ਜੀਡੀ ਗੋਇਨਕਾ ਸਕੂਲ ’ਚ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
ਜੀ ਡੀ ਗੋਇਨਕਾ ਸਕੂਲ ’ਚ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
Publish Date: Sun, 08 Mar 2026 08:18 PM (IST)
Updated Date: Sun, 08 Mar 2026 08:21 PM (IST)
ਕੁਲਵਿੰਦਰ ਲਾਡੀ, ਲਖਵੀਰ ਲੱਖੀ ਪੰਜਾਬੀ ਜਾਗਰਣ ਫੱਤੂਢੀਂਗਾ, ਸੁਲਤਾਨਪੁਰ ਲੋਧੀ : ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਸਬੰਧ ਵਿਚ ਜੀਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਵਿਖੇ ਮਹਿਲਾ ਦਿਵਸ ਮਨਾਉਂਦਿਆਂ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ’ਚ ਵਿਦਿਆਰਥੀਆਂ ਨੇ ਭਾਸ਼ਣ ਤੇ ਕਵਿਤਾ ਦੇ ਰੂਪ ਵਿਚ ਆਪਣੇ ਵਿਚਾਰ ਪੇਸ਼ ਕੀਤੇ। ਵਿਦਿਆਰਥੀਆਂ ਵੱਲੋਂ ਵੱਖ-ਵੱਖ ਖੇਤਰਾਂ ਜਿਵੇਂ ਰਾਜਨੀਤੀ, ਕਲਾ ਤੇ ਸੰਗੀਤ, ਖੇਡਾਂ, ਵਿਗਿਆਨ ਤੇ ਪੁਲਾੜ ਆਦਿ ਵਿਚ ਮਹਾਨ ਮਹਿਲਾ ਸ਼ਖਸ਼ੀਅਤਾਂ ਦੀਆਂ ਕਈ ਪ੍ਰਾਪਤੀਆਂ ਬਾਰੇ ਪ੍ਰਭਾਵਸ਼ਾਲੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਅਧਿਆਪਕਾਂ ਵੱਲੋਂ ਵੀ ਕਵਿਤਾਵਾਂ ਤੇ ਗੀਤ ਪੇਸ਼ ਕੀਤੇ ਗਏ। ਔਰਤਾਂ ਨੂੰ ਸਮਰਪਿਤ ਇਸ ਦਿਵਸ ਨੂੰ ਮਨਾਉਂਦੇ ਹੋਏ ਸਕੂਲ ਦੇ ਚੇਅਰਮੈਨ ਸੁਖਦੇਵ ਸਿੰਘ, ਸਕੱਤਰ ਪਰਮਿੰਦਰ ਕੌਰ ਤੇ ਪ੍ਰਿੰਸੀਪਲ ਡਾ. ਹੀਨਾ ਕੁਮਾਰ ਨੇ ਸਭ ਨੂੰ ਮਹਿਲਾ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਹਰ ਖੇਤਰ ਵਿਚ ਔਰਤਾਂ ਦਾ ਯੋਗਦਾਨ ਅਹਿਮ ਹੈ। ਔਰਤਾਂ ਕਿਸੇ ਵੀ ਦੇਸ਼ ਦੇ ਵਿਕਾਸ ਦਾ ਮੁੱਖ ਆਧਾਰ ਹੁੰਦੀਆਂ ਹਨ, ਉਹ ਪਰਿਵਾਰ, ਸਮਾਜ ਅਤੇ ਦੇਸ਼ ਦੀ ਤਰੱਕੀ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਅੱਜ ਔਰਤਾਂ ਹਰ ਖੇਤਰ ਵਿਚ ਆਪਣੀ ਕਾਬਲੀਅਤ ਸਾਬਤ ਕਰ ਰਹੀਆਂ ਹਨ।