ਨਡਾਲਾ ਕਾਲਜ ਵਿਖੇ ‘ਅੰਤਰਰਾਸ਼ਟਰੀ ਮਹਿਲਾ ਦਿਵਸ' ਮਨਾਇਆ
ਨਡਾਲਾ ਕਾਲਜ ਵਿਖੇ ‘ਅੰਤਰ ਰਾਸ਼ਟਰੀ ਮਹਿਲਾ ਦਿਵਸ' ਮਨਾਇਆ
Publish Date: Tue, 10 Mar 2026 08:31 PM (IST)
Updated Date: Tue, 10 Mar 2026 08:33 PM (IST)
ਚੰਨਪ੍ਰੀਤ ਸਿੰਘ ਕੰਗ ਪੰਜਾਬੀ ਜਾਗਰਣ ਨਡਾਲਾ : ਬੀਤੇ ਦਿਨੀਂ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਰੈੱਡ ਰਿਬਨ ਕਲੱਬ, ਵੂਮੈਂਨ ਸੈੱਲ ਤੇ ਐੱਨਐੱਸਐੱਸ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਮਨਾਇਆ ਗਿਆ। ਇਸ ਮੌਕੇ ਡਾ.ਪਵਨਪ੍ਰੀਤ ਕੌਰ ਮੈਡੀਕਲ ਅਫਸਰ ਬੇਗੋਵਾਲ ਤੇ ਸੁਪਰਡੈਂਟ ਜਸਵਿੰਦਰ ਸਿੰਘ ਵੱਲੋਂ ਵਿਸ਼ੇਸ਼ ਸ਼ਿਰਕਤ ਕੀਤੀ ਗਈ। ਡਾ. ਪਵਨਪ੍ਰੀਤ ਕੌਰ ਨੇ ਔਰਤ ਸ਼ਸ਼ਕਤੀਕਰਨ ਤੇ ਮਹਿਲਾਵਾਂ ਦੀ ਸਿਹਤ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੂੰ ਘਰ ਦੀ ਬਣੀ ਸੰਤੁਲਿਤ ਖੁਰਾਕ ਖਾਣ ਤੇ ਕਸਰਤ ਕਰਨ ਲਈ ਪ੍ਰੇਰਿਤ ਕਰਦਿਆਂ ਆਪਣੀ ਅੰਦਰੂਨੀ ਸ਼ਕਤੀ ਪਛਾਣ ਕੇ ਮਿਹਨਤ ਕਰਕੇ ਕਾਮਯਾਬ ਹੋਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਆਲੇ-ਦੁਆਲੇ ਦੀਆਂ ਔਰਤਾਂ ਦੇ ਹੱਕਾਂ ਦੀ ਰਾਖੀ ਕਰਨੀ ਚਾਹੀਦੀ ਹੈ। ਇਸ ਮੌਕੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਜਗਬੀਰ ਭੁੱਲਰ ਨੇ ਮਹਿਲਾ ਦਿਵਸ ਦੀ ਵਧਾਈ ਦਿੱਤੀ ਤੇ ਸ਼ੁਭਕਾਮਨਾਵਾਂ ਦਿੱਤੀਆਂ। ਉਪਰੰਤ ਡਾ. ਪਵਨਪ੍ਰੀਤ ਕੌਰ ਦਾ ਧੰਨਵਾਦ ਕਰਦਿਆਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਮੰਚ ਦਾ ਸੰਚਾਲਨ ਡਾ. ਰਣਜੀਤ ਕੌਰ ਨੇ ਕੀਤਾ। ਇਸ ਮੌਕੇ ਸਮੂਹ ਕਾਲਜ ਦਾ ਸਮੁੱਚਾ ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਹਾਜ਼ਰ ਸੀ।