ਐੱਸਡੀ ਕਾਲਜ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ
ਐੱਸ ਡੀ ਕਾਲਜ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ
Publish Date: Sat, 07 Mar 2026 06:49 PM (IST)
Updated Date: Sat, 07 Mar 2026 06:51 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਐੱਸਡੀ ਕਾਲਜ ਫਾਰ ਵੂਮੈਨ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਇਕ ਪ੍ਰੇਰਣਾਦਾਇਕ ਸਮਾਗਮ ਦਾ ਆਯੋਜਨ ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਦੀ ਅਗਵਾਈ ਹੇਠ ਕੀਤਾ ਗਿਆ। ਇਹ ਪ੍ਰੋਗਰਾਮ ਕਾਲਜ ਦੇ ਐੱਨਐੱਸਐੱਸ ਵਿਭਾਗ ਤੇ ਭਾਸ਼ਾ ਮੰਚ ਦੇ ਸਾਂਝੇ ਉਪਰਾਲੇ ਨਾਲ ਆਯੋਜਿਤ ਕੀਤਾ ਗਿਆ। ਮੈਡਮ ਰਾਜਦੀਪ ਕੌਰ ਜੋਸਨ ਨੇ ਰਿਸੋਰਸ ਪਰਸਨ ਵਜੋਂ ਹਾਜ਼ਰੀ ਭਰੀ ਤੇ ਵਿਦਿਆਰਥਣਾਂ ਨੂੰ ਮਹਿਲਾ ਸਸ਼ਕਤੀਕਰਨ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ। ਆਪਣੇ ਸੰਬੋਧਨ ਦੌਰਾਨ ਮੈਡਮ ਜੋਸਨ ਨੇ ਕਿਹਾ ਕਿ ਮਹਿਲਾਵਾਂ ਸਮਾਜ ਦੀ ਮਜ਼ਬੂਤ ਨੀਂਹ ਹਨ ਤੇ ਅੱਜ ਦੇ ਸਮੇਂ ਵਿਚ ਉਹ ਹਰ ਖੇਤਰ ਵਿਚ ਆਪਣੀ ਕਾਬਲੀਅਤ ਸਾਬਤ ਕਰ ਰਹੀਆਂ ਹਨ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਆਪਣੇ ਅਧਿਕਾਰਾਂ ਬਾਰੇ ਜਾਗਰੂਕ ਰਹਿਣ ਤੇ ਸਿੱਖਿਆ ਰਾਹੀਂ ਆਪਣੇ-ਆਪ ਨੂੰ ਮਜ਼ਬੂਤ ਬਣਾਉਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਨੇ ਮੈਡਮ ਰਾਜਦੀਪ ਕੌਰ ਜੋਸਨ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥਣਾਂ ਵਿਚ ਆਤਮ-ਵਿਸ਼ਵਾਸ ਤੇ ਜਾਗਰੂਕਤਾ ਵਧਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਦੌਰਾਨ ਵਿਦਿਆਰਥਣਾਂ ਨੇ ਮਹਿਲਾ ਸਸ਼ਕਤੀਕਰਨ ਦੇ ਸੰਦੇਸ਼ ਨੂੰ ਅੱਗੇ ਵਧਾਉਣ ਦਾ ਸੰਕਲਪ ਲਿਆ।