ਆਨੰਦ ਸਕੂਲ ’ਚ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਧੂਮਧਾਮ ਨਾਲ ਮਨਾਇਆ
Publish Date: Sat, 07 Mar 2026 06:47 PM (IST)
Updated Date: Sat, 07 Mar 2026 06:51 PM (IST)

ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਖੁਸ਼ੀ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ ‘ਤੇ ਸਕੂਲ ਮੈਨੇਜਮੈਂਟ ਵੱਲੋਂ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ ਤੇ ਡਾਇਰੈਕਟਰ ਰੁਚੀ ਆਨੰਦ ਦੀ ਹਾਜ਼ਰੀ ਨੇ ਸਮਾਗਮ ਦੀ ਸ਼ੋਭਾ ਵਧਾਈ। ਸਮਾਰੋਹ ਦੀ ਸ਼ੁਰੂਆਤ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ, ਵਾਈਸ ਪ੍ਰਿੰਸੀਪਲ ਡਾ. ਦੀਪਕ ਅਰੋੜਾ ਤੇ ਮੈਡਮ ਰਵਿੰਦਰ ਸੇਖੋਂ ਵੱਲੋਂ ਸਾਰੇ ਮਹਿਮਾਨਾਂ ਦਾ ਫੁੱਲਾਂ ਨਾਲ ਸਵਾਗਤ ਕਰਕੇ ਕੀਤੀ ਗਈ। ਇਸ ਤੋਂ ਬਾਅਦ ਕੇਕ ਕੱਟ ਕੇ ਇਸ ਖਾਸ ਦਿਨ ਦਾ ਜਸ਼ਨ ਮਨਾਇਆ ਗਿਆ। ਸਮਾਰੋਹ ਦੌਰਾਨ ਅਧਿਆਪਕਾਂ ਨੇ ਕਵਿਤਾਵਾਂ, ਗੀਤਾਂ ਤੇ ਪ੍ਰੇਰਣਾਦਾਇਕ ਵਿਚਾਰਾਂ ਰਾਹੀਂ ਮਹਿਲਾ ਸ਼ਕਤੀ ਨੂੰ ਨਮਨ ਕੀਤਾ ਤੇ ਸਕੂਲ ਤੇ ਮੈਨੇਜਮੈਂਟ ਲਈ ਆਪਣਾ ਪਿਆਰ ਤੇ ਧੰਨਵਾਦ ਪ੍ਰਗਟ ਕੀਤਾ। ਪ੍ਰੋਗਰਾਮ ਦਾ ਸਭ ਤੋਂ ਭਾਵੁਕ ਪਲ ਉਹ ਸੀ ਜਦੋਂ ਬੀਜੀ, ਜਿਨ੍ਹਾਂ ਨੂੰ ਏਪੀਐੱਸ ਪਰਿਵਾਰ ਦੀ ਆਤਮਾ ਕਿਹਾ ਜਾਂਦਾ ਹੈ, ਨੇ ਆਪਣੇ ਆਸ਼ੀਰਵਾਦ ਨਾਲ ਸਾਰੇ ਅਧਿਆਪਕਾਂ ਨੂੰ ਅਸੀਸ ਦਿੱਤੀ ਤੇ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਨੇ ਫਿਰ ਇਹ ਸੰਦੇਸ਼ ਦਿੱਤਾ ਕਿ ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਮਹਿਲਾਵਾਂ ਦਾ ਸਤਿਕਾਰ ਤੇ ਉਨ੍ਹਾਂ ਦੇ ਯੋਗਦਾਨ ਦੀ ਕਦਰ ਸਭ ਤੋਂ ਵੱਧ ਮਹੱਤਵ ਰੱਖਦੀ ਹੈ। ਇਸ ਮੌਕੇ ਨਿਰਮਲ ਜੋਤੀ, ਨੇਹਾ, ਬਬੀਤਾ, ਕਰੁਣਾ, ਪੂਜਾ ਡਾਵਰ ਤੇ ਭਾਵਨਾ ਲਤਾ ਸਮੇਤ ਸਾਰੇ ਸਟਾਫ ਮੈਂਬਰ ਮੌਜੂਦ ਰਹੇ।