ਖਾਲਸਾ ਸਕੂਲ ’ਚ ਅੰਤਰ-ਸਕੂਲ ਖੋ-ਖੋ ਟੂਰਨਾਮੈਂਟ ਕਰਵਾਇਆ ਖਾਲਸਾ ਸਕੂਲ ’ਚ ਅੰਤਰ-ਸਕੂਲ ਖੋ-ਖੋ ਟੂਰਨਾਮੈਂਟ ਕਰਵਾਇਆ
Publish Date: Thu, 12 Nov 2026 09:01 PM (IST)
Updated Date: Thu, 12 Nov 2026 09:03 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਨਨਕਾਣਾ ਸਾਹਿਬ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਅੰਡਰ-17 ਲੜਕੇ ਤੇ ਲੜਕੀਆਂ ਦਾ ਅੰਤਰ-ਸਕੂਲ ਖੋ-ਖੋ ਟੂਰਨਾਮੈਂਟ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਨਿਧੀ ਸੰਗੋਤਰਾ ਵੱਲੋਂ ਮੁੱਖ ਮਹਿਮਾਨ ਤੇ ਪ੍ਰਬੰਧਕ ਕਮੇਟੀ ਦੇ ਸਤਿਕਾਰਯੋਗ ਮੈਂਬਰਾਂ ਪ੍ਰਧਾਨ ਇੰਜ. ਇੰਜੀਨੀਅਰ ਸਵਰਨ ਸਿੰਘ, ਬੀਬੀ ਗੁਰਪ੍ਰੀਤ ਕੌਰ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ ਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਤੇ ਆਪਣੇ ਪ੍ਰੇਰਨਾਦਾਇਕ ਸ਼ਬਦਾਂ ਰਾਹੀਂ ਉਨ੍ਹਾਂ ਦਾ ਹੌਸਲਾ ਵਧਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਤੇ ਅਨੁਸ਼ਾਸਨ, ਮਿਹਨਤ ਤੇ ਖੇਡ ਭਾਵਨਾ ਨੂੰ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਟੂਰਨਾਮੈਂਟ ਦੌਰਾਨ ਬਹੁਤ ਹੀ ਦਿਲਚਸਪ ਤੇ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲੇ। ਸਮਾਗਮ ਦੌਰਾਨ ਨਨਕਾਣਾ ਸਾਹਿਬ ਖਾਲਸਾ ਸਕੂਲ ਦੇ ਵਿਦਿਆਰਥੀਆਂ ਅਨਮੋਲ ਸਿੰਘ, ਅਰਮਨਦੀਪ ਸਿੰਘ ਤੇ ਸੁਖਦੀਪ ਸਿੰਘ ਨੇ ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਆਤਮ-ਵਿਸ਼ਵਾਸ ਤੇ ਉਤਸ਼ਾਹ ਨਾਲ ਨਿਭਾਈ। ਇਸ ਮੌਕੇ ਪਰਵੀਨ ਕੁਮਾਰੀ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਮੋਨਿਕਾ, ਮਨਦੀਪ, ਸਮਰਜੀਤ, ਬਲਜੀਤ ਕੌਰ, ਕੋਮਲਪ੍ਰੀਤ, ਪਵਨਪ੍ਰੀਤ, ਲਤਾ, ਸਤਵਿੰਦਰ ਕੌਰ, ਸੋਨੂੰ ਸੁਨਾਰ ਆਦਿ ਹਾਜ਼ਰ ਸਨ।