ਡੀਐੱਸਪੀ ਪਲਵਿੰਦਰ ਸਿੰਘ ਦੀ ਅਗਵਾਈ ਹੇਠ ਕਾਸੋ ਮੁਹਿੰਮ ਚਲਾਈ
ਡੀਐਸਪੀ ਪਲਵਿੰਦਰ ਸਿੰਘ ਦੀ ਅਗਵਾਈ ਹੇਠ ਬੇਅਬਾਦ ਜਗਾਵਾ ਤੇ ਕੀਤੀ ਜਾਂਚ
Publish Date: Mon, 27 Apr 2026 08:34 PM (IST)
Updated Date: Mon, 27 Apr 2026 08:37 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਫਗਵਾੜਾ ਵਿਚ ਪੁਲਿਸ ਵੱਲੋਂ ਹਾਲ ਹੀ ਵਿਚ ਕਾਸੋ ਆਪ੍ਰੇਸ਼ਨ ਤਹਿਤ ਮੁਹਿੰਮ ਚਲਾਈ ਗਈ, ਜਿਸ ਦੌਰਾਨ ਸਬ-ਡਿਵੀਜ਼ਨ ਵਿਚ ਬੇਆਬਾਦ (ਖਾਲੀ ਪਈਆਂ) ਬਿਲਡਿੰਗਾਂ ਦੀ ਜਾਂਚ ਕੀਤੀ ਗਈ। ਇਸ ਕਾਰਵਾਈ ਦੀ ਅਗਵਾਈ ਡੀਐੱਸਪੀ ਪਲਵਿੰਦਰ ਸਿੰਘ ਵੱਲੋਂ ਕੀਤੀ ਗਈ। ਉਨ੍ਹਾਂ ਦਸਿਆ ਕਿ ਇਸ ਤਰ੍ਹਾਂ ਦੀਆਂ ਚੈਕਿੰਗ ਮੁਹਿੰਮਾਂ ਦਾ ਮੁੱਖ ਮਕਸਦ ਇਹ ਹੈ ਕਿ ਖਾਲੀ ਪਈਆਂ ਇਮਾਰਤਾਂ ਵਿਚ ਕੋਈ ਗੈਰ-ਕਾਨੂੰਨੀ ਗਤੀਵਿਧੀ ਨਾ ਹੋ ਰਹੀ ਹੋਵੇ, ਜਿਵੇਂ ਕਿ ਨਸ਼ਾ ਤਸਕਰੀ, ਚੋਰੀ ਜਾਂ ਸ਼ੱਕੀ ਲੋਕਾਂ ਦੀ ਆਵਾਜਾਈ। ਪੁਲਿਸ ਟੀਮਾਂ ਨੇ ਇਨ੍ਹਾਂ ਥਾਵਾਂ ਦੀ ਤਲਾਸ਼ੀ ਲਈ ਤੇ ਇਕ ਵਿਅਕਤੀ ਨੂੰ ਰਾਉਂਡਅਪ ਵੀ ਕੀਤਾ। ਡੀਐੱਸਪੀ ਪਲਵਿੰਦਰ ਸਿੰਘ ਨੇ ਕਿਹਾ ਕਿ ਨਸ਼ਾ ਵੇਚਣ ਤੇ ਵਰਤਣ ਵਾਲਿਆਂ ਖ਼ਿਲਾਫ਼ ਪੁਲਿਸ ਵੱਲੋਂ ਸਖ਼ਤ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਗੱਲ ਕਰਦਿਆਂ ਡੀਐੱਸਪੀ ਪਲਵਿੰਦਰ ਸਿੰਘ ਨੇ ਕਿਹਾ ਕਿ ਨਸ਼ੇ ਦੇ ਕਾਰੋਬਾਰ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਉਨ੍ਹਾਂ ਲੋਕਾਂ ਨੂੰ ਵੀ ਸਹਿਯੋਗ ਦੇਣ ਲਈ ਕਿਹਾ ਜੋ ਇਸ ਮੁਹਿੰਮ ਦਾ ਹਿੱਸਾ ਬਣਨਾ ਚਾਹੁੰਦੇ ਹਨ। ਉਨ੍ਹਾਂ ਨੇ ਚੇਤਾਵਨੀ ਦਿੱਤੀ ਹੈ ਕਿ ਨਸ਼ਾ ਵੇਚਣ ਜਾਂ ਕਰਨ ਵਾਲਿਆਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਸਖ਼ਤੀ ਨਾਲ ਕੀਤੀ ਜਾਵੇਗੀ ਤੇ ਕਿਸੇ ਨਾਲ ਕੋਈ ਰਿਆਇਤ ਨਹੀਂ ਵਰਤੀ ਜਾਵੇਗੀ। ਇਸ ਮੌਕੇ ਐੱਸਐੱਚਓ ਅਮਨਪ੍ਰੀਤ ਕੌਰ, ਐੱਸਐੱਚਓ ਟ੍ਰੈਫਿਕ ਅਮਨ ਸ਼ਰਮਾ ਤੇ ਹੋਰ ਮੁਲਾਜ਼ਮ ਹਾਜ਼ਰ ਸਨ।