ਬਾਰ ਐਸੋਸੀਏਸ਼ਨ ਨੇ ਧਾਰਮਿਕ ਸਮਾਗਮਾਂ ਲਈ ਸੱਦਾ ਪੱਤਰ ਜਾਰੀ ਕੀਤਾ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਮਹਾਸ਼ਿਵਰਾਤਰੀ ਮੌਕੇ ਬਾਰ ਐਸੋਸੀਏਸ਼ਨ ਵਲੋਂ ਵਿਸ਼ੇਸ਼ ਸਮਾਗਮ ਲਈ ਸੱਦਾ ਪੱਤਰ
Publish Date: Sun, 15 Feb 2026 08:28 PM (IST)
Updated Date: Sun, 15 Feb 2026 08:30 PM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਡਡਵਿੰਡੀ : ਐਡਵੋਕੇਟ ਜਰਨੈਲ ਸਿੰਘ ਸੰਧਾ, ਪ੍ਰਧਾਨ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੀ ਅਗਵਾਈ ਹੇਠ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਮਹਾਂਸ਼ਿਵਰਾਤਰੀ ਦੇ ਪਵਿੱਤਰ ਮੌਕੇ ‘ਤੇ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਲਈ ਵਿਸ਼ੇਸ਼ ਸੱਦਾ ਪੱਤਰ ਜਾਰੀ ਕੀਤਾ ਗਿਆ ਹੈ। ਇਹ ਸਮਾਗਮ 16 ਫ਼ਰਵਰੀ 2026, ਸੋਮਵਾਰ ਨੂੰ ਬਾਰ ਰੂਮ ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਜਾਵੇਗਾ। ਐਡਵੋਕੇਟ ਜਰਨੈਲ ਸਿੰਘ ਸੰਧਾ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਸਵੇਰੇ 9:30 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਵੇਗੀ, ਜਿਸ ਤੋਂ ਬਾਅਦ 10:30 ਤੋਂ 11:30 ਵਜੇ ਤੱਕ ਕੀਰਤਨ ਕੀਤਾ ਜਾਵੇਗਾ। ਦੁਪਹਿਰ 12 ਵਜੇ ਤੋਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਉਨ੍ਹਾਂ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਸਮਾਗਮ ਜੂਡੀਸ਼ੀਅਲ ਸਟਾਫ, ਬਾਰ ਐਸੋਸੀਏਸ਼ਨ ਤੇ ਕਲਰਕ ਯੂਨੀਅਨ ਵੱਲੋਂ ਸਾਂਝੇ ਤੌਰ ‘ਤੇ ਆਯੋਜਿਤ ਕੀਤਾ ਜਾ ਰਿਹਾ ਹੈ। ਆਯੋਜਕਾਂ ਵੱਲੋਂ ਸਮੂਹ ਵਕੀਲ ਸਾਹਿਬਾਨ, ਜੂਡੀਸ਼ੀਅਲ ਅਧਿਕਾਰੀਆਂ, ਕਰਮਚਾਰੀਆਂ ਤੇ ਇਲਾਕੇ ਦੇ ਨਿਵਾਸੀਆਂ ਨੂੰ ਵੱਡੀ ਗਿਣਤੀ ਵਿਚ ਹਾਜ਼ਰੀ ਭਰਨ ਦੀ ਅਪੀਲ ਕੀਤੀ ਗਈ ਹੈ ਤੇ ਇਸ ਸਮਾਗਮ ਨੂੰ ਧਾਰਮਿਕ ਏਕਤਾ ਤੇ ਭਾਈਚਾਰੇ ਦਾ ਪ੍ਰਤੀਕ ਕਰਾਰ ਦਿੰਦਿਆਂ ਸਭ ਧਰਮਾਂ ਦੇ ਲੋਕਾਂ ਨੂੰ ਸ਼ਮੂਲੀਅਤ ਲਈ ਸੱਦਾ ਦਿੱਤਾ ਗਿਆ ਹੈ।