ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਆਖਰੀ ਕਤਾਰ ’ਚ ਖੜ੍ਹੇ ਵਿਅਕਤੀ ਤੱਕ ਪਹੁੰਚਾਉਣਾ ਸਾਡੀ ਤਰਜੀਹ : ਹਰਦੀਪ ਕੌਰ ਚੰਦੀ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਆਖਰੀ ਕਤਾਰ ’ਚ ਖੜ੍ਹੇ ਵਿਅਕਤੀ ਤੱਕ ਪਹੁੰਚਾਉਣਾ ਸਾਡੀ ਤਰਜੀਹ ਹੈ : ਹਰਦੀਪ ਕੌਰ ਚੰਦੀ
Publish Date: Sun, 04 Oct 2026 08:41 PM (IST)
Updated Date: Mon, 05 Oct 2026 04:08 AM (IST)
ਹਰਦੀਪ ਕੌਰ ਚੰਦੀ ਨੇ ਮਾਨ ਦੇ ਮੁਨਾਫੇ ਤਹਿਤ ਕੀਤੀ ਡੋਰ ਟੂ ਡੋਰ ਕੰਪੇਨ, ਲੋਕਾਂ ਨਾਲ ਵੱਖ-ਵੱਖ ਯੋਜਨਾਵਾਂ ਬਾਰੇ ਸਾਂਝੀ ਕੀਤੀ ਜਾਣਕਾਰੀ ਗੁਰਵਿੰਦਰ ਕੌਰ, ਪੰਜਾਬੀ ਜਾਗਰਣ, ਕਪੂਰਥਲਾ : ਪੰਜਾਬ ’ਚ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਮਾਨ ਦੇ ਮੁਨਾਫ਼ੇ ਨਾਮਕ ਇਕ ਵੱਡੀ ਡੋਰ-ਟੂ-ਡੋਰ (ਘਰ-ਘਰ) ਜਨ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ । ਇਸ ਮੁਹਿੰਮ ਦੇ ਤਹਿਤ ਵਿਰਾਸਤੀ ਸ਼ਹਿਰ ਵਿਖੇ ਆਮ ਆਦਮੀ ਪਾਰਟੀ (ਆਪ) ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਦੀ ਧਰਮਪਤਨੀ ਹਰਦੀਪ ਕੌਰ ਚੰਦੀ ਦੇ ਵਲੋਂ ਸ਼ਹਿਰ ਦੇ ਵਾਰਡ ਨੰਬਰ 32 ਤੋਂ ਵਾਰਡ ਨੰਬਰ 40 ਤੱਕ ਘਰ-ਘਰ ਜਾ ਕੇ ਡੋਰ-ਟੂ-ਡੋਰ ਕੈਂਪੇਨ ਕਰਦਿਆਂ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਦੀ ਮਾਨ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਅਤੇ ਸ਼ੁਰੂ ਕੀਤੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਮੁਲਾਕਾਤ ਦੌਰਾਨ ਹਰਦੀਪ ਕੌਰ ਚੰਦੀ ਨੇ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਾਨ ਸਰਕਾਰ ਵੱਲੋਂ ਜ਼ੀਰੋ ਬਿਜਲੀ ਬਿੱਲ,ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ, ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਦਵਾਈਆਂ ਤੇ ਟੈਸਟ,ਸਰਕਾਰੀ ਸਕੂਲਾਂ ਚ ਮੁਫ਼ਤ ਪੜ੍ਹਾਈ ਅਤੇ ਮੁਫ਼ਤ ਤੀਰਥ ਯਾਤਰਾ ਵਰਗੀਆਂ ਗਰੰਟੀਆਂ ਨਾਲ ਹਰ ਪਰਿਵਾਰ ਨੂੰ ਮੁਨਾਫ਼ਾ ਮਿਲ ਰਿਹਾ ਹੈ। ਇਸ ਤੋਂ ਇਲਾਵਾ ਖੇਤਾਂ ਦੀਆਂ ਮੋਟਰਾਂ ਲਈ ਮੁਫ਼ਤ ਬਿਜਲੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਇਲਾਜ ਲਈ 10 ਲੱਖ ਤੱਕ ਦਾ ਸਿਹਤ ਬੀਮਾ ਆਮ ਲੋਕਾਂ ਲਈ ਵੱਡੀ ਢਾਲ ਸਾਬਤ ਹੋ ਰਿਹਾ ਹੈ। ਇਸ ਮੌਕੇ ਵਾਰਡ ਦੇ ਵਸਨੀਕਾਂ ਨੇ ਵੀ ਮਾਨ ਸਰਕਾਰ ਦੇ ਲੋਕ-ਹਿਤੈਸ਼ੀ ਕੰਮਾਂ ਤੇ ਪੂਰਨ ਤਸੱਲੀ ਤੇ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਪਹਿਲੀ ਵਾਰ ਅਜਿਹੀ ਸਰਕਾਰ ਆਈ ਹੈ ਜਿਸਨੇ ਆਮ ਲੋਕਾਂ ਦੀ ਜੇਬ ਦਾ ਖ਼ਰਚਾ ਘਟਾ ਕੇ ਬੱਚਤ ਕੀਤੀ ਹੈ। ਹਰਦੀਪ ਕੌਰ ਚੰਦੀ ਨੇ ਕਿਹਾ ਕਿ ਇਲਾਕਾ ਵਾਸੀਆਂ ਨੇ ਭਰੋਸਾ ਦਿਵਾਇਆ ਕਿ ਉਹ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਡੱਟ ਕੇ ਸਾਥ ਦੇਣਗੇ ਅਤੇ ਹਲਕੇ ਤੋਂ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਮੁੜ ਸਰਕਾਰ ਬਣਾਉਣਗੇ।ਹਰਦੀਪ ਕੌਰ ਚੰਦੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਉਦੇਸ਼ ਸਰਕਾਰੀ ਸਹੂਲਤਾਂ ਅਤੇ ਲੋਕ-ਭਲਾਈ ਦੀਆਂ ਯੋਜਨਾਵਾਂ ਨੂੰ ਹਰ ਵਰਗ ਦੇ ਲੋਕਾਂ ਤੱਕ ਪਹੁੰਚਾਉਣਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ,ਸਿਹਤ,ਬਿਜਲੀ,ਰੁਜ਼ਗਾਰ, ਖੇਤੀਬਾੜੀ ਅਤੇ ਬੁਨਿਆਦੀ ਢਾਂਚੇ ਸਮੇਤ ਵੱਖ-ਵੱਖ ਖੇਤਰਾਂ ਵਿਚ ਕੀਤੇ ਜਾ ਰਹੇ ਕੰਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਦੇ ਮੁਨਾਫੇ ਮੁਹਿੰਮ ਦਾ ਉਦੇਸ਼ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਅਤੇ ਲੋਕ-ਭਲਾਈ ਦੀਆਂ ਯੋਜਨਾਵਾਂ ਬਾਰੇ ਲੋਕਾਂ ਨਾਲ ਸਿੱਧਾ ਸੰਵਾਦ ਕਰਨਾ ਹੈ।ਡੋਰ-ਟੂ-ਡੋਰ ਮੁਹਿੰਮ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ, ਸੁਝਾਅ ਅਤੇ ਜ਼ਰੂਰਤਾਂ ਵੀ ਜਾਣੀਆਂ ਜਾ ਰਹੀਆਂ ਹਨ, ਤਾਂ ਜੋ ਉਨ੍ਹਾਂ ਨੂੰ ਸਬੰਧਤ ਪੱਧਰ ਤੇ ਹੱਲ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ। ਹਰਦੀਪ ਕੌਰ ਚੰਦੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਲਗਾਤਾਰ ਲੋਕਾਂ ਦੇ ਵਿਚਕਾਰ ਰਹਿ ਕੇ ਕੰਮ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਆਖਰੀ ਕਤਾਰ ਵਿੱਚ ਖੜ੍ਹੇ ਵਿਅਕਤੀ ਤੱਕ ਪਹੁੰਚਾਉਣਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਸਮੇਤ ਹਲਕੇ ਦੇ ਹਰ ਪਿੰਡ ਵਿੱਚ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਿਆ ਜਾਵੇਗਾ ਅਤੇ ਲੋਕਾਂ ਵੱਲੋਂ ਦਿੱਤੇ ਸੁਝਾਵਾਂ ਅਤੇ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ।ਇਸ ਮੌਕੇ ਤੇ ਬਲਾਕ ਪ੍ਰਧਾਨ ਦੀਪਕ ਕੁਮਾਰ, ਮਹਿਲਾ ਵਿੰਗ ਦੀ ਬਲਾਕ ਪ੍ਰਧਾਨ ਹਰਮਨਦੀਪ ਕੌਰ,ਹਲਕਾ ਕੋਡੀਨੇਟਰ ਸੰਦੀਪ ਕੌਰ, ਕੌਂਸਲਰ ਬਲਜੀਤ ਕੌਰ, ਲਖਵਿੰਦਰ ਸਿੰਘ, ਮਨਿੰਦਰ ਸਿੰਘ,ਅਕਾਸ਼ ਦੀਪ ਸਿੰਘ ਆਹਲੁ ਵਾਲੀਆ ਆਦਿ ਹਾਜ਼ਰ ਸਨ।