- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਤਿ-ਆਧੁਨਿਕ ਕਲਾਸਰੂਮ ਦੀ ਉਸਾਰੀ ਦਾ ਜਗਤਾਰ ਸਿੰਘ ਧਾਲੀਵਾਲ ਨੇ ਕੀਤਾ ਉਦਘਾਟਨ

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਧਾਲੀਵਾਲ ਬੇਟ ਵਿੱਚ ਜਗਤਾਰ ਸਿੰਘ ਧਾਲੀਵਾਲ ਚੇਅਰਮੈਨ ਬਲਾਕ ਸੰਮਤੀ ਨਡਾਲਾ, ਸਰਪੰਚ ਚੱਕੋਕੀ, ਇੰਚਾਰਜ ਸਿੱਖਿਆ ਕ੍ਰਾਂਤੀ ਪੰਜਾਬ ਨੇ ਸਕੂਲ ਵਿੱਚ ਬਣੇ ਅਤਿ-ਆਧੁਨਿਕ ਕਲਾਸਰੂਮ ਦੀ ਉਸਾਰੀ ਦਾ ਉਦਘਾਟਨ ਕਰਨ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ। ਇਸ ਮੁਹਿੰਮ ਨਾਲ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਬਹੁਤ ਸੁਧਾਰ ਹੋਇਆ। ਜਗਤਾਰ ਸਿੰਘ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਤਬਦੀਲੀਆਂ ਲਿਆਉਣ ਦਾ ਵਾਅਦਾ ਕੀਤਾ ਸੀ ਤੇ ਹੁਣ ਇਨ੍ਹਾਂ ਦੋਵਾਂ ਖੇਤਰਾਂ ਵਿੱਚ ਸਿਫਤੀ ਤਬਦੀਲੀਆਂ ਨਜ਼ਰ ਆ ਰਹੀਆਂ ਹਨ।
ਇਸ ਮੌਕੇ ਉਨ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਧਾਲੀਵਾਲ ਬੇਟ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਮਮਤਾ ਬਜਾਜ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਕਪੂਰਥਲਾ ਨੇ ਜ਼ਿਲ੍ਹੇ ਦੇ ਅਧਿਆਪਕਾਂ ਨੂੰ ਕਿਹਾ ਕਿ ਉਹ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਤਾਂ ਜੋ ਸਰਕਾਰ ਵੱਲੋਂ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਨਮੂਨੇ ਦਾ ਸੂਬਾ ਬਣਾਉਣ ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ। ਉਨ੍ਹਾਂ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਦਾ ਜ਼ਿਕਰ ਕਰਦਿਆਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚੇ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਅਤੇ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ।
ਇਸ ਮੌਕੇ ਜੈਮਲ ਸਿੰਘ ਸੈਂਟਰ ਹੈੱਡ ਟੀਚਰ ਸ਼ੇਖੂਪੁਰ ਅਤੇ ਗੁਰਮੇਜ ਸਿੰਘ ਨੇ ਸਿੱਖਿਆ ਵਿਭਾਗ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਐਲੀਮੈਂਟਰੀ ਸਕੂਲ ਧਾਲੀਵਾਲ ਬੇਟ ਸਕੂਲ ਨੂੰ ਨਮੂਨੇ ਦਾ ਸਕੂਲ ਬਣਾਉਣ ਲਈ ਸਕੂਲ ਦੇ ਮੁਖੀ ਹੈੱਡ ਟੀਚਰ ਗੁਰਦੀਪ ਸਿੰਘ ਧੰਮ ਅਤੇ ਸਮੂਹ ਮਿਹਨਤੀ ਸਟਾਫ ਦੀ ਵੀ ਭਰਪੂਰ ਸ਼ਲਾਘਾ ਕੀਤੀ। ਸਮਾਗਮ ਦੌਰਾਨ ਸਕੂਲ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਅਖੀਰ ਵਿੱਚ ਆਈਆਂ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਜੀਵ ਕੁਮਾਰ ਹਾਂਡਾ ਬੀਪੀਈਓ ਕਪੂਰਥਲਾ-2, ਪਵਨ ਕੁਮਾਰ ਬਲਾਕ ਕੋਆਰਡੀਨੇਟਰ, ਮਨਜੀਤ ਸਿੰਘ ਸਰਪੰਚ ਧਾਲੀਵਾਲ ਬੇਟ, ਹੈਰੀ ਸੇਖੋਂ, ਵਿੰਨੀ ਭੰਮਰਾ, ਜੈਮਲ ਸਿੰਘ ਸ਼ੇਖੂਪੁਰ, ਬਲਵੀਰ ਸਿੰਘ ਢਪਈ, ਜਸਵਿੰਦਰ ਸਿੰਘ ਨੂਰਪੁਰ ਲਬਾਣਾ, ਹਰਪ੍ਰੀਤ ਸਿੰਘ ਮੁਸ਼ਕਵੇਦ, ਪਰਵੀਨ ਕੁਮਾਰ ਲੱਖਣ ਕਲਾਂ, ਬਲਵਿੰਦਰ ਕੁਮਾਰ ਧੰਮ, ਜਸਵਿੰਦਰ ਸਿੰਘ ਭੰਡਾਲ ਬੇਟ ਸਾਰੇ ਸੀਐੱਚਟੀ, ਦਲਜੀਤ ਸਿੰਘ ਸੁਰਖਪੁਰ, ਹਰਮਿੰਦਰ ਕੌਰ ਚੂਹੜਵਾਲ, ਮੀਨਾਕਸ਼ੀ ਅਹਿਮਦਪੁਰ, ਪੰਕਜ ਧੀਰ, ਅਮਰਜੀਤ ਸਿੰਘ, ਪ੍ਰਿਆਦਰਸ਼ਨੀ, ਮਨਦੀਪ ਸਿੰਘ ਸਾਰੇ ਐੱਚਟੀ, ਹਰਜਿੰਦਰ ਹੈਰੀ, ਜਤਿੰਦਰ ਕੌਰ, ਅਮਨਦੀਪ ਧਾਲੀਵਾਲ ਬੇਟ, ਗੁਰਜਿੰਦਰ ਕੌਰ, ਸਤਵੰਤ ਕੌਰ, ਸਰਬਜੀਤ, ਵੀਰ ਸਿੰਘ, ਅਮਰਦੀਪ ਸਿੰਘ ਤੋਂ ਇਲਾਵਾ ਸਕੂਲ ਮੈਨੇਜਮੈਂਟ ਕਮੇਟੀ, ਸੈਂਟਰ ਨੂਰਪੁਰ ਲੁਬਾਣਾ ਦੇ ਅਧਿਆਪਕ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ।