ਐਡਵੋਕੇਟ ਘੁੰਮਣ ਨੂੰ ਟਿਕਟ ਮਿਲਣ ’ਤੇ ਹੈਪੀ ਖੱਦਰ ਨੇ ਜਤਾਈ ਖੁਸ਼ੀ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਟਿਕਟ ਮਿਲਣ ’ਤੇ ਜਗਤਾਰ ਸਿੰਘ ਹੈਪੀ ਖੱਦਰ ਨੇ ਜਤਾਈ ਖੁਸ਼ੀ
Publish Date: Fri, 13 Nov 2026 08:16 PM (IST)
Updated Date: Fri, 13 Nov 2026 08:18 PM (IST)
ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ ਬੇਗੋਵਾਲ : ਆਮ ਆਦਮੀ ਪਾਰਟੀ ਵੱਲੋਂ ਹਲਕਾ ਭੁਲੱਥ ਤੋਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ’ਤੇ ਪਿੰਡ ਚੱਕੋਕੀ ਦੇ ਸਰਪੰਚ ਤੇ ਬਲਾਕ ਸੰਮਤੀ ਦੇ ਚੇਅਰਮੈਨ ਜਗਤਾਰ ਸਿੰਘ ਹੈਪੀ ਖੱਦਰ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਪਾਰਟੀ ਹਾਈਕਮਾਂਡ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਐਡਵੋਕੇਟ ਘੁੰਮਣ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਹ ਇਸ ਮੌਕੇ ਐਡਵੋਕੇਟ ਘੁੰਮਣ ਦੇ ਨਾਲ ਖੜ੍ਹੇ ਹਨ ਤੇ ਹਲਕੇ ਦੇ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਿਲ ਕੇ ਕੰਮ ਕਰਨਗੇ। ਹੈਪੀ ਖੱਦਰ ਨੇ ਆਸ ਪ੍ਰਗਟਾਈ ਕਿ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਹਲਕਾ ਭੁਲੱਥ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ ਤੇ ਹਲਕੇ ਦੇ ਵਿਕਾਸ, ਲੋਕ ਭਲਾਈ ਦੇ ਕਾਰਜਾਂ ਤੇ ਆਮ ਲੋਕਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣਗੇ। ਉਨ੍ਹਾਂ ਕਿਹਾ ਕਿ ਹਲਕੇ ਦੀ ਤਰੱਕੀ ਤੇ ਲੋਕਾਂ ਦੀ ਬਿਹਤਰੀ ਲਈ ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਂਝੇ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਨੌਜਵਾਨ ਵਰਗ ਨੂੰ ਬਣਦਾ ਮਾਨ ਸਨਮਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈਆਂ ਗਈਆਂ ਸਕੀਮਾਂ ਦਾ ਲੋਕ ਵੱਧ-ਚੜ੍ਹ ਕੇ ਲਾਭ ਉਠਾ ਰਹੇ ਹਨ ਤੇ ਆਉਣ ਵਾਲੇ ਸਮੇਂ ਦੌਰਾਨ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਸਰਕਾਰ ਬਣਨਾ ਤੈਅ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦਾ ਵੱਧ ਤੋਂ ਵੱਧ ਸਾਥ ਦੇਣ ਤਾਂ ਜੋ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾ ਸਕੇ।