ਜੈ ਭੀਮ ਯੂਨਾਈਟਿਡ ਵੁਆਇਸ ਆਫ ਪੰਜਾਬ ਨੇ ਕਾਂਸ਼ੀ ਰਾਮ ਜੀ ਦਾ ਜਨਮ ਦਿਨ ਮਨਾਇਆ
ਜੈ ਭੀਮ ਯੂਨਾਈਟਿਡ ਵੁਆਇਸ ਆਫ ਪੰਜਾਬ ਨੇ ਸਾਹਿਬ ਕਾਂਸ਼ੀ ਰਾਮ ਜੀ ਦਾ ਜਨਮ ਦਿਨ ਮਨਾਇਆ
Publish Date: Sun, 15 Mar 2026 07:26 PM (IST)
Updated Date: Sun, 15 Mar 2026 07:27 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਜੈ ਭੀਮ ਯੂਨਾਈਟਿਡ ਵੁਆਇਸ ਆਫ ਪੰਜਾਬ ਵੱਲੋਂ ਫਾਊਂਡਰ ਪ੍ਰਧਾਨ ਡਾ. ਹਰਜਿੰਦਰ ਸਿੰਘ ਜੱਖੂ ਦੀ ਅਗਵਾਈ ਹੇਠ ਬਹੁਜਨ ਸਮਾਜ ਦੇ ਮਸੀਹਾ ਸਾਹਿਬ ਕਾਂਸ਼ੀ ਰਾਮ ਜੀ ਦੇ ਜਨਮਦਿਨ ਮੌਕੇ ਤੇ ਅੰਬੇਡਕਰ ਪਾਰਕ ਹਦੀਆਬਾਦ ਵਿਖੇ ਬਾਬਾ ਸਾਹਿਬ ਅੰਬੇਡਕਰ ਜੀ ਤੇ ਸਾਹਿਬ ਕਾਂਸ਼ੀ ਰਾਮ ਜੀ ਦੇ ਬੁੱਤ ਤੇ ਹਾਰ ਪਾਏ ਗਏ ਤੇ ਲੱਡੂ ਵੰਡੇ ਗਏ। ਇਸ ਮੌਕੇ ਡਾ. ਹਰਜਿੰਦਰ ਸਿੰਘ ਜੱਖੂ ਨੇ ਸਾਹਿਬ ਕਾਂਸ਼ੀ ਰਾਮ ਜੀ ਦੇ ਜਨਮ ਦਿਨ ਦੀ ਬਹੁਜਨ ਸਮਾਜ ਨੂੰ ਵਧਾਈ ਦਿੰਦਿਆ ਕਿਹਾ ਕਿ ਸਾਹਿਬ ਕਾਂਸ਼ੀ ਰਾਮ ਜੀ ਦੇ ਮਿਸ਼ਨ ਨੂੰ ਮੰਜ਼ਿਲ ਤੱਕ ਪਹੁੰਚਾਉਣ ਲਈ ਨੌਜਵਾਨਾਂ ਨੂੰ ਫਰੰਟ ਲਾਈਨ ਤੇ ਆ ਕੇ ਕੰਮ ਕਰਨਾ ਪਵੇਗਾ ਤਾਂ ਹੀ ਬਹੁਜਨ ਸਮਾਜ ਦੀ ਵਿਗੜੇ ਹਾਲਾਤਾਂ ਨੂੰ ਸੁਧਾਰਿਆ ਜਾ ਸਕਦਾ ਹੈ। ਇਸ ਮੌਕੇ ਸਟੇਟ ਕੋ- ਆਰਡੀਨੇਟਰ ਇੰਜ. ਹੈਪੀ ਕੌਲ, ਕਸ਼ਮੀਰੀ ਲਾਲ ਨਾਣੀ, ਕਸ਼ਮੀਰ ਮਹਿਮੀ, ਹਰਬਲਾਸ ਕੌਲ, ਬਾਵਾ ਕੌਲ, ਮੰਗਾ ਟਾਇਰ ਵਾਲੇ, ਸਤਪਾਲ ਪਾਲੀ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।