ਪੇਸ਼ੀ ਤੋਂ ਪਰਤੇ ਕੈਦੀ ਤੋਂ ਨਸ਼ੇ ਵਾਲਾ ਪਦਾਰਥ ਬਰਾਮਦ, ਕੇਸ
ਜਾਸੰ, ਕਪੂਰਥਲਾ : ਮਾਡਰਨ
Publish Date: Mon, 09 Mar 2026 10:32 PM (IST)
Updated Date: Mon, 09 Mar 2026 10:36 PM (IST)
ਜਾਸੰ, ਕਪੂਰਥਲਾ : ਮਾਡਰਨ ਜੇਲ੍ਹ ’ਚ ਪੇਸ਼ੀ ਤੋਂ ਪਰਤੇ ਇਕ ਹਵਾਲਾਤੀ ਕੋਲੋਂ 3.09 ਗ੍ਰਾਮ ਨਸ਼ੇ ਵਾਲਾ ਪਦਾਰਥ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਕੋਤਵਾਲੀ ’ਚ ਹਵਾਲਾਤੀ ਵਿਰੁੱਧ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਮਾਡਰਨ ਜੇਲ੍ਹ ਦੇ ਸਹਾਇਕ ਸੁਪਰਡੈਂਟ ਕਿਰਪਾਲ ਸਿੰਘ ਨੇ ਥਾਣਾ ਕੋਤਵਾਲੀ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਹਵਾਲਾਤੀ ਜਗਦੀਪ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਪਿੰਡ ਪਾਸਲਾ ਨੂਰਮਹਿਲ ਬੀਤੇ ਦਿਨ ਅਦਾਲਤ ’ਚ ਪੇਸ਼ੀ ਭੁਗਤ ਕੇ ਜੇਲ੍ਹ ਪਰਤਿਆ ਸੀ ਤਾਂ ਜੇਲ੍ਹ ਦੇ ਮੁੱਖ ਗੇਟ ’ਤੇ ਸੁਰੱਖਿਆ ਗਾਰਡਾਂ ਵੱਲੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਗੁਪਤ ਅੰਗ ’ਚੋਂ ਕਾਲੇ ਰੰਗ ਦੀ ਟੇਪ ਨਾਲ ਲਿਪਟਿਆ ਇਕ ਲਿਫਾਫਾ ਬਰਾਮਦ ਹੋਇਆ। ਲਿਫਾਫੇ ਨੂੰ ਖੋਲ੍ਹ ਕੇ ਦੇਖਿਆ ਗਿਆ ਤਾਂ ਉਸ ’ਚ ਨਸ਼ੇ ਵਾਲਾ ਪਦਾਰਥ ਮਿਲਿਆ, ਜਿਸ ਦਾ ਭਾਰ 3.09 ਗ੍ਰਾਮ ਸੀ। ਥਾਣਾ ਕੋਤਵਾਲੀ ਦੇ ਜਾਂਚ ਅਧਿਕਾਰੀ ਪ੍ਰਿੰਸ ਕੁਮਾਰ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਕਿਰਪਾਲ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਹਵਾਲਾਤੀ ਜਗਦੀਪ ਕੁਮਾਰ ਦੇ ਵਿਰੁੱਧ ਐੱਨਡੀਪੀਐੱਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।