ਸ੍ਰੀ ਗੁਰੂ ਨਾਨਕ ਦੇਵ ਸਕੂਲ ’ਚ ਮਨਾਈ ਗਈ ਜਨਮ ਅਸ਼ਟਮੀ ਸ੍ਰੀ ਗੁਰੂ ਨਾਨਕ ਦੇਵ ਮਾਡਲ ਸਕੂਲ ਸ਼ਤਾਬਗੜ੍ਹ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਨਮ ਅਸ਼ਟਮੀ
Publish Date: Fri, 04 Sep 2026 09:07 PM (IST)
Updated Date: Fri, 04 Sep 2026 09:10 PM (IST)
ਕੁਲਬੀਰ ਸਿੰਘ ਮਿੰਟੂ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਮਾਡਲ ਸਕੂਲ ਸ਼ਤਾਬਗੜ੍ਹ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਸਮੂਹ ਸਟਾਫ ਤੇ ਵਿਦਿਆਰਥੀਆਂ ਵੱਲੋਂ ਬੜੇ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪਹਿਰਾਵੇ ਧਾਰਨ ਕਰਕੇ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ ਤੇ ਜਨਮ ਅਸ਼ਟਮੀ ਨੂੰ ਸਮਰਪਿਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਬੱਚਿਆਂ ਨੇ ਆਪਣੀ ਕਲਾ ਤੇ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸਮਾਗਮ ਨੂੰ ਯਾਦਗਾਰ ਬਣਾਇਆ। ਸਟੇਜ ਦਾ ਸੰਚਾਲਨ ਮੈਡਮ ਬੀਨਾ ਸ਼ਰਮਾ ਤੇ ਮਿਸ ਪਲਵੀ ਵੱਲੋਂ ਬਾਖੂਬੀ ਕੀਤਾ ਗਿਆ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਦੀ ਪ੍ਰਿੰਸੀਪਲ ਮੈਡਮ ਜਸਬੀਰ ਕੌਰ ਨੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ ਤੇ ਕਿਹਾ ਕਿ ਅਜਿਹੇ ਧਾਰਮਿਕ ਤੇ ਸੱਭਿਆਚਾਰਕ ਤਿਉਹਾਰ ਵਿਦਿਆਰਥੀਆਂ ਨੂੰ ਸਾਡੀ ਵਿਰਾਸਤ, ਸੰਸਕਾਰਾਂ ਤੇ ਮਹਾਨ ਸ਼ਖ਼ਸੀਅਤਾਂ ਦੀਆਂ ਸਿੱਖਿਆਵਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਪ੍ਰਿੰਸੀਪਲ ਜਸਬੀਰ ਕੌਰ ਨੇ ਕਿਹਾ ਕਿ ਸਕੂਲ ਵਿੱਚ ਅਜਿਹੇ ਸਮਾਗਮ ਕਰਵਾਉਣ ਦਾ ਉਦੇਸ਼ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਹੈ। ਸਮਾਗਮ ਦੇ ਅੰਤ ਵਿੱਚ ਅਮਰੀਕ ਸਿੰਘ ਢੋਟ, ਪ੍ਰਧਾਨ ਐੱਮਡੀ ਤੇ ਪ੍ਰਿੰਸੀਪਲ ਜਸਬੀਰ ਕੌਰ ਨੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਈਸ਼ ਸ਼ਰਮਾ ਪਰਿਵਾਰ ਵੱਲੋਂ ਸਮੌਸਿਆਂ ਦੇ ਲੰਗਰ ਦੀ ਸੇਵਾ ਕੀਤੀ ਗਈ। ਸਮਾਗਮ ਵਿੱਚ ਮੈਡਮ ਰਜਨੀ ਰਾਣੀ, ਬੀਨਾ ਸ਼ਰਮਾ, ਸੰਦੀਪ ਕੌਰ, ਮਨਪ੍ਰੀਤ ਕੌਰ, ਸਰਨਪ੍ਰੀਤ ਕੌਰ ਸਮੇਤ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।