ਅਕਾਲੀ-ਭਾਜਪਾ ਗੱਠਜੋੜ ਦਾ ਜਰਨੈਲ ਸਿੰਘ ਠੱਟਾ ਵੱਲੋਂ ਸਵਾਗਤ ਅਕਾਲੀ ਦਲ ਭਾਜਪਾ ਗੱਠਜੋੜ ਦਾ ਜਰਨੈਲ ਸਿੰਘ ਠੱਟਾ ਵੱਲੋਂ ਸਵਾਗਤ
Publish Date: Wed, 25 Nov 2026 09:47 PM (IST)
Updated Date: Thu, 26 Nov 2026 04:13 AM (IST)
- ਪੰਜਾਬ ’ਚ ਐਨਡੀਏ ਦੀ ਸਰਕਾਰ ਬਣਨ ਦਾ ਰਾਹ ਹੋਇਆ ਮਜ਼ਬੂਤ : ਜਰਨੈਲ ਸਿੰਘ ਕੈਪਸ਼ਨ : 25ਕੇਪੀਟੀ30 ਗੱਲਬਾਤ ਕਰਦੇ ਹੋਏ ਨੌਜਵਾਨ ਅਕਾਲੀ ਆਗੂ ਜਰਨੈਲ ਸਿੰਘ ਠੱਟਾ। ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਹਲਕਾ ਸੁਲਤਾਨਪੁਰ ਲੋਧੀ ਤੋਂ ਨੌਜਵਾਨ ਅਕਾਲੀ ਆਗੂ ਜਰਨੈਲ ਸਿੰਘ ਠੱਟਾ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਮੁੜ ਹੋਏ ਗੱਠਜੋੜ ਦਾ ਨਿੱਘਾ ਸਵਾਗਤ ਕਰਦਿਆਂ ਦੋਵਾਂ ਪਾਰਟੀਆਂ ਦੀ ਸਮੁੱਚੀ ਲੀਡਰਸ਼ਿਪ ਨੂੰ ਹਾਰਦਿਕ ਵਧਾਈ ਦਿੱਤੀ ਹੈ। ਠੱਟਾ ਨੇ ਕਿਹਾ ਕਿ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਰਿਸ਼ਤਾ ਸਿਰਫ਼ ਸਿਆਸੀ ਗੱਠਜੋੜ ਤੱਕ ਸੀਮਤ ਨਹੀਂ ਹੈ, ਸਗੋਂ ਇਹ ਪੰਜਾਬ ਦੀ ਸਾਂਝੀ ਵਿਰਾਸਤ, ਆਪਸੀ ਭਾਈਚਾਰੇ ਅਤੇ ਪੁਰਾਣੇ ਨਹੁੰ-ਮਾਸ ਦੇ ਰਿਸ਼ਤੇ ਨਾਲ ਜੁੜਿਆ ਹੋਇਆ ਹੈ। ਦੋਵਾਂ ਪਾਰਟੀਆਂ ਦੀ ਇਹ ਮੁੜ ਹੋਈ ਏਕਤਾ ਪੰਜਾਬ ਦੀ ਰਾਜਨੀਤੀ ’ਚ ਨਵੀਂ ਦਿਸ਼ਾ ਅਤੇ ਨਵੀਂ ਉਮੀਦ ਲੈ ਕੇ ਆਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਤੇ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐੱਨਡੀਏ) ਦੀਆਂ ਲੋਕ ਪੱਖੀ ਨੀਤੀਆਂ ਨਾਲ ਪੰਜਾਬ ਵਿੱਚ ਵਿਕਾਸ, ਰੁਜ਼ਗਾਰ, ਅਮਨ-ਸ਼ਾਂਤੀ, ਸੁਰੱਖਿਆ ਅਤੇ ਸਮਾਜਿਕ ਨਿਆਂ ਨੂੰ ਨਵੀਂ ਮਜ਼ਬੂਤੀ ਮਿਲੇਗੀ। ਜਰਨੈਲ ਸਿੰਘ ਨੇ ਪੂਰਾ ਵਿਸ਼ਵਾਸ ਪ੍ਰਗਟ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਅੰਦਰ ਐਨਡੀਏ ਦੀ ਮਜਬੂਤ ਸਰਕਾਰ ਬਣੇਗੀ ਅਤੇ ਸੂਬੇ ਨੂੰ ਨਸ਼ਾ ਮੁਕਤ, ਭ੍ਰਿਸ਼ਟਾਚਾਰ ਮੁਕਤ ਅਤੇ ਵਿਕਸਤ ਪੰਜਾਬ ਬਣਾਉਣ ਲਈ ਨਵਾਂ ਰਾਹ ਖੁੱਲ੍ਹੇਗਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਸਮੇਤ ਪੂਰੇ ਪੰਜਾਬ ਦੇ ਲੋਕ ਇਸ ਸਿਆਸੀ ਏਕਤਾ ਤੋਂ ਵੱਡੀਆਂ ਉਮੀਦਾਂ ਰੱਖਦੇ ਹਨ। ਇਹ ਗੱਠਜੋੜ ਪੰਜਾਬ ਦੀ ਖੁਸ਼ਹਾਲੀ, ਤਰੱਕੀ ਅਤੇ ਸੁਨਹਿਰੇ ਭਵਿੱਖ ਲਈ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗਾ।