ਫੈਸ਼ਨ ਫਿਏਸਟਾ ਮੁਕਾਬਲੇ ’ਚ ਬੁੱਸੋਵਾਲ ਦੀ ਜਸਲੀਨ ਕੌਰ ਨੇ ਮਾਰੀ ਬਾਜ਼ੀ ਫੈਸ਼ਨ ਫਿਏਸਟਾ ਮੁਕਾਬਲੇ ਵਿੱਚ ਬੁੱਸੋਵਾਲ ਦੀ ਜਸਲੀਨ ਕੌਰ ਨੇ ਮਾਰੀ ਬਾਜ਼ੀ
Publish Date: Mon, 26 Oct 2026 06:52 PM (IST)
Updated Date: Mon, 26 Oct 2026 06:55 PM (IST)
--ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਕੀਤਾ ਰੌਸ਼ਨ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਆਨੰਦ ਇੰਜੀਨੀਅਰਿੰਗ ਕਾਲਜ ਰੇਲ ਕੋਚ ਫੈਕਟਰੀ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੁੱਸੋਵਾਲ ਦੀ ਗਿਆਰਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਜਸਲੀਨ ਕੌਰ ਨੇ ਫੈਸ਼ਨ ਫਿਏਸਟਾ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਜਸਲੀਨ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸਕੂਲ ਮੁਖੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਸਕੂਲ ਦੀਆਂ ਟੀਮਾਂ ਨੇ ਗਾਈਡ ਅਧਿਆਪਿਕਾ ਸਰਬਜੀਤ ਕੌਰ ਤੇ ਐਕਟੀਵਿਟੀ ਇੰਚਾਰਜ ਰਾਜਵਿੰਦਰ ਕੌਰ ਦੀ ਦੇਖ-ਰੇਖ ਹੇਠ ਉਤਸ਼ਾਹ ਨਾਲ ਭਾਗ ਲਿਆ। ਵੋਕੇਸ਼ਨਲ ਟੀਚਰਸ ਦੇ ਇਹ ਯੋਗ ਸਦਕਾ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ, ਸਿਰਜਣਾਤਮਕ ਸੋਚ ਤੇ ਕਲਾਤਮਕ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੀ ਇੱਕ ਟੀਮ ਵੱਲੋਂ ਤਿਆਰ ਕੀਤੀ ਗਈ ਮਨਮੋਹਕ ਰੰਗੋਲੀ ਨੇ ਵੀ ਦਰਸ਼ਕਾਂ ਦਾ ਧਿਆਨ ਖਿੱਚਿਆ ਤੇ ਖੂਬ ਵਾਹ-ਵਾਹ ਖੱਟੀ। ਫੈਸ਼ਨ ਫਿਏਸਟਾ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਨ ’ਤੇ ਜਸਲੀਨ ਕੌਰ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮਮਤਾ ਬਜਾਜ ਵੱਲੋਂ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਰਪੰਚ ਬਿਕਰ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜੋਗਿੰਦਰ ਸਿੰਘ, ਸਕੂਲ ਮੁਖੀ ਨੇ ਸਕੂਲ ਸਟਾਫ ਤੇ ਵਿਦਿਆਰਥਣ ਜਸਲੀਨ ਕੌਰ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੱਤੀ। ਇਸ ਮੌਕੇ ਪ੍ਰਿੰਸੀਪਲ ਗੁਰਚਰਨ ਸਿੰਘ ਚਾਹਲ, ਪ੍ਰਿੰਸੀਪਲ ਮਨਜੀਤ ਸਿੰਘ, ਰਿਟਾਇਰਡ ਪ੍ਰਿੰਸੀਪਲ ਅਮਰੀਕ ਸਿੰਘ ਨੱਢਾ, ਪ੍ਰਿੰਸੀਪਲ ਅਮਰਪ੍ਰੀਤ ਸਿੰਘ, ਪ੍ਰਿੰਸੀਪਲ ਅਰਵਿੰਦ ਸਿੰਘ ਸੇਖੋਂ, ਵਾਈਸ ਪ੍ਰਿੰਸੀਪਲ ਦੀਪਕ ਅਰੋੜਾ, ਹੈੱਡ ਮਾਸਟਰ ਹੀਰਾ ਸਿੰਘ ਤੇ ਹੋਰ ਸ਼ਾਮਲ ਸਨ।