ਗੁਰਾਇਆ ਨੇ ਨਵੇਂ ਜ਼ਿਲ੍ਹਾ ਪ੍ਰਧਾਨ ਦਾ ਕੀਤਾ ਸਨਮਾਨ ਜਸਪ੍ਰੀਤ ਸਿੰਘ ਗੁਰਾਇਆ ਨੇ ਨਵੇਂ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਰਾਜੂ ਦਾ ਸਿਰੋਪਾਓ ਦੇ ਕੇ ਕੀਤਾ ਸਨਮਾਨ ਤੇ ਸਵਾਗਤ
Publish Date: Sat, 31 Oct 2026 07:55 PM (IST)
Updated Date: Sat, 31 Oct 2026 07:56 PM (IST)
--ਪਾਰਟੀ ਦੀ ਮਜ਼ਬੂਤੀ ਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਕੀਤਾ ਵਿਚਾਰ-ਵਟਾਂਦਰਾ ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ ਬੇਗੋਵਾਲ : ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਯੂਥ ਵਿੰਗ ਜਸਪ੍ਰੀਤ ਸਿੰਘ ਗੁਰਾਇਆ ਨੇ ਅੱਜ ਜ਼ਿਲ੍ਹਾ ਕਪੂਰਥਲਾ ਦੇ ਨਵੇਂ ਪ੍ਰਧਾਨ ਦਲਜੀਤ ਸਿੰਘ ਰਾਜੂ ਦਾ ਸਿਰੋਪਾਓ ਦੇ ਕੇ ਸਨਮਾਨ ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਜਸਪ੍ਰੀਤ ਸਿੰਘ ਗੁਰਾਇਆ ਨੇ ਦਲਜੀਤ ਸਿੰਘ ਰਾਜੂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ਤੇ ਵਧਾਈ ਦਿੰਦਿਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਤੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਸਾਰੇ ਆਗੂਆਂ ਤੇ ਵਰਕਰਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਇਸ ਸਬੰਧੀ ਮੌਕੇ ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਜ਼ਿਲ੍ਹੇ ਦੇ ਸਾਬਕਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਤੋਂ ਇਲਾਵਾ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦੀਪਕ ਕਪਤਾਨ, ਐਡਵੋਕੇਟ ਰਾਕੇਸ਼ ਕੁਮਾਰ, ਜੱਸ ਨਡਾਲਾ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਵੀ ਮੌਜੂਦ ਸਨ। ਅੰਤ ਵਿੱਚ ਜਸਪ੍ਰੀਤ ਸਿੰਘ ਗੁਰਾਇਆ ਨੇ ਨਵੇਂ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਰਾਜੂ ਨੂੰ ਵਧਾਈਆਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਯੋਗਦਾਨ ਪਾਉਣਗੇ।