ਸਰਕਾਰੀ ਕਾਲਜ ’ਚ ਮਨਾਇਆ ਵੋਟਰ ਦਿਵਸ
ਅਮਰੀਕ ਸਿੰਘ ਮੱਲ੍ਹੀ, ਪੰਜਾਬੀ
Publish Date: Sat, 24 Jan 2026 08:42 PM (IST)
Updated Date: Sat, 24 Jan 2026 08:46 PM (IST)
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ 16ਵਾਂ ਵੋਟਰ ਦਿਵਸ ਮਨਾਇਆ ਗਿਆ। ਇਸ ਮੌਕੇ ਵੋਟ ਪ੍ਰਣ ਲਿਆ ਗਿਆ। ਵਿਦਿਆਰਥੀਆਂ ਦੇ ਵੋਟ ਜਾਗਰੂਕਤਾ ਨਾਲ ਸਬੰਧਤ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਮੌਕੇ ਉੱਤੇ ਸਵੀਪ ਇੰਚਾਰਜ ਪ੍ਰੋਫੈਸਰ ਹੈਪੀ ਕੁਮਾਰ, ਪ੍ਰੋਫੈਸਰ ਰਣਜੀਤ ਕੁਮਾਰ, ਪ੍ਰੋਫੈਸਰ ਕੁਲਵਿੰਦਰ ਕੁਮਾਰ, ਪ੍ਰੋਫੈਸਰ ਗੁਰਪ੍ਰੀਤ ਕੌਰ ਦੇ ਲੈਕਚਰ ਵੀ ਕਰਵਾਏ ਗਏ। ਇਸ ਤੋਂ ਪਹਿਲਾਂ ਦਸਤਖਤ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ ਗਈ। ਕਾਲਜ ਦੇ ਪ੍ਰਿੰਸੀਪਲ ਸਕਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਜੋ 18 ਸਾਲ ਤੋਂ ਵੱਧ ਉਮਰ ਪਾਰ ਕਰ ਚੁੱਕੇ ਹਨ, ਉਨਾਂ ਨੂੰ ਵੋਟ ਅਪਲਾਈ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਾਲਜ ਦੇ ਸਵੀਪ ਸੈੱਲ ਦੀ ਕਾਰਵਾਈ ਦੀ ਸ਼ਲਾਘਾ ਕੀਤੀ। ਵਾਈਸ ਪ੍ਰਿੰਸੀਪਲ ਮੈਡਮ ਡਾ. ਜਸਮੀਤ ਸੇਠੀ ਨੇ ਵਿਦਿਆਰਥੀਆਂ ਨੂੰ ਇਮਾਨਦਾਰੀ ਨਾਲ ਵੋਟ ਪਾਉਣ ਅਤੇ ਬਿਨਾਂ ਕਿਸੇ ਦਬਾਅ, ਡਰ ਆਦਿ ਤੋਂ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬਹੁਤ ਸਾਰੇ ਵਿਦਿਆਰਥੀਆਂ ਤੋਂ ਇਲਾਵਾ ਪ੍ਰੋਫੈਸਰ ਜਗਜੀਤ ਸਿੰਘ, ਪ੍ਰੋਫੈਸਰ ਜਸਪ੍ਰੀਤ ਕੌਰ, ਪ੍ਰੋਫੈਸਰ ਦਿਲਦਾਰ ਸਿੰਘ, ਪ੍ਰੋਫੈਸਰ ਮਨਜੀਤ ਸਿੰਘ, ਪ੍ਰੋਫੈਸਰ ਗੁਰਵਿੰਦਰ ਕੌਰ ਉਚੇਚੇ ਤੌਰ ’ਤੇ ਹਾਜ਼ਰ ਸਨ।