ਅਕਾਲੀ ਦਲ ਦੇ ਚੋਣ ਦਫਤਰ ਦਾ ਜਥੇ. ਵਾਹਦ ਨੇ ਕੀਤਾ ਉਦਘਾਟਨ
ਸ਼੍ਰੋਮਣੀ ਅਕਾਲੀ ਦਲ ਦੇ ਚੋਣ ਦਫਤਰ ਦਾ ਜਥੇਦਾਰ ਜਰਨੈਲ ਸਿੰਘ ਵਾਹਦ ਨੇ ਕੀਤਾ ਉਦਘਾਟਨ
Publish Date: Mon, 18 May 2026 08:53 PM (IST)
Updated Date: Mon, 18 May 2026 08:54 PM (IST)

ਸ਼੍ਰੋਮਣੀ ਅਕਾਲੀ ਦਲ ਨਗਰ ਕੌਂਸਲ ਚੋਣਾਂ ’ਚ ਮਾਰੇਗਾ ਬਾਜ਼ੀ : ਅਕਾਲੀ ਆਗੂ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਨਗਰ ਕੌਂਸਲ ਚੋਣਾਂ ਦੌਰਾਨ ਉਮੀਦਵਾਰਾਂ ਦੇ ਪ੍ਰਚਾਰ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਸੁਲਤਾਨਪੁਰ ਲੋਧੀ ਵੱਲੋਂ ਨਵੇਂ ਚੋਣ ਦਫਤਰ ਦਾ ਉਦਘਾਟਨ ਸਾਬਕਾ ਚੇਅਰਮੈਨ ਮਾਰਕਫੈੱਡ ਜਥੇਦਾਰ ਜਰਨੈਲ ਸਿੰਘ ਵਾਹਦ ਨੇ ਅੱਜ ਕੀਤਾ। ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਨਗਰ ਕੌਂਸਲ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਉਮੀਦਵਾਰ ਤੇ ਵੱਡੀ ਗਿਣਤੀ ਵਿਚ ਅਕਾਲੀ ਵਰਕਰਾਂ ਨੇ ਹਿੱਸਾ ਲਿਆ ਤੇ ਆਪਣੇ ਆਗੂਆਂ ਦੇ ਵਿਚਾਰ ਸੁਣੇ। ਸਮੂਹ ਆਗੂਆਂ ਨੇ ਇੱਕਜੁੱਟਤਾ ਨਾਲ ਅਕਾਲੀ ਦਲ ਦੇ ਕੌਂਸਲਰ ਚੋਣਾਂ ਲਈ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਨੂੰ ਹੋਰ ਤੇਜ਼ ਕਰਨ ਤੇ ਘਰ-ਘਰ ਤੱਕ ਪਹੁੰਚ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਸ਼ਹਿਰ ਨਿਵਾਸੀਆਂ ਨੂੰ ਲਾਮਬੰਦ ਕਰਨ ਦੀ ਅਪੀਲ ਕੀਤੀ ਗਈ। ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਗਰ ਕੌਂਸਲ ਚੋਣਾਂ ਦੌਰਾਨ ਵੱਡੀ ਜਿੱਤ ਦਰਜ ਕਰਨਗੇ। ਇਸ ਮੌਕੇ ਹੋਏ ਸਮਾਗਮ ਦੌਰਾਨ ਜਥੇਦਾਰ ਜਰਨੈਲ ਸਿੰਘ ਵਾਹਦ, ਸ਼੍ਰੋਮਣੀ ਅਕਾਲੀ ਦਲ ਦੇ ਪੀਏਸੀ ਮੈਂਬਰ ਇੰਜੀ. ਸਵਰਨ ਸਿੰਘ, ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਨਾਨਕਪੁਰ, ਸੀਨੀਅਰ ਅਕਾਲੀ ਆਗੂ ਕਰਨਜੀਤ ਸਿੰਘ ਆਹਲੀ, ਸੀਨੀਅਰ ਯੂਥ ਅਕਾਲੀ ਆਗੂ ਇੰਦਰਜੀਤ ਸਿੰਘ ਜੋਸਨ, ਜਥੇਦਾਰ ਅਵਤਾਰ ਸਿੰਘ ਮੀਰੇ ਸਾਬਕਾ ਚੇਅਰਮੈਨ ਪੀਏਡੀਬੀ, ਅਕਾਲੀ ਦਲ ਦੇ ਐੱਸਸੀ ਵਿੰਗ ਦੇ ਦੁਆਬਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਬੂਲੇ, ਜਥੇਦਾਰ ਦਰਬਾਰਾ ਸਿੰਘ ਵਿਰਦੀ ਸਾਬਕਾ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਬਲਾਕ ਪ੍ਰਧਾਨ ਮਨਜੀਤ ਸਿੰਘ ਗੋਲਡੀ ਸਰਪੰਚ ਡੌਲਾ, ਜਥੇਦਾਰ ਸਤਨਾਮ ਸਿੰਘ ਰਾਮੇ, ਵਿਕਰਮਜੀਤ ਸਿੰਘ ਬਿੱਕਾ ਤਲਵੰਡੀ ਚੌਧਰੀਆਂ, ਲਖਵਿੰਦਰ ਸਿੰਘ ਕੋੜਾ, ਸੁੱਚਾ ਸਿੰਘ ਸ਼ਿਕਾਰਪੁਰ, ਕੁਲਵੰਤ ਸਿੰਘ ਸ਼ਹਿਰੀ, ਵਿੱਕੀ ਡਰਾਈਵਰ, ਅਰੁਨਦੀਪ ਸਿੰਘ ਸੈਦਪੁਰ, ਭਾਈ ਸਰਬਜੀਤ ਸਿੰਘ, ਵਾਰਡ ਨੰਬਰ ਦੋ ਤੋਂ ਉਮੀਦਵਾਰ ਬਾਬਾ ਚਰਨਜੀਤ ਸਿੰਘ, ਵਾਰਡ ਨੰਬਰ 4 ਤੋਂ ਧਰਮਰਾਜ, ਵਾਰਡ ਨੰਬਰ 9 ਤੋਂ ਸਿਮਰਜੀਤ ਧੀਰ ਅਤੇ ਵਾਰਡ ਨੰਬਰ 13 ਤੋਂ ਚਰਨ ਕਮਲ ਪਿੰਟਾ ਆਦਿ ਵੀ ਹਾਜ਼ਰ ਸਨ।