ਜਥੇ. ਖਲਵਾੜਾ ਐੱਸਸੀ ਵਿੰਗ ਦੇ ਸ਼ਹਿਰੀ ਪ੍ਰਧਾਨ ਬਣੇ
ਜਥੇਦਾਰ ਖਲਵਾੜਾ ਐਸਸੀ ਵਿੰਗ ਦੇ ਸ਼ਹਿਰੀ ਜਿਲਾ ਪ੍ਰਧਾਨ ਬਣੇ
Publish Date: Sun, 15 Mar 2026 07:49 PM (IST)
Updated Date: Sun, 15 Mar 2026 07:51 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਬੀਤੇ ਕਈ ਦਹਾਕਿਆਂ ਤੋਂ ਪਾਰਟੀ ਨਾਲ ਜੁੜੇ ਪੂਰੀ ਇਮਾਨਦਾਰੀ ਨਾਲ ਸੇਵਾ ਨਿਭਾਉਂਦੇ ਜਥੇਦਾਰ ਸਰੂਪ ਸਿੰਘ ਖਲਵਾੜਾ ਨੂੰ ਵੱਡੀ ਜ਼ਿੰਮੇਵਾਰੀ ਸੌਂਪਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਐੱਸਸੀ ਵਿੰਗ ਦੇ ਸੂਬਾ ਪ੍ਰਧਾਨ ਤੇ ਸਾਬਕਾ ਮੰਤਰੀ ਗੁਲਜਾਰ ਸਿੰਘ ਰਾਣੀਕੇ ਨਾਲ ਵਿਚਾਰ-ਵਟਾਂਦਰਾ ਕਰਕੇ ਜਥੇਦਾਰ ਸਰੂਪ ਸਿੰਘ ਖਲਵਾੜਾ ਨੂੰ ਜ਼ਿਲ੍ਹਾ ਐੱਸਸੀ ਵਿੰਗ ਸ਼ਹਿਰੀ ਦਾ ਪ੍ਰਧਾਨ ਥਾਪਿਆ ਗਿਆ ਹੈ। ਜਥੇਦਾਰ ਸਰੂਪ ਸਿੰਘ ਖਲਵਾੜਾ ਬੀਤੇ ਕਈ ਦਹਾਕਿਆਂ ਤੋਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹਨ। ਜਥੇਦਾਰ ਸਰੂਪ ਸਿੰਘ ਖਲਵਾੜਾ ਨੇ ਆਪਣੀ ਇਸ ਨਿਯੁਕਤੀ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐੱਸਸੀ ਵਿੰਗ ਦੇ ਸੂਬਾ ਪ੍ਰਧਾਨ ਗੁਲਜਾਰ ਸਿੰਘ ਰਣੀਕੇ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ, ਜਰਨੈਲ ਸਿੰਘ ਵਾਹਦ, ਸ਼ਹਿਰੀ ਇੰਚਾਰਜ ਰਣਜੀਤ ਸਿੰਘ ਖੁਰਾਣਾ, ਦਿਹਾਤੀ ਇੰਚਾਰਜ ਰਜਿੰਦਰ ਸਿੰਘ ਚੰਦੀ, ਪਰਮਿੰਦਰ ਸਿੰਘ ਜੰਡੂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਨ੍ਹਾਂ ਨੇ ਪੂਰੀ ਤਨਦੇਹੀ ਨਾਲ ਨਿਭਾਈ ਹੈ ਤੇ ਹੁਣ ਵੀ ਉਹ ਪਾਰਟੀ ਦੀਆਂ ਗਤੀਵਿਧੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਰਹਿਣਗੇ।