ਜਥੇਦਾਰ ਜੰਡੂ ਬਣੇ ਓਬੀਸੀ ਵਿੰਗ ਪੰਜਾਬ ਦੀ ਕੋਰ ਕਮੇਟੀ ਦੇ ਮੈਂਬਰ
ਜਥੇਦਾਰ ਪਰਮਿੰਦਰ ਸਿੰਘ ਜੰਡੂ ਬਣੇ ਓਬੀਸੀ ਵਿੰਗ ਪੰਜਾਬ ਦੀ ਕੋਰ ਕਮੇਟੀ ਮੈਂਬਰ
Publish Date: Sun, 26 Apr 2026 07:23 PM (IST)
Updated Date: Sun, 26 Apr 2026 07:25 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਫਗਵਾੜਾ ਸ਼ਹਿਰ ਦੇ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਜਥੇਦਾਰ ਪਰਮਿੰਦਰ ਸਿੰਘ ਜੰਡੂ ਨੂੰ ਵੱਡੀ ਜ਼ਿਮੇਵਾਰੀ ਸੌਂਪਦਿਆ ਸ਼੍ਰੋਮਣੀ ਅਕਾਲੀ ਦਲ ਹਾਈ ਕਮਾਂਡ ਨੇ ਬੀਸੀ ਵਿੰਗ ਪੰਜਾਬ ਦੀ ਕੋਰ ਕਮੇਟੀ ਵਿਚ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਫਗਵਾੜਾ ਦੀ ਸ਼ਹਿਰੀ 51 ਮੈਂਬਰੀ ਕੋਰ ਕਮੇਟੀ ਵਿਚ ਵੀ ਮੈਂਬਰ ਬਣਾਇਆ ਗਿਆ ਹੈ। ਆਪਣੀ ਇਸ ਨਿਯੁਕਤੀ ’ਤੇ ਜਥੇਦਾਰ ਪਰਮਿੰਦਰ ਸਿੰਘ ਜੰਡੂ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਓਬੀਸੀ ਵਿੰਗ ਪ੍ਰਧਾਨ ਹੀਰਾ ਸਿੰਘ ਗਾਬੜੀਆ, ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਵਾਹਦ, ਸ਼ਹਿਰੀ ਇੰਚਾਰਜ ਜਥੇਦਾਰ ਰਣਜੀਤ ਸਿੰਘ ਖੁਰਾਣਾ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਵੀ ਉਨ੍ਹਾਂ ਨੂੰ ਪਾਰਟੀ ਵੱਲੋਂ ਦਿੱਤੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ। ਇਸ ਮੌਕੇ ਜਥੇਦਾਰ ਬਲਜਿੰਦਰ ਸਿੰਘ ਠੇਕੇਦਾਰ, ਜਥੇਦਾਰ ਸਰੂਪ ਸਿੰਘ ਖਲਵਾੜਾ, ਬਹਾਦਰ ਸਿੰਘ ਸੰਗਤਪੁਰ, ਗੁਰਦਿਆਲ ਸਿੰਘ ਲੱਖਪੁਰ, ਗੁਰਮੁਖ ਸਿੰਘ ਚਾਨਾ ਸਮੇਤ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਨੇ ਪਰਮਿੰਦਰ ਸਿੰਘ ਜੰਡੂ ਨੂੰ ਵਧਾਈਆਂ ਦਿੱਤੀਆਂ।