ਜਥੇ. ਫਲਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਜਥੇਦਾਰ ਫਲਵਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
Publish Date: Mon, 02 Nov 2026 06:31 PM (IST)
Updated Date: Mon, 02 Nov 2026 06:32 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਬਘਾਣਾ ਦੇ ਸਰਗਰਮ ਅਕਾਲੀ ਆਗੂ ਜਥੇਦਾਰ ਫਲਵਿੰਦਰ ਸਿੰਘ ਨੂੰ ਜ਼ਿਲ੍ਹਾ ਕਪੂਰਥਲਾ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਰਨੈਲ ਸਿੰਘ ਵਾਹਦ ਵੱਲੋਂ ਕੀਤੀ ਗਈ। ਆਪਣੀ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਜਥੇਦਾਰ ਫਲਵਿੰਦਰ ਸਿੰਘ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਸੋਹਨ ਸਿੰਘ ਠੰਡਲ, ਸਾਬਕਾ ਕੈਬਨਿਟ ਮੰਤਰੀ ਦਲਜੀਤ ਸਿੰਘ ਚੀਮਾ ਤੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਵਾਹਦ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਇਸ ਨਵੀਂ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਐੱਸਸੀ ਵਿੰਗ ਦੇ ਜ਼ਿਲ੍ਹਾ ਕਪੂਰਥਲਾ ਪ੍ਰਧਾਨ ਜਥੇਦਾਰ ਸਰੂਪ ਸਿੰਘ ਖਲਵਾੜਾ ਨੇ ਕਿਹਾ ਕਿ ਜਥੇਦਾਰ ਫਲਵਿੰਦਰ ਸਿੰਘ ਪਾਰਟੀ ਦੇ ਸਮਰਪਿਤ ਤੇ ਟਕਸਾਲੀ ਆਗੂ ਹਨ। ਉਨ੍ਹਾਂ ਨੂੰ ਜ਼ਿਲ੍ਹਾ ਪੱਧਰ ’ਤੇ ਸੀਨੀਅਰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪਿਆ ਜਾਣਾ ਪਾਰਟੀ ਲਈ ਮਹੱਤਵਪੂਰਨ ਹੈ। ਉਨ੍ਹਾਂ ਜਥੇਦਾਰ ਫਲਵਿੰਦਰ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਜਥੇਬੰਦੀ ਨੂੰ ਮਜ਼ਬੂਤ ਕਰਨਗੇ ਤੇ ਜ਼ਿਲ੍ਹੇ ਵਿੱਚ ਪਾਰਟੀ ਉਮੀਦਵਾਰਾਂ ਨੂੰ ਭਾਰੀ ਵੋਟਾਂ ਨਾਲ ਜਿਤਾ ਕੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਨਾਉਣ ਦਾ ਰਾਹ ਪੱਧਰਾ ਕਰਨਗੇ।