ਜਥੇ. ਰਜਿੰਦਰ ਸਿੰਘ ਫੌਜੀ ਨੂੰ ਸਦਮਾ, ਪਤਨੀ ਦਾ ਦੇਹਾਂਤ
ਜਥੇਦਾਰ ਰਜਿੰਦਰ ਸਿੰਘ ਫੋਜੀ ਨੂੰ ਸਦਮਾ ਹੋਇਆ ਪਤਨੀ ਦਾ ਦੇਹਾਂਤ
Publish Date: Fri, 09 Jan 2026 07:32 PM (IST)
Updated Date: Fri, 09 Jan 2026 07:33 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਫਗਵਾੜਾ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਤੇ ਸਾਬਕਾ ਸਰਪੰਚ ਨਾਰੰਗਸ਼ਾਹ ਪੁਰ ਜਥੇਦਾਰ ਰਾਜਿੰਦਰ ਸਿੰਘ ਫੌਜੀ ਦੀ ਧਰਮ ਪਤਨੀ ਬੀਬੀ ਸੁਰਿੰਦਰ ਕੌਰ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਅਚਾਨਕ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦੀ ਉਮਰ ਕਰੀਬ 74 ਸਾਲਾਂ ਦੀ ਸੀ। ਉਨ੍ਹਾਂ ਦੇ ਅਚਾਨਕ ਅਕਾਲ ਚਲਾਣੇ ਦੀ ਖ਼ਬਰ ਨਾਲ਼ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਦੇ ਅਚਾਨਕ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕਰਦਿਆਂ ਪਿੰਡ ਨਾਰੰਗਸ਼ਾਹ ਦੇ ਸਰਪੰਚ ਹਰਵਿੰਦਰ ਸਿੰਘ ਨਾਹਲ ਨੇ ਦੱਸਿਆ ਕਿ ਬੀਬੀ ਸੁਰਿੰਦਰ ਕੌਰ ਇਕ ਪੂਰਨ ਗੁਰਸਿੱਖ ਪਰਿਵਾਰ ਨਾਲ ਸਬੰਧ ਰੱਖਦੇ ਸਨ ਅਤੇ ਉਹ ਬਹੁਤ ਹੀ ਮਿਲਣਸਾਰ ਅਤੇ ਮਿਹਨਤੀ ਸੁਭਾਅ ਦੇ ਮਾਲਕ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਅਕਾਲ ਚਲਾਣੇ ਨਾਲ ਇਕੱਲੇ ਉਨ੍ਹਾਂ ਦੇ ਪਰਿਵਾਰ ਨੂੰ ਹੀ ਨਹੀਂ ਸਗੋਂ ਸਮੂਹ ਇਲਾਕੇ ਨੂੰ ਨਾ ਪੂਰਿਆ ਜਾਣ ਵਾਲ਼ਾ ਘਾਟਾ ਪਿਆ ਹੈ। ਉਨ੍ਹਾਂ ਦੇ ਅਚਾਨਕ ਅਕਾਲ ਚਲਾਣੇ ’ਤੇ ਪੰਚਾਇਤ ਯੂਨੀਅਨ ਫਗਵਾੜਾ ਦੇ ਪ੍ਰਧਾਨ ਸਰਪੰਚ ਨਰਿੰਦਰ ਸਿੰਘ ਮਾਧੋਪੁਰ, ਬਲਾਕ ਸੰਮਤੀ ਮੈਂਬਰ ਅਜੈ ਕੁਮਾਰ ਹੈਪੀ ਖਜੂਰਲਾ, ਸਰਪੰਚ ਹਰਵਿੰਦਰ ਸਿੰਘ ਨਾਹਲ ਨਾਰੰਗਸ਼ਾਹ ਪੁਰ, ਸਾਬਕਾ ਸਰਪੰਚ ਆਗਿਆਪਾਲ ਸਿੰਘ ਖਲਵਾੜਾ, ਸਾਬਕਾ ਸਰਪੰਚ ਹਰਜੀਤ ਸਿੰਘ ਪਾਂਸ਼ਟਾ, ਸਾਬਕਾ ਸਰਪੰਚ ਓਮ ਪ੍ਰਕਾਸ਼ ਵਜੀਦੋਵਾਲ, ਸਾਬਕਾ ਸਰਪੰਚ ਰਾਮ ਪਾਲ ਸਾਹਨੀ, ਸਰਪੰਚ ਕੁਲਦੀਪ ਕੁਮਾਰ ਜਗਤ ਪੁਰ ਜੱਟਾਂ, ਸਰਪੰਚ ਅਮਨਦੀਪ ਮੌਲੀ, ਸਰਪੰਚ ਕੁਲਵਿੰਦਰ ਸਿੰਘ ਅਠੌਲੀ, ਕਾਮਰੇਡ ਰਣਦੀਪ ਸਿੰਘ ਰਾਣਾ ਸਾਹਨੀ, ਪੰਚਾਇਤ ਸਕੱਤਰ ਮਲਕੀਤ ਚੰਦ, ਸੁਲੱਖਣ ਸਿੰਘ ਸਮੇਤ ਹੋਰ ਪੰਚਾਂ ਸਰਪੰਚਾਂ ਅਤੇ ਇਲਾਕਾ ਵਾਸੀਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਨਾਰੰਗਸ਼ਾਹ ਪੁਰ ਦੇ ਸ਼ਮਸ਼ਾਨਘਾਟ ਵਿਖੇ ਮਿਤੀ 10 ਜਨਵਰੀ 2026 ਨੂੰ ਦੁਪਹਿਰ ਕਰੀਬ 1 ਵਜੇ ਕੀਤਾ ਜਾਵੇਗਾ।