ਬੀਬੀਆਂ ਦਾ ਜੱਥਾ ਲੈ ਕੇ ਪਹੁੰਚੇ ਜਥੇ. ਖਲਵਾੜਾ ਮੀਰੀ-ਪੀਰੀ ਖਾਲਸਾ ਮਾਰਚ ਦੇ ਸਵਾਗਤ ਲਈ ਬੀਬੀਆਂ ਦਾ ਜੱਥਾ ਲੈ ਕੇ ਪਹੁੰਚੇ ਜੱਥੇਦਾਰ ਸਰੂਪ ਸਿੰਘ ਖਲਵਾੜਾ
Publish Date: Sun, 20 Sep 2026 07:47 PM (IST)
Updated Date: Sun, 20 Sep 2026 07:47 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਚੱਲੇ ਮੀਰੀ-ਪੀਰੀ ਖਾਲਸਾ ਮਾਰਚ ਦੀ ਫਗਵਾੜਾ ਆਮਦ ਮੌਕੇ ਜਥੇਦਾਰ ਸਰੂਪ ਸਿੰਘ ਖਲਵਾੜਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਐੱਸਸੀ ਵਿੰਗ ਕਪੂਰਥਲਾ ਵੱਲੋਂ ਬੀਬੀਆਂ ਦੇ ਵੱਡੇ ਜਥੇ ਦੇ ਨਾਲ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਭਾਵਨਾ ਦੇ ਨਾਲ ਸਵਾਗਤ ਕੀਤਾ ਗਿਆ। ਜਥੇ ਵਿੱਚ ਚਹੇੜੂ, ਮਹੇੜੂ, ਦਾਦੂਵਾਲ ਸਮੇਤ ਇਲਾਕੇ ਭਰ ਦੇ ਵੱਖ-ਵੱਖ ਪਿੰਡਾਂ ਦੀਆਂ ਬੀਬੀਆਂ ਵੱਡੀ ਗਿਣਤੀ ‘ਚ ਸ਼ਾਮਲ ਸਨ, ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰੂ ਬਖਸ਼ਿਸ਼ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਜਥੇਦਾਰ ਸਰੂਪ ਸਿੰਘ ਖਲਵਾੜਾ ਨੇ ਕਿਹਾ ਕਿ ਮੀਰੀ-ਪੀਰੀ ਦੇ ਮਾਲਕ ਸਾਹਿਬ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸਿੱਖ ਕੌਮ ਨੂੰ ਮੀਰੀ ਤੇ ਪੀਰੀ ਦੇ ਸਿਧਾਂਤ ਨਾਲ ਜੋੜਦਿਆਂ ਧਰਮ ਦੇ ਨਾਲ-ਨਾਲ ਸਮਾਜਿਕ ਤੇ ਰਾਜਸੀ ਜ਼ਿੰਮੇਵਾਰੀਆਂ ਨਿਭਾਉਣ ਦਾ ਮਾਰਗ ਦਰਸਾਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਵਿਚਾਰਧਾਰਾ ਸਿੱਖ ਕੌਮ ਨੂੰ ਹੱਕ-ਸੱਚ, ਨਿਆਂ, ਚੜ੍ਹਦੀ ਕਲਾ ਤੇ ਜ਼ੁਲਮ ਦੇ ਵਿਰੁੱਧ ਡਟ ਕੇ ਖੜ੍ਹਨ ਦੀ ਪ੍ਰੇਰਣਾ ਦਿੰਦੀ ਹੈ। ਮੀਰੀ-ਪੀਰੀ ਖਾਲਸਾ ਮਾਰਚ ਸੰਗਤਾਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਸਿਧਾਂਤਾਂ ਤੇ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਹੈ। ਅੱਜ ਲੋੜ ਹੈ ਕਿ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ, ਗੁਰਬਾਣੀ ਤੇ ਗੁਰੂ ਸਾਹਿਬਾਨ ਦੇ ਮਹਾਨ ਜੀਵਨ ਤੋਂ ਜਾਣੂ ਕਰਵਾਇਆ ਜਾਵੇ ਤਾਂ ਜੋ ਉਹ ਆਪਣੇ ਵਿਰਸੇ ਤੇ ਸੱਭਿਆਚਾਰ ਨਾਲ ਜੁੜੇ ਰਹਿਣ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮਾਰਚ ਦੇ ਸਵਾਗਤ ਲਈ ਪਹੁੰਚੀਆਂ ਸਮੂਹ ਸੰਗਤਾਂ ਤੇ ਖਾਸ ਕਰਕੇ ਬੀਬੀਆਂ ਦੇ ਜਥੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਦੇ ਇਤਿਹਾਸ ਤੇ ਸਿਧਾਂਤਾਂ ਨੂੰ ਘਰ-ਘਰ ਪਹੁੰਚਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਾਨੂੰ ਸੇਵਾ, ਸਿਮਰਨ, ਨਿਮਰਤਾ ਤੇ ਮਨੁੱਖਤਾ ਦੀ ਭਲਾਈ ਦਾ ਸੰਦੇਸ਼ ਦਿੱਤਾ ਹੈ, ਜਿਸ ’ਤੇ ਚੱਲ ਕੇ ਹੀ ਸਮਾਜ ਨੂੰ ਬਿਹਤਰ ਬਣਾਇਆ ਜਾ ਸਕਦਾ ਹੈ। ਇਸ ਮੌਕੇ ਬੀਬੀਆਂ ਵੱਲੋਂ ਮੀਰੀ-ਪੀਰੀ ਖਾਲਸਾ ਮਾਰਚ ਦਾ ਜੈਕਾਰਿਆਂ ਦੀ ਗੂੰਜ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ, ਅਵਤਾਰ ਸਿੰਘ ਮੰਗੀ, ਗੁਰਦੀਪ ਸਿੰਘ ਦੀਪਾ, ਪਰਮਿੰਦਰ ਜੰਡੂ, ਬੀਬੀ ਰਜਨੀ ਬਾਲਾ, ਨੀਲਮ ਰਾਣੀ ਮਹੇੜੂ, ਕਮਲਜੀਤ ਕੌਰ, ਸ਼ਕੁੰਤਲਾ ਦੇਵੀ, ਪਰਵੀਨ, ਸਿਮਰਨ, ਨਿੰਦਰੋ, ਦੇਬੋ, ਜਸਵਿੰਦਰ ਕੌਰ, ਦੀਸ਼ੋ, ਜਸਵੀਰ ਕੌਰ, ਜਸਵਿੰਦਰ ਕੌਰ, ਮਨਪ੍ਰੀਤ, ਹਰਜਿੰਦਰ ਕੌਰ, ਬਿਮਲਾ, ਜੋਗਿੰਦਰੋ, ਪਾਸ਼ੋ, ਸੱਤੀ, ਤੀਰਥੋ, ਰੇਸ਼ਮਾ, ਬਿੰਦਰ, ਕਮਲਾ, ਜਸਵੀਰ ਕੌਰ, ਨੀਲਮ, ਰਾਜਵੀਰ, ਜਸਵਿੰਦਰ ਕੌਰ ਆਦਿ ਹਾਜ਼ਰ ਸਨ।