ਜਥੇ.ਖਲਵਾੜਾ ਨੂੰ ਕੀਤਾ ਸਨਮਾਨਿਤ
ਜਥੇਦਾਰ ਸਰੂਪ ਸਿੰਘ ਖਲਵਾੜਾ ਨੂੰ ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਦੇ ਜਿਲ੍ਹਾ ਕਪੂਰਥਲਾ (ਸ਼ਹਿਰੀ) ਪ੍ਰਧਾਨ ਬਣਨ ‘ਤੇ ਕੀਤਾ ਸਨਮਾਨਤ
Publish Date: Thu, 19 Mar 2026 08:01 PM (IST)
Updated Date: Thu, 19 Mar 2026 08:04 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ਼੍ਰੋਮਣੀ ਅਕਾਲੀ ਦਲ (ਬ) ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸ. ਜਰਨੈਲ ਸਿੰਘ ਵਾਹਦ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਦੌਰਾਨ ਅਗਲੇ ਸਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਐੱਸਸੀ ਵਿੰਗ ਦੋਆਬਾ ਜ਼ੋਨ ਦੇ ਥਾਪੇ ਗਏ ਪ੍ਰਧਾਨ ਕੁਲਦੀਪ ਸਿੰਘ ਬੂਲੇ, ਜ਼ਿਲ੍ਹਾ ਕਪੂਰਥਲਾ ਐੱਸਸੀ ਵਿੰਗ ਸ਼ਹਿਰੀ ਦੇ ਥਾਪੇ ਗਏ ਪ੍ਰਧਾਨ ਜਥੇਦਾਰ ਸਰੂਪ ਸਿੰਘ ਖਲਵਾੜਾ ਤੇ ਸੁਰਿੰਦਰ ਸਿੰਘ ਦੇਸਲ ਜ਼ਿਲ੍ਹਾ ਪ੍ਰਧਾਨ ਦਿਹਾਤੀ ਨੂੰ ਸਨਮਾਨਤ ਕਰਦੇ ਹੋਏ ਜਰਨੈਲ ਸਿੰਘ ਵਾਹਦ ਨੇ ਕਿਹਾ ਕਿ ਜ਼ਿਲ੍ਹਾ ਕਪੂਰਥਲਾ ਤੇ ਦੋਆਬਾ ਜ਼ੋਨ ਵਿਚ ਐੱਸਸੀ ਭਾਈਚਾਰੇ ਦੀ ਕਾਫੀ ਵਸੋਂ ਹੈ। ਦੋਆਬੇ ‘ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਜਿੱਤ ਨੂੰ ਯਕੀਨੀ ਬਨਾਉਣ ਲਈ ਵੱਧ ਤੋਂ ਵੱਧ ਐੱਸਸੀ ਭਾਈਚਾਰੇ ਨੂੰ ਪਾਰਟੀ ਨਾਲ ਜੋੜਿਆ ਜਾਵੇ। ਵਾਹਦ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਇਕੋ-ਇਕ ਅਜਿਹੀ ਸਿਆਸੀ ਜਮਾਤ ਹੈ, ਜੋ ਪੰਜਾਬ ਤੇ ਪੰਥ ਦੇ ਹੱਕਾਂ ‘ਤੇ ਪਹਿਰਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਪਾਰਟੀ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਸਮੇਂ ਪੰਜਾਬੀਆਂ ਨੂੰ ਝੂਠੀਆਂ ਗਰੰਟੀਆਂ ਦਿੱਤੀਆਂ ਤੇ ਉਨ੍ਹਾਂ ਦੇ ਜਜ਼ਬਾਤਾਂ ਨਾਲ ਖੇਡ ਕੇ ਸੱਤਾ ਹਾਸਲ ਕੀਤੀ। ਪੰਜਾਬ ਦੇ ਲੋਕ ਹੁਣ ਮਹਿਸੂਸ ਕਰਦੇ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਉਨ੍ਹਾਂ ਨੇ ਵੱਡੀ ਗਲਤੀ ਕੀਤੀ ਸੀ। ਪੰਜਾਬ ਦੀ ਤਰੱਕੀ ਲਈ ਦੋਬਾਰਾ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਨਾਉਣਾ ਅੱਜ ਸਮੇਂ ਦੀ ਮੰਗ ਹੈ। ਸਮੂਹ ਅਕਾਲੀ ਆਗੂਆਂ ਨੇ ਇਕ ਸੁਰ ਵਿਚ ਕਿਹਾ ਕਿ ਪੰਜਾਬ ਵਿਚ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਹੀ ਬਣੇਗੀ। ਮੀਟਿੰਗ ਦੌਰਾਨ ਜਥੇਦਾਰ ਸਰੂਪ ਸਿੰਘ ਖਲਵਾੜਾ ਸਮੇਤ ਐੱਸਸੀ ਵਿੰਗ ਦੇ ਨਵ-ਨਿਯੁਕਤ ਆਗੂਆਂ ਨੇ ਆਪਣੀ ਨਿਯੁਕਤੀ ਲਈ ਪੰਜਾਬ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐੱਸਸੀ ਵਿੰਗ ਦੇ ਸੂਬਾ ਪ੍ਰਧਾਨ ਤੇ ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਤੇ ਸੋਹਨ ਸਿੰਘ ਠੰਡਲ ਦਾ ਤਹਿ ਦਿਲੋਂ ਧੰਨਵਾਦ ਕੀਤਾ। ਜਥੇਦਾਰ ਸਰੂਪ ਸਿੰਘ ਖਲਵਾੜਾ ਨੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਵਾਹਦ ਤੋਂ ਇਲਾਵਾ ਰਣਜੀਤ ਸਿੰਘ ਖੁਰਾਣਾ ਹਲਕਾ ਇੰਚਾਰਜ ਫਗਵਾੜਾ ਸ਼ਹਿਰੀ ਤੇ ਰਾਜਿੰਦਰ ਸਿੰਘ ਚੰਦੀ ਹਲਕਾ ਇੰਚਾਰਜ ਫਗਵਾੜਾ ਦਿਹਾਤੀ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਨਾਲ ਪੂਰਾ ਸਹਿਯੋਗ ਕਰਦੇ ਹੋਏ ਵਿਧਾਨ ਸਭਾ ਚੋਣਾਂ ‘ਚ ਫਗਵਾੜਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਦੀ ਰਿਕਾਰਡ ਵੋਟਾਂ ਦੇ ਨਾਲ ਜਿੱਤ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਸੁਰਜੀਤ ਸਿੰਘ ਢਿੱਲੋਂ ਸੁਲਤਾਨਪੁਰ, ਕਾਬਲ ਸਿੰਘ ਸਰਪੰਚ, ਪਰਮਿੰਦਰ ਸਿੰਘ ਜੰਡੂ, ਝਿਰਮਲ ਸਿੰਘ ਭਿੰਡਰ, ਸੁਰਿੰਦਰ ਸਿੰਘ ਦਰਵੇਸ਼ ਪਿੰਡ, ਗੁਰਮੁਖ ਸਿੰਘ ਚਾਨਾ, ਬਲਵੀਰ ਖਲਵਾੜਾ, ਬਲਵੀਰ ਰਾਮ ਪੰਡੋਰੀ, ਬਹਾਦਰ ਸਿੰਘ ਸੰਗਤਪੁਰ, ਨਵੀ ਭਾਣੋਕੀ, ਅਵਤਾਰ ਸਿੰਘ ਮੰਗੀ, ਗੁਰਦੀਪ ਸਿੰਘ ਖੇੜਾ ਆਦਿ ਹਾਜ਼ਰ ਸਨ।