ਸਾਬਕਾ ਸਰਪੰਚ ਦੀ ਮੌਤ ’ਤੇ ਜਥੇ. ਖਲਵਾੜਾ ਨੇ ਦੁੱਖ ਜਤਾਇਆ
ਪਿੰਡ ਖਲਵਾੜਾ ਦੇ ਸਾਬਕਾ ਸਰਪੰਚ ਹਰਬੰਸ ਲਾਲ ਦੀ ਮੌਤ ‘ਤੇ ਜੱਥੇਦਾਰ ਸਰੂਪ ਸਿੰਘ ਨੇ ਕੀਤਾ ਦੁੱਖ ਦਾ ਪ੍ਰਗਟਾਵਾ
Publish Date: Tue, 13 Oct 2026 09:10 PM (IST)
Updated Date: Tue, 13 Oct 2026 09:11 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਪਿੰਡ ਖਲਵਾੜਾ ਦੇ ਸਾਬਕਾ ਸਰਪੰਚ ਹਰਬੰਸ ਲਾਲ ਜੋ ਕਿ ਬੀਤੇ ਦਿਨ ਆਪਣੀ ਸੰਸਾਰਿਕ ਯਾਤਰਾ ਪੂਰਣ ਕਰਦੇ ਹੋਏ ਗੁਰੂ ਚਰਨਾਂ ਵਿੱਚ ਜਾ ਵਿਰਾਜੇ ਹਨ, ਦੇ ਅਕਾਲ ਚਲਾਣੇ ਪ੍ਰਤੀ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਐੱਸਸੀ ਵਿੰਗ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇਦਾਰ ਸਰੂਪ ਸਿੰਘ ਖਲਵਾੜਾ ਨੇ ਦੱਸਿਆ ਕਿ ਸਾਬਕਾ ਸਰਪੰਚ ਹਰਬੰਸ ਲਾਲ ਸਿਆਸੀ, ਸਮਾਜਿਕ ਤੇ ਧਾਰਮਿਕ ਖੇਤਰ ਵਿੱਚ ਸਰਗਰਮ ਰਹਿਣ ਦੇ ਨਾਲ ਹੀ ਬਹੁਤ ਨਰਮ ਸੁਭਾਅ ਤੇ ਮਿਲਣਸਾਰ ਸ਼ਖਸੀਅਤ ਦੇ ਮਾਲਕ ਸਨ। ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਦੇ ਨਾਲ ਪਰਿਵਾਰ ਤੇ ਸਮਾਜ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਜਥੇਦਾਰ ਸਰੂਪ ਸਿੰਘ ਖਲਵਾੜਾ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਪਰਮਾਤਮਾ ਅੱਗੇ ਅਰਦਾਸ ਵੀ ਕੀਤੀ। ਇਸ ਮੌਕੇ ਪਰਿਵਾਰਕ ਮੈਂਬਰਾਂ ਅਨੁਸਾਰ ਸਵ. ਹਰਬੰਸ ਲਾਲ ਖਲਵਾੜਾ ਦੇ ਨਮਿਤ ਭੋਗ ਤੇ ਅੰਤਿਮ ਅਰਦਾਸ ਦੀ ਰਸਮ 18 ਅਕਤੂਬਰ ਦਿਨ ਐਤਵਾਰ ਨੂੰ ਦੁਪਿਹਰ 12 ਵਜੇ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਪਿੰਡ ਖਲਵਾੜਾ ਵਿਖੇ ਹੋਵੇਗੀ।