ਸ਼ੰਟੀ ਨੇ ਸਮਾਜ ਸੇਵਿਕਾ ਅਨੁ ਸ਼ਰਮਾ ਨੂੰ ਕੀਤਾ ਸਨਮਾਨਿਤ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਨੇ ਸੀਨੀਅਰ ਸਮਾਜ ਸੇਵਿਕਾ ਅਨੁ ਸ਼ਰਮਾ ਨੂੰ ਕੀਤਾ ਸਨਮਾਨਿਤ
Publish Date: Sun, 01 Nov 2026 09:31 PM (IST)
Updated Date: Sun, 01 Nov 2026 09:32 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਸ਼ਨੀਵਾਰ ਨੂੰ ਆਪਣੇ ਫਗਵਾੜਾ ਦੌਰੇ ਦੌਰਾਨ ਸੀਨੀਅਰ ਸਮਾਜ ਸੇਵਿਕਾ, ਲਾਈਟ ਫਾਰ ਲਾਈਵਜ਼ ਦੀ ਪ੍ਰਧਾਨ ਤੇ ਹਿਊਮਨ ਰਾਈਟਸ ਕੌਂਸਲ ਦੀ ਨੈਸ਼ਨਲ ਵਾਈਸ ਪ੍ਰੈਜ਼ੀਡੈਂਟ ਅਨੁ ਸ਼ਰਮਾ ਦੇ ਨਿਵਾਸ ਸਥਾਨ ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਅਨੁ ਸ਼ਰਮਾ ਵੱਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਸ਼ਲਾਘਾਯੋਗ ਕਾਰਜਾਂ ਤੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਪਾਏ ਜਾ ਰਹੇ ਯੋਗਦਾਨ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਜਤਿੰਦਰ ਸਿੰਘ ਸ਼ੰਟੀ ਨੇ ਅਨੁ ਸ਼ਰਮਾ ਦੇ ਸਮਾਜਿਕ ਕਾਰਜਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਮਾਜ ਵਿੱਚ ਲੋੜਵੰਦਾਂ ਦੀ ਮਦਦ ਕਰਨਾ, ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਯਤਨ ਕਰਨਾ ਤੇ ਲੋਕਾਂ ਨੂੰ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਬੇਹੱਦ ਮਹੱਤਵਪੂਰਨ ਕਾਰਜ ਹਨ। ਅਜਿਹੇ ਉਪਰਾਲਿਆਂ ਨਾਲ ਨਾ ਸਿਰਫ਼ ਲੋੜਵੰਦ ਲੋਕਾਂ ਨੂੰ ਸਹਾਰਾ ਮਿਲਦਾ ਹੈ, ਸਗੋਂ ਸਮਾਜ ਵਿੱਚ ਆਪਸੀ ਭਾਈਚਾਰੇ, ਬਰਾਬਰੀ ਤੇ ਮਨੁੱਖਤਾ ਦੀ ਭਾਵਨਾ ਵੀ ਮਜ਼ਬੂਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਮਾਜ ਸੇਵਾ ਦੇ ਖੇਤਰ ਵਿੱਚ ਪੂਰੀ ਲਗਨ ਤੇ ਸਮਰਪਣ ਨਾਲ ਕੰਮ ਕਰਨ ਵਾਲੇ ਲੋਕ ਸਮਾਜ ਲਈ ਪ੍ਰੇਰਨਾ ਸਰੋਤ ਹੁੰਦੇ ਹਨ। ਉਨ੍ਹਾਂ ਦਾ ਯੋਗਦਾਨ ਹੋਰਨਾਂ ਲੋਕਾਂ ਨੂੰ ਵੀ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਦਾ ਹੈ। ਇਸ ਮੌਕੇ ਅਨੁ ਸ਼ਰਮਾ ਨੇ ਜਤਿੰਦਰ ਸਿੰਘ ਸ਼ੰਟੀ ਵੱਲੋਂ ਉਨ੍ਹਾਂ ਦੇ ਨਿਵਾਸ ਸਥਾਨ ਤੇ ਪਹੁੰਚਣ ਤੇ ਸਨਮਾਨਿਤ ਕਰਨ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜਤਿੰਦਰ ਸਿੰਘ ਸ਼ੰਟੀ ਤੋਂ ਸਮਾਜ ਸੇਵਾ ਕਰਨ ਦੀ ਬਹੁਤ ਪ੍ਰੇਰਨਾ ਮਿਲਦੀ ਹੈ। ਸਮਾਜ ਦੇ ਲੋੜਵੰਦ ਤੇ ਵਾਂਝੇ ਵਰਗਾਂ ਦੀ ਮਦਦ ਕਰਨਾ ਉਨ੍ਹਾਂ ਦਾ ਮੁੱਖ ਉਦੇਸ਼ ਰਿਹਾ ਹੈ। ਲਾਈਟ ਫਾਰ ਲਾਈਵਜ਼ ਤੇ ਹਿਊਮਨ ਰਾਈਟਸ ਕੌਂਸਲ ਰਾਹੀਂ ਉਹ ਸਮਾਜ ਸੇਵਾ ਤੇ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਨੇ ਜਤਿੰਦਰ ਸਿੰਘ ਸ਼ੰਟੀ ਦਾ ਮਾਰਗਦਰਸ਼ਨ ਲਈ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਅਨੁ ਸ਼ਰਮਾ ਹਿਊਮਨ ਰਾਈਟਸ ਕੌਂਸਲ ਦੀ ਨੈਸ਼ਨਲ ਵਾਈਸ ਪ੍ਰੈਜ਼ੀਡੈਂਟ ਹੋਣ ਦੇ ਨਾਲ-ਨਾਲ ਵੱਖ-ਵੱਖ ਸਮਾਜਿਕ ਗਤੀਵਿਧੀਆਂ ਵਿੱਚ ਵੀ ਸਰਗਰਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਵੱਲੋਂ ਕੀਤੇ ਜਾ ਰਹੇ ਯਤਨ ਸਮਾਜ ਵਿੱਚ ਸੇਵਾ, ਸਹਿਯੋਗ ਤੇ ਮਨੁੱਖਤਾ ਦਾ ਸੰਦੇਸ਼ ਦੇ ਰਹੇ ਹਨ।