ਚੰਗੇ ਸਮਾਜ ਦੀ ਸਿਰਜਣਾ ਲਈ ਸਾਂਝੇ ਤੌਰ 'ਤੇ ਯਤਨ ਕਰਨੇ ਚਾਹੀਦੇ : ਗਗਨਦੀਪ
ਚੰਗੇ ਸਮਾਜ ਦੀ ਸਿਰਜਣਾ ਲਈ ਸਾਂਝੇ ਤੌਰ 'ਤੇ ਯਤਨ ਕਰਨੇ ਚਾਹੀਦੇ : ਗਗਨਦੀਪ
Publish Date: Tue, 20 Jan 2026 09:31 PM (IST)
Updated Date: Tue, 20 Jan 2026 09:33 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਐਂਟੀ ਡਰੱਗ ਕਲੱਬ ਦੁਆਬਾ ਦੇ ਚੇਅਰਮੈਨ ਸਮਾਜ ਸੇਵੀ ਗਗਨਦੀਪ ਸਿੰਘ ਤੇ ਵਾਹਿਗੁਰੂ ਅਕੈਡਮੀ ਦੇ ਐੱਮਡੀ ਨਵਪ੍ਰੀਤ ਸਿੰਘ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਸਮਾਜ ਵਿਚ ਫੈਲੀਆਂ ਬੁਰਾਈਆਂ ਦਾ ਖਾਤਮਾ ਕਰਨਾ ਅਤਿ ਜ਼ਰੂਰੀ ਹੈ ਤੇ ਇਕ ਬੇਹਤਰ ਸਮਾਜ ਦੀ ਸਿਰਜਣਾ ਵਿਚ ਯੋਗਦਾਨ ਪਾਉਣਾ ਸਾਡੇ ਸਾਰਿਆਂ ਦਾ ਫਰਜ਼ ਬਣਦਾ ਹੈ। ਇਸਦੇ ਨਾਲ-ਨਾਲ ਬਿਹਤਰ ਸਮਾਜ ਦੀ ਸਿਰਜਣਾ ਲਈ ਸਾਂਝੇ ਤੌਰ ’ਤੇ ਹੀ ਯਤਨ ਕਰਨੇ ਚਾਹੀਦੇ ਹਨ ਤੇ ਸਮਾਜਿਕ ਬੁਰਾਈਆਂ ਦਾ ਖਾਤਮਾ ਕਰਨ ਦੇ ਨਾਲ ਨਰੋਏ ਸਮਾਜ ਦੀ ਸਿਰਜਣਾ ਲਈ ਗੰਭੀਰਤਾ ਨਾਲ ਯਤਨ ਕਰਨਾ ਅਤਿ ਜ਼ਰੂਰੀ ਹੈ ਕਿਉਂਕਿ ਸਮਾਜ ਵਿਚ ਫੈਲੇ ਨਸ਼ੇ ਤੇ ਹੋਰ ਬੁਰਾਈਆਂ ਗੰਭੀਰ ਚਿੰਤਾ ਵਾਲਾ ਵਿਸ਼ਾ ਹਨ। ਇਸ ਲਈ ਨਰੋਏ ਸਮਾਜ ਦੀ ਸਿਰਜਣਾ ਲਈ ਸਾਂਝੇ ਤੌਰ ’ਤੇ ਯਤਨ ਕਰਨਾ ਅਤਿ ਜ਼ਰੂਰੀ ਹੈ। ਨਰੋਏ ਸਮਾਜ ਨਾਲ ਹੀ ਦੇਸ਼ ਅਤੇ ਸੂਬੇ ਦੀ ਤਰੱਕੀ ਹੋ ਸਕਦੀ ਹੈ।