ਸ਼ਹੀਦਾਂ ਦੇ ਸੁਪਨਿਆਂ ਨੂੰ ਸਕਾਰ ਕਰਨ ਲਈ ਸਾਂਝੇ ਯਤਨ ਕਰਨੇ ਚਾਹੀਦੇ ਸ਼ਹੀਦਾਂ ਦੇ ਸਪਨਿਆਂ ਨੂੰ ਸਕਾਰ ਕਰਨ ਲਈ ਸਾਂਝੇ ਯਤਨ ਕਰਨੇ ਚਾਹੀਦੇ : ਐਸਡੀਐਮ ਜਸਜੀਤ ਸਿੰਘ
Publish Date: Sun, 16 Aug 2026 09:53 PM (IST)
Updated Date: Sun, 16 Aug 2026 09:53 PM (IST)
ਮੁੱਖ ਦਾਣਾ ਮੰਡੀ ਵਿੱਚ ਮਨਾਇਆ ਦੇਸ਼ ਦੀ ਆਜ਼ਾਦੀ ਦਾ 80ਵਾਂ ਸਮਾਗਮ, ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਪ੍ਰੋਗਰਾਮ ਪੇਸ਼ ਕੀਤਾ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : 80ਵੇਂ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਮੁੱਖ ਨਵੀਂ ਦਾਣਾ ਮੰਡੀ ਵਿੱਚ ਐੱਸਡੀਐੱਮ ਜਸਜੀਤ ਸਿੰਘ ਸੁਲਤਾਨਪੁਰ ਲੋਧੀ ਨੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਬਦੌਲਤ ਹੀ ਅੱਜ ਅਸੀਂ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਐੱਸਡੀਐੱਮ ਜਸਜੀਤ ਸਿੰਘ ਨੇ ਪਰੇਡ ਦੇ ਨਿਰੀਖਣ ਉਪਰੰਤ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲੈਂਦਿਆਂ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ਼ਹੀਦਾਂ ਦੇ ਸੁਪਨਿਆਂ ਨੂੰ ਸਕਾਰ ਕਰਨ ਲਈ ਸਾਂਝੇ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਪੰਜਾਬ ਤੇ ਭਾਰਤ ਤਰੱਕੀ ਦੀਆਂ ਹੋਰ ਬੁਲੰਦੀਆਂ ਛੂਹ ਸਕੇ। ਸਮਾਗਮ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਤੇ ਅਧਾਰਤ ਕੋਰੀਓਗ੍ਰਾਫੀ, ਲੋਕ ਗੀਤ, ਗਿੱਧਾ ਆਦਿ ਰਾਹੀਂ ਸਭ ਦਾ ਮਨ ਮੋਹ ਲਿਆ। ਸਮਾਗਮ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਐੱਸਡੀਐੱਮ ਜਸਪ੍ਰੀਤ ਸਿੰਘ ਨੇ ਸਨਮਾਨਤ ਕੀਤਾ। ਇਸ ਮੌਕੇ ਮਾਨਯੋਗ ਜੱਜ ਸੀਨੀਅਰ ਡਿਵੀਜ਼ਨ ਜਗਮਿੰਦਰ ਕੌਰ, ਜੂਨੀਅਰ ਡਿਵੀਜ਼ਨ ਸਰਵੇਸ਼ ਸਿੰਘ ਤੇ ਮੈਡਮ ਸੋਨਾਲੀ, ਆਪ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸਟੇਜ ਸਕੱਤਰ ਦੀ ਭੂਮਿਕਾ ਮਾਸਟਰ ਨਰੇਸ਼ ਕੋਹਲੀ ਨੇ ਬਾਖੂਬੀ ਨਿਭਾਈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਮੁਹੰਮਦ ਰਫੀ, ਪੰਚਾਇਤ ਸੰਮਤੀ ਦੇ ਉਪ ਚੇਅਰਮੈਨ ਲਾਭ ਸਿੰਘ ਧੰਜੂ, ਪੀਏ ਲਵਪ੍ਰੀਤ ਸਿੰਘ, ਸੰਨੀ ਰਤੜਾ, ਸਰਪੰਚ ਜਸਪਾਲ ਸਿੰਘ ਫੱਤੋਵਾਲ, ਕੌਂਸਲਰ ਜਤਿੰਦਰ ਸੇਠੀ, ਸਰਪੰਚ ਮੇਜਰ ਸਿੰਘ ਜੈਨਪੁਰ, ਜਸਕਮਲ ਸਿੰਘ ਤਲਵੰਡੀ ਚੌਧਰੀਆਂ, ਸਰਪੰਚ ਸ਼ਮਿੰਦਰ ਸਿੰਘ ਸੰਧੂ, ਦਿਨੇਸ਼ ਧੀਰ ਸਾਬਕਾ ਪ੍ਰਧਾਨ ਨਗਰ ਕੌਂਸਲ, ਕੌਂਸਲਰ ਗੁਰਵਿੰਦਰ ਕੌਰ, ਬੀਡੀਪੀਓ ਗੁਰਮੀਤ ਸਿੰਘ ਕਾਹਲੋ, ਡੀਐੱਸਪੀ ਸੁਖਪਾਲ ਸਿੰਘ ਰੰਧਾਵਾ, ਨਾਇਬ ਤਹਿਸੀਲਦਾਰ ਗੁਰਵਿੰਦਰ ਸਿੰਘ ਵਿਰਕ, ਐਡਵੋਕੇਟ ਜਰਨੈਲ ਸਿੰਘ ਸੰਧਾ ਪ੍ਰਧਾਨ ਬਾਰ ਐਸੋਸੀਏਸ਼ਨ, ਸੈਕਟਰੀ ਸ਼ੈਲ ਪ੍ਰਭਾਕਰ, ਰੀਡਰ ਚਤਰ ਸਿੰਘ, ਜਗਦੀਸ਼ ਲਾਲ ਸਟੈਨੋ, ਐੱਸਐੱਮਓ ਡਾਕਟਰ ਅਸ਼ੀਸ਼, ਐੱਸਐੱਚਓ ਦਵਿੰਦਰ ਪਾਲ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ, ਅਡੀਸ਼ਨਲ ਮੈਨੇਜਰ ਚੰਚਲ ਸਿੰਘ, ਪੰਚਾਇਤ ਸਕੱਤਰ ਰਣਜੀਤ ਸਿੰਘ, ਬਲਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।