ਸਾਂਝੇ ਅਧਿਆਪਕ ਮੋਰਚੇ ਵੱਲੋਂ ਮਿਡ-ਡੇ ਮੀਲ ਬੰਦ ਕਰਨ ਦਾ ਐਲਾਨ ਸਾਂਝੇ ਅਧਿਆਪਕ ਮੋਰਚੇ ਵੱਲੋਂ 1 ਅਕਤੂਬਰ ਤੋਂ ਮਿਡ ਡੇ ਮੀਲ ਬੰਦ ਕਰਨ ਦਾ ਐਲਾਨ
Publish Date: Wed, 30 Sep 2026 09:59 PM (IST)
Updated Date: Wed, 30 Sep 2026 10:00 PM (IST)
ਕੁਲਬੀਰ ਸਿੰਘ ਮਿੰਟੂ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸਕੂਲਾਂ ’ਚ ਚੱਲ ਰਹੀ ਮਿਡ-ਡੇ ਮੀਲ ਸਕੀਮ ਲਈ ਵਿਭਾਗ ਵੱਲੋਂ ਪੈਸੇ ਨਾ ਭੇਜੇ ਜਾਣ ਕਾਰਨ ਸਾਂਝੇ ਅਧਿਆਪਕ ਮੋਰਚੇ ਵੱਲੋਂ ਸਮੁੱਚੇ ਜ਼ਿਲ੍ਹੇ ਅੰਦਰ ਇਸ ਨੂੰ ਬੰਦ ਕਰਨ ਦਾ ਫੈਸਲਾ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੋਰਮਿੰਟ ਟੀਚਰ ਯੂਨੀਅਨ ਦੇ ਪ੍ਰਧਾਨ ਸੁਖਚੈਨ ਸਿੰਘ ਬੱਧਨ, ਅਧਿਆਪਕ ਦਲ ਦੇ ਸੂਬਾਈ ਆਗੂ ਸੁਖਦਿਆਲ ਸਿੰਘ ਝੰਡ, ਹਰਦੇਵ ਸਿੰਘ ਖਾਨੋਵਾਲ, ਮਾਸਟਰ ਕੇਡਰ ਯੂਨੀਅਨ ਦੇ ਪ੍ਰਧਾਨ ਨਰੇਸ਼ ਕੋਹਲੀ, ਡੀ.ਟੀ.ਐੱਫ ਦੇ ਪ੍ਰਧਾਨ ਹਰਵਿੰਦਰ ਸਿੰਘ ਅੱਲੂਵਾਲ, ਜੈਮਲ ਸਿੰਘ, ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਪ੍ਰਧਾਨ ਤਰਮਿੰਦਰ ਸਿੰਘ ਮੱਲ੍ਹੀ, ਰਸ਼ਪਾਲ ਸਿੰਘ ਨੇ ਕਿਹਾ ਕਿ ਮਿਡ-ਡੇ ਮੀਲ ਲਈ ਅਪ੍ਰੈਲ ਮਹੀਨੇ ਤੋਂ ਲੈ ਕੇ ਹੁਣ ਤੱਕ ਅਧਿਆਪਕਾਂ ਦੀਆਂ ਜੇਬਾਂ ਵਿੱਚੋਂ ਬਹੁਤ ਜਿਆਦਾ ਖਰਚਾ ਹੋ ਚੁੱਕਾ ਹੈ। ਵਿਭਾਗ ਵੱਲੋਂ ਮਿਡ-ਡੇ ਮੀਲ ਦੀ ਰਾਸ਼ੀ ਨਵੇਂ ਸਪਰਸ਼ ਪੋਰਟਲ ਦੁਆਰਾ ਭੇਜੀ ਜਾ ਰਹੀ ਹੈ, ਜੋ ਕਿ ਇਕ ਗੁੰਝਲਦਾਰ ਪ੍ਰਕਿਰਿਆ ਹੈ। ਜੋ ਕਿ ਅਧਿਆਪਕਾਂ ਲਈ ਸਿਰਦਰਦੀ ਬਣੀ ਹੋਈ ਹੈ। ਆਗੂਆਂ ਨੇ ਕਿਹਾ ਕਿ ਬੀਤੇ ਦਿਨ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਹੋਈ ਮੀਟਿੰਗ ਦੌਰਾਨ ਇਕ ਹਫ਼ਤੇ ਅੰਦਰ ਮਿਡ-ਡੇ ਮੀਲ ਦੇ ਪੈਸੇ ਸਕੂਲਾਂ ਨੂੰ ਭੇਜਣ ਦਾ ਫੈਸਲਾ ਹੋਇਆ ਸੀ ਪਰ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਵੀ ਪੈਸੇ ਸਕੂਲਾਂ ਦੇ ਖਾਤਿਆਂ ’ਚ ਨਹੀਂ ਪਾਏ ਗਏ। ਜਿਸ ਤੋਂ ਬਾਅਦ ਮਿਡ-ਡੇ ਮੀਲ ਸਕੀਮ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਮੌਕੇ ਅਸ਼ਵਨੀ ਕੁਮਾਰ, ਪਰਦੀਪ ਸਿੰਘ ਟੋਨੀ, ਜਗਜੀਤ ਸਿੰਘ ਰਾਜੂ, ਅੰਮ੍ਰਿਤਪਾਲ ਸਿੰਘ, ਗੁਰਮੇਜ਼ ਸਿੰਘ, ਬਲਵਿੰਦਰ ਸਿੰਘ, ਗੁਰਦੀਪ ਸਿੰਘ, ਸੁਖਦੇਵ ਸਿੰਘ ਬੂਲਪੁਰ, ਕੰਵਰਦੀਪ ਸਿੰਘ, ਅਮਨਦੀਪ ਸਿੰਘ ਬਿਧੀਪੁਰ, ਹਰਵਿੰਦਰ ਸਿੰਘ ਬਿਧੀਪੁਰ, ਜੁਗਿੰਦਰ ਸਿੰਘ ਅਮਾਨੀਪੁਰ, ਬਲਬੀਰ ਸਿੰਘ ਕਾਲਰੂ, ਬਲਜੀਤ ਸਿੰਘ ਟਿੱਬਾ, ਅਮਨਦੀਪ ਸਿੰਘ ਜੱਬੋਵਾਲ, ਸ਼ਿੰਦਰ ਸਿੰਘ ਆਦਿ ਅਧਿਆਪਕ ਆਗੂ ਹਾਜ਼ਰ ਸਨ।