ਓਹਰੀ ਬਣੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ ਦੇ ਮੈਂਬਰ
ਪੱਤਰਕਾਰ ਅਮਿਤ ਓਹਰੀ ਬਣੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੇ ਮੈਂਬਰ
Publish Date: Thu, 15 Jan 2026 08:09 PM (IST)
Updated Date: Thu, 15 Jan 2026 08:09 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਜਾਗਰਣ : ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਫਗਵਾੜਾ ਦੇ ਸੀਨੀਅਰ ਪੱਤਰਕਾਰ ਅਮਿਤ ਓਹਰੀ ਨੂੰ ਡਿਸਟ੍ਰਿਕਟ ਡਿਵੈਲਪਮੈਂਟ ਕੋਆਰਡੀਨੇਸ਼ਨ ਐਂਡ ਮੋਨਿਟਰਿੰਗ ਕਮੇਟੀ (ਦਿਸ਼ਾ) ਦਾ ਗੈਰ-ਸਰਕਾਰੀ ਮੈਂਬਰ ਨਿਯੁਕਤ ਕੀਤਾ ਹੈ। ਇਸ ਸਬੰਧੀ ਉਨ੍ਹਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਨਿਯੁਕਤੀ ਲਈ ਪੱਤਰਕਾਰ ਅਮਿਤ ਓਹਰੀ ਨੇ ਡੀਸੀ ਕਪੂਰਥਲਾ ਅਮਿਤ ਕੁਮਾਰ ਪੰਚਾਲ ਅਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਧੰਨਵਾਦ ਪ੍ਰਗਟ ਕੀਤਾ। ਅਮਿਤ ਓਹਰੀ ਨੇ ਕਿਹਾ ਕਿ ਜਿਸ ਭਰੋਸੇ ਨਾਲ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ‘ਤੇ ਖਰਾ ਉਤਰਣ ਲਈ ਉਹ ਹਰ ਸੰਭਵ ਕੋਸ਼ਿਸ਼ ਕਰਨਗੇ ਅਤੇ ਫਗਵਾੜਾ ਸਮੇਤ ਜ਼ਿਲ੍ਹਾ ਕਪੂਰਥਲਾ ਦੇ ਵਿਕਾਸ ਵਿਚ ਆਪਣਾ ਪੂਰਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਿਕਾਸ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਕਪੂਰਥਲਾ ਦੇ ਮੈਂਬਰ ਹੋਣ ਦੇ ਨਾਤੇ ਉਹ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਕਮੇਟੀ ਲਈ ਕੰਮ ਕਰਨਗੇ। ਇਹ ਜ਼ਿਕਰਯੋਗ ਹੈ ਕਿ ਦਿਸ਼ਾ ਕਮੇਟੀ ਸੰਸਦ, ਰਾਜ ਵਿਧਾਨ ਸਭਾਵਾਂ ਅਤੇ ਸਥਾਨਕ ਸਰਕਾਰਾਂ ਵਿਚਕਾਰ ਬਿਹਤਰ ਤਾਲਮੇਲ ਬਣਾਉਣ ਲਈ ਬਣਾਈ ਗਈ ਹੈ। ਇਸ ਕਮੇਟੀ ਦਾ ਮੁੱਖ ਉਦੇਸ਼ ਸਰਕਾਰੀ ਯੋਜਨਾਵਾਂ ਨੂੰ ਜ਼ਿਲ੍ਹੇ ਵਿਚ ਸਹੀ ਢੰਗ ਨਾਲ ਲਾਗੂ ਕਰਵਾਉਣਾ ਅਤੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨਾ ਹੈ। ਅਮਿਤ ਓਹਰੀ ਨੂੰ ਦਿਸ਼ਾ ਕਮੇਟੀ ਦਾ ਮੈਂਬਰ ਬਣਾਏ ਜਾਣ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ।