ਬੁੱਗਾ ਜ਼ਿਲ੍ਹਾ ਤਰਨ ਤਾਰਨ ਦੇ ਮੀਡੀਆ ਇੰਚਾਰਜ ਨਿਯੁਕਤ ਪੱਤਰਕਾਰ ਸਤਵਿੰਦਰ ਸਿੰਘ ਬੁੱਗਾ ਨੂੰ ਸਾਬਕਾ ਸੈਨਿਕ ਕਿਸਾਨ ਮਜ਼ਦੂਰ ਕਮੇਟੀ ਦੇ ਜ਼ਿਲ੍ਹਾ ਤਰਨ ਤਾਰਨ ਮੀਡੀਆ ਇੰਚਾਰਜ ਨਿਯੁਕਤ ਕੀਤਾ
Publish Date: Sun, 29 Nov 2026 09:27 PM (IST)
Updated Date: Sun, 29 Nov 2026 09:28 PM (IST)
ਨਿਯੁਕਤੀ ’ਤੇ ਸਤਵਿੰਦਰ ਸਿੰਘ ਬੁੱਗਾ ਨੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ, ਜ਼ੋਨ ਪ੍ਰਧਾਨ ਹਰਦਿਆਲ ਸਿੰਘ ਕੰਗ ਤੇ ਚੇਅਰਮੈਨ ਬੱਬੂ ਪਹਿਲਵਾਨ ਸਮੇਤ ਸਮੁੱਚੀ ਲੀਡਰਸ਼ਿਪ ਦਾ ਕੀਤਾ ਧੰਨਵਾਦ ਪਰਮਜੀਤ ਸਿੰਘ ਪੰਜਾਬੀ ਜਾਗਰਣ ਡਡਵਿੰਡੀ : ਸਾਬਕਾ ਸੈਨਿਕ ਕਿਸਾਨ ਮਜ਼ਦੂਰ ਕਮੇਟੀ ਵੱਲੋਂ ਪੱਤਰਕਾਰ ਸਤਵਿੰਦਰ ਸਿੰਘ ਬੁੱਗਾ ਨੂੰ ਜ਼ਿਲ੍ਹਾ ਤਰਨ ਤਾਰਨ ਦਾ ਮੀਡੀਆ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਉਨ੍ਹਾਂ ਨੇ ਕਮੇਟੀ ਦੀ ਸਮੁੱਚੀ ਲੀਡਰਸ਼ਿਪ ਤੇ ਅਹੁਦੇਦਾਰਾਂ ਦਾ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਬੁੱਗਾ ਨੇ ਕਿਹਾ ਕਿ ਕਮੇਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਤਨਦੇਹੀ ਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮੀਡੀਆ ਲੋਕਾਂ ਦੀ ਆਵਾਜ਼ ਨੂੰ ਸਬੰਧਤ ਅਧਿਕਾਰੀਆਂ ਤੇ ਪ੍ਰਸ਼ਾਸਨ ਤੱਕ ਪਹੁੰਚਾਉਣ ਦਾ ਅਹਿਮ ਸਾਧਨ ਹੈ। ਉਹ ਕਮੇਟੀ ਦੀਆਂ ਗਤੀਵਿਧੀਆਂ ਤੇ ਸਾਬਕਾ ਸੈਨਿਕਾਂ, ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ ਨਾਲ ਜੁੜੇ ਮੁੱਦਿਆਂ ਨੂੰ ਨਿਰਪੱਖਤਾ ਨਾਲ ਮੀਡੀਆ ਰਾਹੀਂ ਉਭਾਰਨ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ, ਜ਼ੋਨ ਪ੍ਰਧਾਨ ਹਰਦਿਆਲ ਸਿੰਘ ਕੰਗ, ਚੇਅਰਮੈਨ ਗੁਰਅਵਤਾਰ ਸਿੰਘ (ਬੱਬੂ ਪਹਿਲਵਾਨ), ਚੇਅਰਮੈਨ ਸਵਰਨ ਸਿੰਘ ਤੇ ਪੰਜਾਬ ਦੇ ਲੀਗਲ ਐਡਵਾਈਜ਼ਰ ਹਰਦਿਆਲ ਸਿੰਘ ਸਮੇਤ ਸਮੁੱਚੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਗਟਾਏ ਭਰੋਸੇ ’ਤੇ ਖਰਾ ਉਤਰਨ ਲਈ ਉਹ ਪੂਰੀ ਕੋਸ਼ਿਸ਼ ਕਰਨਗੇ। ਇਸ ਮੌਕੇ ਰਣਜੀਤ ਸਿੰਘ ਖਾਲਸਾ, ਬਲਵਿੰਦਰ ਸਿੰਘ ਵਾਈਸ ਪ੍ਰਧਾਨ, ਗੁਰਭੇਜ ਸਿੰਘ, ਸਵਿੰਦਰ ਸਿੰਘ, ਕੈਪਟਨ ਸੁਰਿੰਦਰ ਸਿੰਘ, ਰਣਜੀਤ ਸਿੰਘ ਢੋਟੀਆਂ, ਜ਼ੋਨ ਪ੍ਰਧਾਨ ਭਿੱਖੀਵਿੰਡ ਲੱਖਾਂ ਸਿੰਘ, ਸੂਬੇਦਾਰ ਸਵਰਨ ਸਿੰਘ ਅੰਮੀ ਸ਼ਾਹ, ਨਿਸ਼ਾਨ ਸਿੰਘ, ਸੁਲੱਖਣ ਸਿੰਘ, ਸੂਬੇਦਾਰ ਜਸਬੀਰ ਸਿੰਘ, ਹੌਲਦਾਰ ਗੁਲਜ਼ਾਰ ਸਿੰਘ, ਦਲਬੀਰ ਸਿੰਘ, ਹੌਲਦਾਰ ਹਰਚਰਨ ਸਿੰਘ, ਲੱਖਾਂ ਸਿੰਘ, ਜਸਵਿੰਦਰਪਾਲ ਸਿੰਘ, ਸਰਬਜੀਤ ਸਿੰਘ, ਕੁਲਵੰਤ ਸਿੰਘ, ਕਰਮਜੀਤ ਸਿੰਘ, ਗੁਰਦੇਵ ਸਿੰਘ, ਤਰਸੇਮ ਸਿੰਘ, ਬਲਦੇਵ ਸਿੰਘ ਭੂਰਾ, ਦਲਭਾਗ ਸਿੰਘ ਟਰਾਂਸਪੋਰਟ ਢੋਟੀਆਂ, ਹਰੀ ਸਿੰਘ, ਸੂਬੇਦਾਰ ਦਿਲਬਾਗ ਸਿੰਘ ਤੇ ਜਗਤਾਰ ਸਿੰਘ ਤਰਨ ਤਾਰਨ ਸਮੇਤ ਕਮੇਟੀ ਦੇ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।