ਮਾਹੀਪਾਲ ਦੇ ਬਾਰ ਐਸੋਸੀਏਸ਼ਨ ਦਾ ਪ੍ਰਧਾਨ ਬਣਨ ’ਤੇ ਖੁਸ਼ੀ ਦੀ ਲਹਿਰ ਸਤਵੀਰ ਮਾਹੀਪਾਲ ਦੇ ਬਾਰ ਐਸੋਸੀਏਸ਼ਨ ਪ੍ਰਧਾਨ ਬਣਨ ’ਤੇ ਇਲਾਕੇ ’ਚ ਖੁਸ਼ੀ
Publish Date: Sun, 13 Sep 2026 09:08 PM (IST)
Updated Date: Sun, 13 Sep 2026 09:11 PM (IST)
ਅਮਰਜੀਤ ਸਿੰਘ ਖਿੰਡਾ, ਨੰਬਰਦਾਰ ਜੋਗਾ ਸਿੰਘ ਕਾਲੇਵਾਲ ਤੇ ਹਰਵਿੰਦਰਪਾਲ ਸਿੰਘ ਲਾਲੀ ਨੇ ਪ੍ਰਗਟਾਈ ਖੁਸ਼ੀ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੇ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਸਤਵੀਰ ਮਾਹੀਪਾਲ ਦੇ ਪ੍ਰਧਾਨ ਬਣਨ ’ਤੇ ਇਲਾਕੇ ਦੇ ਵੱਖ-ਵੱਖ ਵਰਗਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਅਮਰਜੀਤ ਸਿੰਘ ਖਿੰਡਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਉਘੇ ਸਮਾਜ ਸੇਵਕ ਨੰਬਰਦਾਰ ਜੋਗਾ ਸਿੰਘ ਕਾਲੇਵਾਲ, ਹਰਵਿੰਦਰਪਾਲ ਸਿੰਘ ਲਾਲੀ ਮੈਂਬਰ ਬਲਾਕ ਸੰਮਤੀ ਅਤੇ ਕੁਲਵੰਤ ਸਿੰਘ ਨੂਰੋਵਾਲ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਐਡਵੋਕੇਟ ਸਤਵੀਰ ਮਾਹੀਪਾਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਆਗੂਆਂ ਨੇ ਕਿਹਾ ਕਿ ਐਡਵੋਕੇਟ ਸਤਵੀਰ ਮਾਹੀਪਾਲ ਦਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਜੋਂ ਚੁਣਿਆ ਜਾਣਾ ਵਕੀਲ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਤਵੀਰ ਮਾਹੀਪਾਲ ਇੱਕ ਮਿਹਨਤੀ, ਸੂਝਵਾਨ ਤੇ ਮਿਲਾਪੜੇ ਸੁਭਾਅ ਦੇ ਵਿਅਕਤੀ ਹਨ, ਜੋ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਸਮਰੱਥਾ ਰੱਖਦੇ ਹਨ। ਅਮਰਜੀਤ ਸਿੰਘ ਖਿੰਡਾ, ਨੰਬਰਦਾਰ ਜੋਗਾ ਸਿੰਘ ਕਾਲੇਵਾਲ ਤੇ ਹਰਵਿੰਦਰਪਾਲ ਸਿੰਘ ਲਾਲੀ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਸਤਵੀਰ ਮਾਹੀਪਾਲ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਸਮਰਪਣ ਨਾਲ ਨਿਭਾਉਂਦਿਆਂ ਵਕੀਲ ਭਾਈਚਾਰੇ ਦੇ ਹਿੱਤਾਂ ਲਈ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਦੀ ਅਗਵਾਈ ਹੇਠ ਬਾਰ ਐਸੋਸੀਏਸ਼ਨ ਹੋਰ ਮਜ਼ਬੂਤ ਹੋਵੇਗੀ ਤੇ ਵਕੀਲਾਂ ਨਾਲ ਸਬੰਧਤ ਮਸਲਿਆਂ ਨੂੰ ਸੁਚੱਜੇ ਢੰਗ ਨਾਲ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਆਗੂਆਂ ਨੇ ਕਿਹਾ ਕਿ ਐਡਵੋਕੇਟ ਸਤਵੀਰ ਮਾਹੀਪਾਲ ਦੀ ਨਵੀਂ ਜ਼ਿੰਮੇਵਾਰੀ ਵਕੀਲ ਭਾਈਚਾਰੇ ਵਿੱਚ ਨਵੀਂ ਉਮੀਦ ਤੇ ਉਤਸ਼ਾਹ ਲੈ ਕੇ ਆਈ ਹੈ। ਉਨ੍ਹਾਂ ਨੇ ਸਤਵੀਰ ਮਾਹੀਪਾਲ ਨੂੰ ਉਨ੍ਹਾਂ ਦੇ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੰਦਿਆਂ ਉਮੀਦ ਜਤਾਈ ਕਿ ਉਹ ਬਾਰ ਐਸੋਸੀਏਸ਼ਨ ਦੀ ਬਿਹਤਰੀ ਲਈ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ।