- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
557 ਵੇਂ ਪ੍ਰਕਾਸ਼ ਪੁਰਬ ਮੌਕੇ ਚੇਅਰਮੈਨ ਸੱਜਣ ਸਿੰਘ ਚੀਮਾ ਦੀ ਅਗਵਾਈ 'ਚ ਕਰਵਾਇਆ ਕਬੱਡੀ ਟੂਰਨਾਮੈਂਟ

- ਟੂਰਨਾਮੈਂਟ ਦਰਮਿਆਨ ਦਿਲ ਖਿੱਚਵੇਂ ਤੇ ਫਸਵੇਂ ਕਬੱਡੀ ਮੁਕਾਬਲੇ ਹੋਏ
- ਬੈਸਟ ਰੇਡਰ ਤੇ ਜਾਫੀ ਨੂੰ 51-51 ਹਜਾਰ ਰੁਪਏ ਦਾ ਨਕਦ ਇਨਾਮ ਦਿੱਤਾ ਗਿਆ
ਕੈਪਸ਼ਨ : 25ਕੇਪੀਟੀ2
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਕਰਵਾਏ ਗਏ ਕਬੱਡੀ ਟੂਰਨਾਮੈਂਟ ਦੌਰਾਨ ਇਨਾਮਾਂ ਦੀ ਵੰਡ ਕਰਦੇ ਹੋਏ ਆਪ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਨਾਲ ਪ੍ਰਧਾਨ ਰਾਜੀਵ ਧੀਰ ਅਤੇ ਹੋਰ ਆਗੂ।
ਕੈਪਸ਼ਨ: 25ਕੇਪੀਟੀ4
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਕਰਵਾਏ ਗਏ ਕਬੱਡੀ ਟੂਰਨਾਮੈਂਟ ਦੌਰਾਨ ਸ਼ਖਸ਼ੀਅਤਾਂ ਦਾ ਸਨਮਾਨ ਕਰਦੇ ਹੋਏ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ , ਹਲਕਾ ਇੰਚਾਰਜ ਆਪ ਸੱਜਣ ਸਿੰਘ ਚੀਮਾ, ਪ੍ਰਧਾਨ ਰਾਜੀਵ ਧੀਰ ਤੇ ਹੋਰ।
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਵਿਧਾਨ ਸਭਾ ਹਲ਼ਕਾ ਸੁਲਤਾਨਪੁਰ ਲੋਧੀ ਦੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰਜੁਨਾ ਐਵਾਰਡੀ ਅੰਤਰਰਾਸ਼ਟਰੀ ਖਿਡਾਰੀ ਚੇਅਰਮੈਨ ਸੱਜਣ ਸਿੰਘ ਚੀਮਾ ਦੀ ਅਗਵਾਈ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਸਪੋਰਟਸ ਐਂਡ ਵੈੱਲਫੇਅਰ ਕਲੱਬ ਸੁਲਤਾਨਪੁਰ ਲੋਧੀ ਵੱਲੋਂ ਸਮੂਹ ਇਲਾਕਾ ਵਾਸੀਆਂ, ਆੜ੍ਹਤੀਆਂ, ਐੱਨ.ਆਰ.ਆਈ ਵੀਰਾਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਸੂਬਾ ਪੱਧਰੀ ਕਬੱਡੀ ਕੱਪ ਇਸ ਵਾਰ ਖੇਡ ਪ੍ਰੇਮੀਆਂ ਦੇ ਠਾਠਾਂ ਮਾਰਦੇ ਇਕੱਠ ਦਰਮਿਆਨ ਯਾਦਗਾਰੀ ਹੋ ਨਿੱਬੜਿਆ। ਇਸ ਕਬੱਡੀ ਟੂਰਨਾਮੈਂਟ ਵਿੱਚ ਖੇਡ ਪ੍ਰੇਮੀਆਂ ਦੇ ਬੈਠਣ ਵਾਸਤੇ ਟੂਰਨਾਮੈਂਟ ਕਮੇਟੀ ਵੱਲੋਂ ਸ਼ਾਨਦਾਰ ਪ੍ਰਬੰਧ ਕੀਤੇ ਗਏ ਸਨ। ਸੂਬਾ ਪੱਧਰੀ ਕਬੱਡੀ ਕੱਪ ਵਿਚ ਫਾਈਨਲ ਮੈਚ ਗੁਰਦੁਆਰਾ ਬੇਰ ਸਾਹਿਬ ਕਬੱਡੀ ਕਲੱਬ ਅਤੇ ਬਾਬਾ ਬਲਵਿੰਦਰ ਸਿੰਘ ਕਬੱਡੀ ਕਲੱਬ ਖਡੂਰ ਸਾਹਿਬ ਦੀ ਟੀਮ ਵਿਚਕਾਰ ਹੋਇਆ ਜਿਸ ਦੌਰਾਨ ਖਡੂਰ ਸਾਹਿਬ ਦੀ ਟੀਮ ਨੇ ਬੇਰ ਸਾਹਿਬ ਦੀ ਟੀਮ ਨੂੰ ਹਰਾ ਕੇ ਜਿੱਤ ਹਾਸਿਲ ਕੀਤੀ। ਇਸ ਮੌਕੇ ਕਰਵਾਏ ਗਏ ਲੜਕੀਆਂ ਦੇ ਕਬੱਡੀ ਸ਼ੋਅ ਮੈਚ ਵਿੱਚ ਮਾਈ ਭਾਗੋ ਕਬੱਡੀ ਕਲੱਬ ਜਗਤਪੁਰ ਦੀ ਟੀਮ ਨੇ ਮਾਨਸਾ ਦੀ ਟੀਮ ਨੂੰ ਹਰਾ ਕੇ ਜਿੱਤ ਦਰਜ ਕੀਤੀ। ਆਮ ਆਦਮੀ ਪਾਰਟੀ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਚੇਅਰਮੈਨ ਸੱਜਣ ਸਿੰਘ ਚੀਮਾ ਤੇ ਟੂਰਨਾਮੈਂਟ ਕਮੇਟੀ ਵੱਲੋਂ ਇਨਾਮਾਂ ਦੀ ਵੰਡ ਕੀਤੀ ਗਈ ਤੇ ਪਹਿਲਾ ਇਨਾਮ ਢਾਈ ਲੱਖ ਰੁਪਏ ਤੇ ਦੂਜਾ ਇਨਾਮ ਦੋ ਲੱਖ ਰੁਪਏ ਦਿੱਤਾ। ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਅਤੇ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ ਤੇ ਵਧਾਈ ਦਿੱਤੀ।
ਇਸ ਸਮੇਂ ਬੈਸਟ ਰੇਡਰ ਤੇ ਬੈਸਟ ਜਾਫੀ ਨੂੰ ਵੀ 51-51 ਹਜਾਰ ਰੁਪਏ ਦਾ ਨਕਦ ਇਨਾਮ ਦਿੱਤਾ ਗਿਆ। ਇਸ ਸਮੇਂ ਐਨ.ਆਰ.ਆਈਜ ਤੇ ਇਲਾਕੇ ਦੇ ਆਗੂਆਂ ਵੱਲੋਂ ਵੱਡਾ ਯੋਗਦਾਨ ਪਾਇਆ ਗਿਆ, ਜਿਨ੍ਹਾਂ ਦਾ ਸੱਜਣ ਸਿੰਘ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ। ਟੂਰਨਾਮੈਂਟ ਦੌਰਾਨ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸੱਜਣ ਸਿੰਘ ਚੀਮਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਜਿੱਥੇ ਵਧਾਈ ਦਿੱਤੀ, ਉੱਥੇ ਗੁਰੂ ਨਾਨਕ ਸਟੇਡੀਅਮ ਵਿਚ ਆਯੋਜਿਤ ਖੇਡ ਮੇਲੇ ਵਿਚ ਰਿਕਾਰਡ ਤੋੜ ਸੰਗਤਾਂ ਵੱਲੋਂ ਸ਼ਾਮਲ ਹੋਣ ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਵਿਦੇਸ਼ ਚ ਬਹੁਤ ਸਾਰੇ ਖੇਡ ਪ੍ਰੇਮੀਆਂ ਨੇ ਲਾਈਵ ਕਬੱਡੀ ਦੇਖ ਕੇ ਅਨੰਦ ਮਾਣਿਆ।
ਇਸ ਮੌਕੇ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਰਾਜੀਵ ਧੀਰ, ਜਨਰਲ ਸਕੱਤਰ ਸੋਨੂੰ ਰਾਮੇ, ਚੇਅਰਮੈਨ ਗੁਰਚਰਨ ਸਿੰਘ ਬਿੱਟੂ, ਨੰਬਰਦਾਰ ਜਤਿੰਦਰਜੀਤ ਸਿੰਘ ਜੱਜੀ, ਸਤਪਾਲ ਮਦਾਨ, ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਸੋਢੀ, ਸਾਬਕਾ ਚੇਅਰਮੈਨ ਬਲਦੇਵ ਸਿੰਘ ਪਰਮਜੀਤ ਪੁਰ, ਉਪ ਚੇਅਰਮੈਨ ਲਾਭ ਸਿੰਘ ਧੰਜੂ, ਬਲਦੇਵ ਸਿੰਘ ਮੰਗਾ ਆੜਤੀ, ਪੀ.ਏ ਲਵਪ੍ਰੀਤ ਸਿੰਘ, ਨੰਬਰਦਾਰ ਜੋਗਾ ਸਿੰਘ ਕਾਲੇਵਾਲ, ਆੜ੍ਹਤੀ ਰਾਮ ਸਿੰਘ ਸਰਪੰਚ ਪਰਮਜੀਤ ਪੁਰ, ਕੁਲਵਿੰਦਰ ਸਿੰਘ ਸੱਧੂਵਾਲ, ਆਕਾਸ਼ਦੀਪ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਹਰਦੀਪ ਸਿੰਘ ਚੀਮਾ, ਸਰਪੰਚ ਮੇਜਰ ਸਿੰਘ ਜੈਨਪੁਰ, ਸਰਪੰਚ ਗੁਰਦੇਵ ਸਿੰਘ ਪੱਪਾ, ਸਰਪੰਚ ਜਸਪਾਲ ਸਿੰਘ ਫਤੋਵਾਲ, ਸਰਪੰਚ ਮਨਜੀਤ ਸਿੰਘ ਦੁੱਲੋਵਾਲ, ਸਮਾਜ ਸੇਵੀ ਨਰਿੰਦਰ ਸਿੰਘ ਜੈਨਪੁਰ, ਜੋਗਿੰਦਰ ਸਿੰਘ ਸਰਪੰਚ ਸ਼ਾਹਵਾਲਾ, ਆੜ੍ਹਤੀ ਨਿਰਮਲ ਸਿੰਘ, ਬਿਕਰਮ ਸਿੰਘ ਉੱਚਾ, ਦਿਲਬਾਗ ਸਿੰਘ, ਦਿਨੇਸ਼ ਧੀਰ ਸਾਬਕਾ ਪ੍ਰਧਾਨ, ਬਲਾਕ ਸੰਮਤੀ ਮੈਂਬਰ ਸਰਵਨ ਸਿੰਘ, ਹਰਮਿੰਦਰ ਸਿੰਘ ਬੱਬੂ ਪੰਡੋਰੀ, ਜਸਕਮਲ ਸਿੰਘ, ਸਮਿੱਤਰ ਸਿੰਘ ਕੋਚ, ਮਹਿਲਾ ਵਿੰਗ ਦੀ ਜ਼ਿਲ੍ਹਾ ਕੋ-ਆਰਡੀਨੇਟਰ ਕਿਰਨਜੀਤ ਕੌਰ, ਬਲਾਕ ਪ੍ਰਧਾਨ ਗੁਰਵਿੰਦਰ ਕੌਰ, ਕਮਲਜੀਤ ਕੌਰ ਆਦਿ ਹਾਜ਼ਰ ਸਨ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਬਲਦੇਵ ਸਿੰਘ ਟੀਟਾ ਨੇ ਬਖੂਬੀ ਨਿਭਾਈ ਤੇ ਕੁਮੈਂਟਰੀ ਦੀ ਜ਼ਿੰਮੇਵਾਰੀ ਗੁਰਦੇਵ ਸਿੰਘ ਮਿੱਠਾ ਦਰੀਏਵਾਲ ਨੇ ਕੀਤੀ।