- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
---ਗੁਰੂ ਜੀ ਨੇ ਬਿਨਾਂ

---ਗੁਰੂ ਜੀ ਨੇ ਬਿਨਾਂ ਕਿਸੇ ਭੇਦਭਾਵ ਦੇ ਮਨੁੱਖਤਾ ਦੀ ਭਲਾਈ ਲਈ ਕੰਮ ਕੀਤਾ : ਚੇਤਨ ਸੂਰੀ
--ਸੰਤ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ’ਤੇ ਕੱਢੀ ਗਈ ਕਲਸ਼ ਯਾਤਰਾ
ਗੁਰਵਿੰਦਰ ਕੌਰ, ਪੰਜਾਬੀ ਜਾਗਰਣ
ਕਪੂਰਥਲਾ : ਸੰਤ ਸ਼੍ਰੋਮਣੀ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਸ਼ਨੀਵਾਰ ਨੂੰ ਭਾਜਪਾ ਵੱਲੋਂ ਸਮਰਸਤਾ ਸੰਕਲਪ ਅਭਿਆਨ (ਸਮਾਜਿਕ ਸਦਭਾਵਨਾ ਸੰਕਲਪ ਮੁਹਿੰਮ) ਦੇ ਤਹਿਤ ਕਲਸ਼ ਵੰਦਨ ਯਾਤਰਾ ਦੀ ਸ਼ੁਰੂਆਤ ਕੀਤੀ ਗਈ। ਇਹ ਅਭਿਆਨ ਅਗਲੇ ਸੱਤ ਮਹੀਨਿਆਂ ਤੱਕ ਜਾਰੀ ਰਹੇਗਾ। ਇਸ ਮੌਕੇ ਸੰਤ ਰਵਿਦਾਸ ਦੇ ਜਨਮ ਸਥਾਨ ਸੀਰ ਗੋਵਰਧਨਪੁਰ ਤੋਂ ਕਲਸ਼ ਭੇਜਿਆ ਗਿਆ। ਕਪੂਰਥਲਾ ਪਹੁੰਚਣ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਤੇ ਸੈਂਕੜੇ ਭਾਜਪਾ ਆਗੂਆਂ ਨੇ ਸ਼ਰਧਾ ਭਾਵਨਾ ਦੇ ਨਾਲ ਫੁੱਲਾਂ ਦੀ ਵਰਖਾ ਕਰਕੇ ਕਲਸ਼ ਦਾ ਸਵਾਗਤ ਕੀਤਾ। ਇਸ ਮੌਕੇ ਸ਼ਹਿਰ ਵਿੱਚ ਕਲਸ਼ ਯਾਤਰਾ ਕੱਢੀ ਗਈ। ਇਹ ਯਾਤਰਾ ਮਨੀ ਮਹੇਸ਼ ਮੰਦਿਰ, ਮਾਲ ਰੋਡ ਤੋਂ ਸ਼ੁਰੂ ਹੋ ਕੇ ਸ਼ਿਵ ਮੰਦਿਰ ਕਚਹਿਰੀ ਚੌਕ, ਸ਼ਹੀਦ ਭਗਤ ਸਿੰਘ ਚੌਂਕ ਤੇ ਸੱਤਨਾਰਾਇਣ ਬਜ਼ਾਰ ਵਿੱਚੋਂ ਦੀ ਹੁੰਦੀ ਹੋਈ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਦੇਵੀ ਤਾਲਾਬ ਵਿਖੇ ਸਮਾਪਤ ਹੋਈ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦੀ ਅਗਵਾਈ ਹੇਠ ਆਯੋਜਿਤ ਇਸ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਭਾਜਪਾ ਆਗੂਆਂ, ਵਰਕਰਾਂ ਤੇ ਸ਼ਰਧਾਲੂਆਂ ਨੇ ਹਿੱਸਾ ਲਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਨੇ ਪੂਜਾ ਅਰਚਨਾ ਨਾਲ ਕਲਸ਼ ਯਾਤਰਾ ਦਾ ਦੀ ਸ਼ੁਰੂਆਤ ਕੀਤੀ। ਇਸ ਮੌਕੇ ਕੈਂਥ ਨੇ ਕਿਹਾ ਕਿ ਸੰਤ ਰਵਿਦਾਸ ਜੀ ਨੇ ਸਮਾਜ ਨੂੰ ਸਮਾਨਤਾ, ਭਾਈਚਾਰੇ ਤੇ ਸਮਾਜਿਕ ਸਦਭਾਵਨਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੇ ਆਦਰਸ਼ ਅੱਜ ਵੀ ਪ੍ਰਸੰਗਿਕ ਹਨ ਤੇ ਹਰ ਕਿਸੇ ਨੂੰ ਉਨ੍ਹਾਂ ਦੇ ਮਾਰਗ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮੁੱਖ ਉਦੇਸ਼ ਸੰਤ ਰਵਿਦਾਸ ਜੀ ਦੇ ਵਿਚਾਰਾਂ ਤੇ ਸਿੱਖਿਆਵਾਂ ਦਾ ਪ੍ਰਚਾਰ ਕਰਨਾ, ਸਮਾਜਿਕ ਸਦਭਾਵਨਾ ਨੂੰ ਉਤਸ਼ਾਹਿਤ ਕਰਨਾ ਤੇ ਅਧਿਆਤਮਿਕ ਚੇਤਨਾ ਦਾ ਵਿਸਥਾਰ ਕਰਨਾ ਹੈ।
ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਕੇ ਹੀ ਅਸੀਂ ਮਨੁੱਖਤਾ ਦੀ ਭਲਾਈ ਲਈ ਕੰਮ ਕਰ ਸਕਦੇ ਹਾਂ। ਜਿਸ ਤਰ੍ਹਾਂ ਗੁਰੂ ਰਵਿਦਾਸ ਜੀ ਨੇ ਭੇਦਭਾਵ ਨੂੰ ਪਾਰ ਕੀਤਾ ਤੇ ਮਨੁੱਖਤਾ ਦੀ ਭਲਾਈ ਲਈ ਕੰਮ ਕੀਤਾ, ਉਸ ਤੋਂ ਪ੍ਰੇਰਿਤ ਹੋ ਕੇ ਅਸੀਂ ਸਮਾਜ ਵਿੱਚ ਭੇਦਭਾਵ ਨੂੰ ਖਤਮ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਜਾਤ-ਪਾਤ ਤੋਂ ਪਰੇ ਜਾ ਕੇ ਭੇਦਭਾਵ ਨੂੰ ਖਤਮ ਕੀਤਾ ਤੇ ਇਸ ਸੰਦੇਸ਼ ਨੂੰ ਅਪਣਾ ਕੇ ਸਾਨੂੰ ਸਮਾਜ ਤੇ ਰਾਸ਼ਟਰ ਦੀ ਤਰੱਕੀ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਸੂਰੀ ਨੇ ਕਿਹਾ ਕਿ ਕੇਂਦਰ ਸਰਕਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਕਈ ਯੋਜਨਾਵਾਂ ਚਲਾ ਰਹੀ ਹੈ ਤਾਂ ਜੋ ਸਮਾਜ ਦੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਯਾਤਰਾ ਦੌਰਾਨ ਸ਼ਰਧਾਲੂਆਂ ਨੇ ਜੈਕਾਰੇ ਲਗਾਏ ਤੇ ਭਗਤੀ ਗੀਤ ਗਾਏ। ਇਸ ਮੌਕੇ ਪ੍ਰੋਗਰਾਮ ਦੇ ਕੋ ਕਨਵੀਨਰ ਨਿਰਮਲ ਸਿੰਘ ਨਾਹਰ, ਭਾਜਪਾ ਦੇ ਸੂਬਾ ਕਾਰਜਕਾਰਣੀ ਦੇ ਮੈਂਬਰ ਉਮੇਸ਼ ਸ਼ਾਰਦਾ, ਸੂਬਾ ਕਾਰਜਕਾਰਣੀ ਦੇ ਮੈਂਬਰ ਪਰਸ਼ੋਤਮ ਪਾਸੀ, ਸੂਬਾ ਕਾਰਜਕਾਰਣੀ ਮੈਂਬਰ ਮੰਨੂ ਧੀਰ, ਸੀਨੀਅਰ ਭਾਜਪਾ ਆਗੂ ਯਸ਼ ਮਹਾਜਨ, ਸੰਨੀ ਬੈਂਸ, ਵਿਸ਼ਾਲ ਸੋਂਧੀ, ਰਾਜਨ ਠੀਗੀ, ਪ੍ਰਦੀਪ ਠਾਕੁਰ, ਵਿੱਕੀ ਗੁਜਰਾਲ, ਕਮਲ ਪ੍ਰਭਾਕਰ, ਲੱਕੀ ਤੇਜੀ, ਵਿਸ਼ਾਲ ਸੋਂਧੀ, ਪੀਯੂਸ਼ ਮਨਚੰਦਾ, ਰੋਸ਼ਨ ਸਬਰਵਾਲ, ਜਿੱਮੀ,ਅਸ਼ੋਕ ਮਾਹਲਾ, ਸੰਜੀਵ ਖੰਨਾ, ਜਗਦੀਸ਼ ਸ਼ਰਮਾ, ਕਪੂਰ ਚੰਦ ਥਾਪਰ, ਬੰਕਾ ਲਾਲ, ਹੈਪੀ ਪੰਡਿਤ,ਅਸ਼ੀਸ਼ ਕੁਮਾਰ, ਅਮਨਦੀਪ ਸਿੰਘ ਗੋਰਾ ਗਿੱਲ, ਇਸ਼ਾ ਮਹਾਜਨ, ਰਿਤੂ ਕੁਮਰਾ,ਕੁਸੁਮ ਪਸਰੀਚਾ, ਮਧੂ ਸੂਦ, ਰਮਨਦੀਪ ਕੌਰ, ਅਸ਼ਵਨੀ ਭੋਲਾ, ਸ਼ਿਵਮ ਠਾਕੁਰ, ਸਤਬੀਰ, ਰਾਮਪਾਲ ਮੜੀਆ ਆਦਿ ਹਾਜ਼ਰ ਸਨ।