ਕਮਲਾ ਨਹਿਰੂ ਪ੍ਰਾਇਮਰੀ ਸਕੂਲ ’ਚ ਕਰਵਾਇਆ ਬਸੰਤ ਕਾਰਨੀਵਲ
ਕਮਲਾ ਨਹਿਰੂ ਪ੍ਰਾਇਮਰੀ ਸਕੂਲ ਬਸੰਤ ਕਾਰਨੀਵਲਦਾ ਆਯੌਜਨ
Publish Date: Sun, 08 Mar 2026 07:32 PM (IST)
Updated Date: Sun, 08 Mar 2026 07:36 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਕਮਲਾ ਨਹਿਰੂ ਪ੍ਰਾਇਮਰੀ ਸਕੂਲ ਹਰਗੋਬਿੰਦ ਨਗਰ ਵਿਖੇ ਨਰਸਰੀ ਤੋਂ ਤੀਸਰੀ ਜਮਾਤ ਦੇ ਵਿਦਿਆਰਥੀਆਂ ਨੇ ਬੜੇ ਜੋਸ਼ ਤੇ ਉਤਸ਼ਾਹ ਨਾਲ ਬਸੰਤ ਕਾਰਨੀਵਲ ਮਨਾਇਆ। ਇਸ ਮੌਕੇ ਕਮਲਾ ਨਹਿਰੂ ਪਬਲਿਕ ਸਕੂਲ ਦੇ ਪ੍ਰਿੰਸੀਪਲ (ਐਡਮਿਨ ਐਂਡ ਇਨੋਵੇਸ਼ਨ) ਪਰਮਜੀਤ ਕੌਰ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਕੂਲ ਦੀ ਮੁੱਖ ਅਧਿਆਪਕਾ ਸਤਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਤੇ ਮਾਪਿਆਂ ਨੂੰ ਜੀ ਆਇਆਂ ਕਿਹਾ। ਵਿਦਿਆਰਥੀਆਂ ਨੇ ਬਸੰਤ ਰੁੱਤ ਨਾਲ਼ ਸਬੰਧਤ ਗੀਤ ਤੇ ਨਾਚ ਪੇਸ਼ ਕੀਤਾ। ਤੀਸਰੀ ਜਮਾਤ ਦੇ ਭੰਗੜੇ ਨੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ’ਤੇ ਬੱਚਿਆਂ ਤੇ ਮਾਪਿਆਂ ਦੇ ਮਨੋਰੰਜਨ ਲਈ ਉਨ੍ਹਾਂ ਨੂੰ ਵੱਖ-ਵੱਖ ਖੇਡਾਂ ਵੀ ਖਿਡਾਈਆਂ ਗਈਆਂ। ਬੱਚਿਆਂ ਦੀਆਂ ਮਾਂਵਾਂ ਨੇ ਮਾਡਲਿੰਗ ਤੇ ਭੰਗੜੇ ਵਿਚ ਵੀ ਹਿੱਸਾ ਲਿਆ। ਇਸ ਰੰਗ-ਬਿਰੰਗੇ ਪ੍ਰੋਗਰਾਮ ਨੂੰ ਦੇਖਦੇ ਹੋਏ ਮਾਪਿਆਂ ਨੇ ਮਿਹਨਤੀ ਸਟਾਫ਼ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਪ੍ਰੋਗਰਾਮ ਦੀ ਸਮਾਪਤੀ ਤੇ ਸਕੂਲ ਦੇ ਪ੍ਰਿੰਸੀਪਲ ਪਰਮਜੀਤ ਕੌਰ ਢਿੱਲੋਂ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਚੰਗੇ ਭਵਿੱਖ ਲਈ ਆਸ਼ੀਰਵਾਦ ਵੀ ਦਿੱਤਾ।