ਨਿਗਮ ਕਮਿਸ਼ਨਰ ਕੰਵਲਜੀਤ ਸਿੰਘ ਨੇ ਸੰਭਾਲਿਆ ਅਹੁਦਾ
ਕੰਵਲਜੀਤ ਸਿੰਘ ਨੇ ਨਗਰ ਨਿਗਮ ਕਪੂਰਥਲਾ ਦੇ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
Publish Date: Thu, 12 Nov 2026 07:31 PM (IST)
Updated Date: Thu, 12 Nov 2026 07:33 PM (IST)
ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : 2014 ਬੈਚ ਦੇ ਪੀਸੀਐੱਸ ਅਧਿਕਾਰੀ ਕੰਵਲਜੀਤ ਸਿੰਘ ਨੇ ਨਗਰ ਨਿਗਮ ਕਪੂਰਥਲਾ ਦੇ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਐੱਸਡੀਐੱਮ ਦਸੂਹਾ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਸਮੀਖਿਆ ਮੀਟਿੰਗ ਵੀ ਕੀਤੀ। ਇਸ ਮੌਕੇ ਸੁਪਰਡੈਂਟ ਅਮਿਤ ਕਾਲੀਆ, ਸੁਪਰਡੈਂਟ ਰਵੀ ਸ਼ਰਮਾ, ਐੱਮਟੀਪੀ ਸੰਜੀਵ ਦੇਵਗਨ, ਇੰਸਪੈਕਟਰ ਮਨੋਜ ਰੱਤੀ ਤੇ ਯੂਨੀਅਨ ਪ੍ਰਧਾਨ ਗੋਪਾਲ ਥਾਪਰ ਵੱਲੋਂ ਨਵੇਂ ਕਮਿਸ਼ਨਰ ਦਾ ਨਿੱਘਾ ਸਵਾਗਤ ਕੀਤਾ ਗਿਆ। ਕੰਵਲਜੀਤ ਸਿੰਘ ਨੇ ਕਿਹਾ ਕਿ ਸ਼ਹਿਰ ਦੇ ਸਰਵਪੱਖੀ ਵਿਕਾਸ ਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕੂੜਾ ਪ੍ਰਬੰਧਨ, ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣਾ, ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣਾ, ਪ੍ਰਸ਼ਾਸਨਿਕ ਕੰਮਕਾਜ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣਾ ਤੇ ਲੋਕਾਂ ਨੂੰ ਬਿਨਾਂ ਕਿਸੇ ਦਿੱਕਤ ਦੇ ਪੰਜਾਬ ਸਰਕਾਰ ਦੀਆਂ ਸੇਵਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਹੋਣਗੀਆਂ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਨਗਰ ਨਿਗਮ ਦੇ ਕੰਮਕਾਜ ਵਿੱਚ ਪੂਰਾ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।