ਜੀ.ਟੀ. ਰੋਡ ਫਗਵਾੜਾ 'ਤੇ ਵਾਪਰਿਆ ਵੱਡਾ ਹਾਦਸਾ: ਕਾਰ ਸਵਾਰ 3 ਨੌਜਵਾਨਾਂ ਦੀ ਮੌਕੇ 'ਤੇ ਮੌਤ, ਟਰੱਕ ਚਾਲਕ ਜ਼ਖ਼ਮੀ
ਇਸ ਹਾਦਸੇ ਵਿੱਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਟਰੱਕ ਚਾਲਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਹੈ। ਦੋਵੇਂ ਵਾਹਨ ਵੀ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਉਨ੍ਹਾਂ ਦੱਸਿਆ ਕਿ ਕਾਰ ਸਵਾਰ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ।
Publish Date: Tue, 10 Feb 2026 04:09 PM (IST)
Updated Date: Tue, 10 Feb 2026 04:10 PM (IST)
ਜਾਗਰਣ ਸੰਵਾਦਦਾਤਾ, ਫਗਵਾੜਾ: ਫਗਵਾੜਾ ਜੀ.ਟੀ. ਰੋਡ 'ਤੇ ਪਿੰਡ ਮੌਲੀ ਦੇ ਨੇੜੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਟਰੱਕ ਚਾਲਕ ਜ਼ਖ਼ਮੀ ਹੋਇਆ ਹੈ। ਮੌਕੇ 'ਤੇ ਪਹੁੰਚੇ ਸੜਕ ਸੁਰੱਖਿਆ ਫੋਰਸ (SSF) ਦੇ ਪੁਲਿਸ ਅਧਿਕਾਰੀ ਮੱਖਣ ਸਿੰਘ ਨੇ ਦੱਸਿਆ ਕਿ ਇੱਕ ਟੋਇਟਾ ਇਟਿਓਸ ਕਾਰ (ਨੰਬਰ PB10DS5210) ਵਿੱਚ ਸਵਾਰ ਤਿੰਨ ਨੌਜਵਾਨ ਫਗਵਾੜਾ ਤੋਂ ਫਿਲੌਰ ਵੱਲ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਕਾਰ ਸੜਕ ਪਾਰ ਕਰਕੇ ਬੇਕਾਬੂ ਹੋ ਗਈ ਅਤੇ ਲੁਧਿਆਣਾ ਤੋਂ ਫਗਵਾੜਾ ਵੱਲ ਆ ਰਹੇ ਇੱਕ ਟਾਟਾ 407 ਟਰੱਕ ਨਾਲ ਜਾ ਟਕਰਾਈ।
ਇਸ ਹਾਦਸੇ ਵਿੱਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਟਰੱਕ ਚਾਲਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਹੈ। ਦੋਵੇਂ ਵਾਹਨ ਵੀ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਉਨ੍ਹਾਂ ਦੱਸਿਆ ਕਿ ਕਾਰ ਸਵਾਰ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਟਰੱਕ ਚਾਲਕ ਵਿਜੇ ਕੁਮਾਰ ਪੁੱਤਰ ਮੀਤ ਰਾਮ ਦੀਆਂ ਲੱਤਾਂ ਟੁੱਟ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨਾਂ ਦੀ ਪਛਾਣ ਸ਼ਾਹੀਨ ਮੁਹੰਮਦ ਪੁੱਤਰ ਕਸ਼ਮੀਰ ਮੁਹੰਮਦ (23), ਦਿਲਜੀਤ ਭੱਟੀ ਪੁੱਤਰ ਅਵਤਾਰ ਚੰਦ (20) ਅਤੇ ਅਰਮਾਨ ਮਹਿਮੀ ਪੁੱਤਰ ਦੇਸਰਾਜ (17) ਵਜੋਂ ਹੋਈ ਹੈ। ਇਹ ਸਾਰੇ ਜਲੰਧਰ ਜ਼ਿਲ੍ਹੇ ਦੇ ਫਿਲੌਰ ਦੇ ਪਿੰਡ ਮੁਠੱਡਾ ਕਲਾਂ ਦੇ ਰਹਿਣ ਵਾਲੇ ਸਨ।