ਅਮਰੀਕ ਸਿੰਘ ਮੱਲ੍ਹੀ, ਕਪੂਰਥਲਾ : ਪੇਂਡੂ ਖੇਤਰਾਂ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਘਰਾਂ ਵਿਚ “ਫੰਕਸ਼ਨਲ ਹਾਊਸ ਹੋਲਡ ਟੈਬ ' ਕੁਨੈਕਸ਼ਨ ਮੁਹੱਈਆ ਕਰਵਾਉਣ ਦੇ ਖੇਤਰ ਵਿਚ ਸਰਬੋਤਮ ਕਾਰਗੁਜਾਰੀ ਲਈ ਕਪੂਰਥਲ਼ਾ ਜ਼ਿਲ੍ਹੇ ਨੂੰ 'ਹਰ ਘਰ ਜਲ' ਪੁਰਸਕਾਰ ਨਾਲ ਨਿਵਾਜਿਆ ਗਿਆ ਹੈ। ਕੇਂਦਰੀ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰਾਲੇ ਵਲੋਂ ਦੇਸ਼ ਵਿਚੋਂ ਕੇਵਲ 33 ਜ਼ਿਲਿ੍ਹਆਂ ਦੀ ਇਸ ਵੱਕਾਰੀ ਸਨਮਾਨ ਲਈ ਚੋਣ ਕੀਤੀ ਗਈ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀ ਅਗਵਾਈ ਹੇਠ ਕਪੂਰਥਲਾ ਜ਼ਿਲ੍ਹੇ 'ਚ ਲਗਪਗ 100 ਫੀਸਦੀ ਘਰਾਂ ਨੂੰ ਐਫ.ਐਚ.ਟੀ ਕੁਨੈਕਸ਼ਨ ਦਿੱਤੇ ਗਏ ਤਾਂ ਜੋ ਦਿਹਾਤੀ ਖੇਤਰਾਂ ਅੰਦਰ ਕੋਈ ਵੀ ਘਰ ਪੀਣ ਵਾਲੇ ਸਾਫ਼ ਪਾਣੀ ਤੋਂ ਵਾਂਝਾ ਨਾ ਰਹੇ । ਕੇਂਦਰੀ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਗਜੇਂਦਰ ਸ਼ੇਖਾਵਤ ਕੋਲੋਂ ਇਹ ਐਵਾਰਡ ਡਿਪਟੀ ਕਮਿਸ਼ਨਰ ਦੀ ਤਰਫੋਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਅਜੈ ਅਰੋੜਾ ਨੇ ਪ੍ਰਰਾਪਤ ਕੀਤਾ।

ਇਸ ਮੌਕੇ ਮੰਤਰਾਲੇ ਦੀ ਸਕੱਤਰ ਸ੍ਰੀਮਤੀ ਵਿੰਨੀ ਮਹਾਜਨ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ “ਜਲ ਜੀਵਨ ਐਵਾਰਡ 2022” ਤਹਿਤ ਕੇਂਦਰੀ ਮੰਤਰਾਲੇ ਵਲੋਂ ਕਪੂਰਥਲਾ ਜ਼ਿਲ੍ਹੇ ਨੂੰ “ਹਰ ਘਰ ਜਲ” ਪ੍ਰਦਾਨ ਕਰਨ ਵਾਲਾ ਜ਼ਿਲ੍ਹਾ ਹੋਣ ਬਾਰੇ ਸਰਟੀਿਫ਼ਕੇਟ ਜਾਰੀ ਹੋਣਾ ਪੂਰੇ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਕਪੂਰਥਲਾ ਜ਼ਿਲ੍ਹੇ ਵੱਲੋਂ ਜਲ ਜੀਵਨ ਮਿਸ਼ਨ ਤਹਿਤ ਪੰਚਾਇਤਾਂ ਰਾਹੀਂ 100 ਫੀਸਦੀ ਘਰਾਂ ਨੂੰ ਪਾਣੀ ਮੁਹੱਈਆ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ,ਜ਼ਿਲ੍ਹਾ ਪ੍ਰਸ਼ਾਸਨ ਨੇ ਅਧਿਕਾਰੀਆਂ,ਪੰਚਾਇਤਾਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੇ ਸਮਾਜਿਕ ਜੀਵਨ ਵਿਚ ਹਾਂ ਪੱਖੀ ਤਬਦੀਲੀ ਲਈ ਯਤਨਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ । ਉਨਾਂ੍ਹ ਇਹ ਵੀ ਕਿਹਾ ਕਿ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਦੇ ਨਾਲ-ਨਾਲ ਪਾਣੀ ਦੇ ਕੁਦਰਤੀ ਸੋ੍ਤਾਂ ਦੀ ਸੁਚੱਜੀ ਸਾਂਭ ਸੰਭਾਲ ਲਈ ਵੀ ਪੇ੍ਰਿਤ ਕਰਨ ਲਈ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਵਿਚ ਸਿੱਖਿਆ ਸੰਸਥਾਵਾਂ, ਪੰਚਾਇਤਾਂ, ਸਮਾਜਿਕ ਤੇ ਧਾਰਮਿਕ ਸੰਗਠਨਾਂ, ਜਲ ਸਪਲਾਈ ਤੇ ਸੈਨੀਟੇਸ਼ਨ, ਨਗਰ ਨਿਗਮਾਂ ਨੂੰ ਮੁੱਖ ਰੂਪ ਵਿਚ ਭਾਗੀਦਾਰ ਬਣਾਇਆ ਜਾ ਰਿਹਾ ਹੈ।