
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਇਸ ਛਾਪੇਮਾਰੀ ਦੌਰਾਨ ਟੀਮ ਨੇ ਦਰਿਆ ਪਾਰੋਂ ਤਕਰੀਬਨ 5000 ਲੀਟਰ ਲਾਹਣ ਬਰਾਮਦ ਕੀਤੀ, ਜਿਸ ਨੂੰ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ। ਇਸ ਕਾਰਵਾਈ ਵਿੱਚ ਆਬਕਾਰੀ ਨਿਰੀਖਕ ਜਤਿੰਦਰਪਾਲ ਸਿੰਘ (ਸੁਲਤਾਨਪੁਰ ਸਰਕਲ) ਅਤੇ ਆਬਕਾਰੀ ਪੁਲਿਸ ਸਟਾਫ਼ ਸ਼ਾਮਲ ਸੀ।

ਸੁੱਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ, ਕਪੂਰਥਲਾ: ਜ਼ਿਲ੍ਹਾ ਕਪੂਰਥਲਾ ਦੇ ਆਬਕਾਰੀ ਅਫ਼ਸਰ ਸੁਖਜੀਤ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਪ ਕਮਿਸ਼ਨਰ (ਆਬਕਾਰੀ) ਜਲੰਧਰ ਜ਼ੋਨ ਸੁਰਿੰਦਰ ਕੁਮਾਰ ਗਰਗ ਅਤੇ ਸਹਾਇਕ ਕਮਿਸ਼ਨਰ (ਆਬਕਾਰੀ) ਕਪੂਰਥਲਾ ਰੇਂਜ ਨਵਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿੱਚ ਨਾਜਾਇਜ਼ ਸ਼ਰਾਬ ਦੀ ਰੋਕਥਾਮ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਅੱਜ ਮਿਤੀ 06.05.2026 ਨੂੰ ਤੜਕਸਾਰ 05:00 ਵਜੇ ਆਬਕਾਰੀ ਵਿਭਾਗ ਦੀ ਟੀਮ ਵੱਲੋਂ ਪਿੰਡ *ਸ਼ਿਵ ਦਿਆਲ ਦੇ ਮੰਡ ਖੇਤਰ* ਵਿੱਚ ਦਰਿਆਈ ਰਸਤੇ ਰਾਹੀਂ ਕਿਸ਼ਤੀ ਦੀ ਵਰਤੋਂ ਕਰਕੇ ਵਿਆਪਕ ਪੜਤਾਲ ਕੀਤੀ ਗਈ। ਇਸ ਛਾਪੇਮਾਰੀ ਦੌਰਾਨ ਟੀਮ ਨੇ ਦਰਿਆ ਪਾਰੋਂ ਤਕਰੀਬਨ 5000 ਲੀਟਰ ਲਾਹਣ ਬਰਾਮਦ ਕੀਤੀ, ਜਿਸ ਨੂੰ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ। ਇਸ ਕਾਰਵਾਈ ਵਿੱਚ ਆਬਕਾਰੀ ਨਿਰੀਖਕ ਜਤਿੰਦਰਪਾਲ ਸਿੰਘ (ਸੁਲਤਾਨਪੁਰ ਸਰਕਲ) ਅਤੇ ਆਬਕਾਰੀ ਪੁਲਿਸ ਸਟਾਫ਼ ਸ਼ਾਮਲ ਸੀ।ਚਾਹਲ ਨੇ ਸਪੱਸ਼ਟ ਕੀਤਾ ਕਿ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਨੱਥ ਪਾਉਣ ਲਈ ਵਿਭਾਗ ਵੱਲੋਂ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ।