ਕੈਪਸ਼ਨ-1ਕੇਪੀਟੀ27ਪੀ, ਆਖਰੀ ਕੋਰੋਨਾ ਪੀੜਤ ਮਰੀਜ਼ ਨੂੰ ਛੁੱਟੀ ਦੇਣ ਮੌਕੇ ਉਸ ਨੂੰ ਘਰ ਭੇਜਣ ਮੌਕੇ ਹਲਕਾ ਵਿਧਾਇਕ ਕਪੂਰਥਲਾ ਰਾਣਾ ਗੁਰਜੀਤ ਸਿੰਘ, ਡਾ. ਸੰਦੀਪ ਧਵਨ, ਡਾ. ਸੰਦੀਪ ਭੋਲਾ ਅਤੇ ਹੋਰ।

ਸੁਖਪਾਲ ਸਿੰਘ ਹੁੰਦਲ, ਕਪੂਰਥਲਾ

ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਰਹਿ ਰਹੇ ਆਖਰੀ ਕੋਰੋਨਾ ਪਾਜ਼ੇਟਿਵ ਮਰੀਜ ਨੂੰ ਠੀਕ ਹੋਣ 'ਤੇ ਉਸ ਨੂੰ ਅੱਜ ਡਿਸਚਾਰਜ ਕਰ ਦਿੱਤਾ ਗਿਆ ਹੈ। ਇਸ ਮਰੀਜ਼ ਦੇ ਠੀਕ ਹੋਣ ਤੋਂ ਬਾਅਦ ਜ਼ਿਲ੍ਹਾ ਕਪੂਰਥਲਾ ਗ੍ਰੀਨ ਜ਼ੋਨ 'ਚ ਪ੍ਰਵੇਸ਼ ਕਰ ਗਿਆ ਹੈ। ਜ਼ਿਕਰਯੋਗ ਹੈ ਕਿ ਡਿਸਚਾਰਜ ਕਰਨ ਮੌਕੇ ਵਿਧਾਇਕ ਕਪੂਰਥਲਾ ਰਾਣਾ ਗੁਰਜੀਤ ਸਿੰਘ, ਡਾ. ਸੰਦੀਪ ਧਵਨ, ਡਾ. ਮੋਹਨਪ੍ਰਰੀਤ ਸਿੰਘ, ਡਾ. ਸੰਦੀਪ ਭੋਲਾ ਅਤੇ ਹੋਰ ਹਾਜ਼ਰ ਸਨ। ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਦੱਸਿਆ ਕਿ ਉਕਤ ਮਰੀਜ ਮਹਾਂਰਾਸ਼ਟਰ ਤੋਂ ਆਇਆ ਸੀ ਅਤੇ ਬੇਗੋਵਾਲ ਦਾ ਵਾਸੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇਸ ਮਰੀਜ ਦੇ ਡਿਸਚਾਰਜ ਹੋਣ ਤੋਂ ਬਾਅਦ ਜਿਲਾ ਕਪੂਰਥਲਾ ਦੇ ਆਈਸੋਲੇਸ਼ਨ ਵਾਰਡ ਵਿੱਚ ਹੁਣ ਕੋਈ ਵੀ ਮਰੀਜ ਦਾਖਲ ਨਹੀਂ ਹੈ ਤੇ ਜਿਲਾ ਕਪੂਰਥਲਾ ਕੋਰੋਨਾ ਮੁਕਤ ਹੈ। ਉਨ੍ਹਾਂ ਇਸ ਦਾ ਸਿਹਰਾ ਸਿਹਤ ਵਿਭਾਗ ਦੇ ਡਾਕਟਰਾਂ ਤੇ ਫਰੰਟ ਤੇ ਕੰਮ ਕਰ ਰਹੇ ਹੋਰ ਮੈਡੀਕਲ ਤੇ ਪੈਰਾ-ਮੈਡੀਕਲ ਸਟਾਫ ਨੂੰ ਦਿੱਤਾ। ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਵੀ ਕੀਤੀ ਹੈ ਕਿ ਲਾਕਡਾਊਨ 'ਚ ਮਿਲੀ ਿਢੱਲ ਦਾ ਨਾਜਾਇਜ਼ ਫਾਇਦਾ ਨਾ ਉਠਾਇਆ ਜਾਏ, ਬਹੁਤ ਜਰੂਰੀ ਕੰਮ ਹੋਣ ਤੇ ਹੀ ਘਰ ਤੋਂ ਬਾਹਰ ਨਿਕਲਿਆ ਜਾਏ ਤੇ ਫੇਸ ਮਾਸਕ ਦਾ ਪ੍ਰਯੋਗ ਕੀਤਾ ਜਾਏ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਸਮੇਂ ਸਮੇਂ ਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦਾ ਪਾਲਣ ਕੀਤਾ ਜਾਏ।ਉਨ੍ਹਾਂ ਕਿਹਾ ਕਿ ਅਜੇ ਖਤਰਾ ਟਲਿਆ ਨਹੀਂ ਹੈ। ਕੋਰੋਨਾ ਮਹਾਂਮਾਰੀ ਤੋਂ ਜਿਲੇ ਨੂੰ ਸਮੁੱਚੀ ਮਾਨਵ ਜਾਤੀ ਨੂੰ ਮੁਕਤ ਰੱਖਣ ਲਈ ਰਲ ਕੇ ਹੰਭਲਾ ਮਾਰਨ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਇਸ ਮਹਾਂਮਾਰੀ ਨੂੰ ਹਲਕੇ ਤੌਰ ਤੇ ਨਾ ਲੈਣ, ਇਸ ਬਾਰੇ ਫੈਲੀਆਂ ਗਲਤ ਧਾਰਨਾਵਾਂ ਤੋਂ ਬਚਣ, ਹੋਮ ਕੁਆਰੰਟਾਈਨ ਦੇ ਕੀਤੇ ਲੋਕਾਂ ਨੂੰ ਸਾਰੇ ਨਿਯਮਾਂ ਦੀ ਪਾਲਣਾ ਕਰਨ ਦੀ ਤਾਕੀਦ ਕੀਤੀ।