Kapurthala News :ਤੇਜ਼ ਰਫ਼ਤਾਰ ਸਕਾਰਪੀਓ ਦੀ ਟੱਕਰ ਨਾਲ ਪੈਟਰੋਲ ਪੰਪ ‘ਤੇ ਖੜ੍ਹੇ ਮੋਟਰਸਾਈਕਲ ਸਵਾਰ ਦੀ ਮੌਤ
ਅੱਜ ਦੁਪਹਿਰ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਹੈਦਰਾਬਾਦ ਬੇਟ (ਸੁਲਤਾਨਪੁਰ ਲੋਧੀ) ਦੇ ਰਹਿਣ ਵਾਲੇ ਪਿਆਰਾ ਲਾਲ ਮੇਵਾ ਸਿੰਘ ਵਾਲਾ ਸਥਿਤ ਪੈਟਰੋਲ ਪੰਪ ‘ਤੇ ਤੇਲ ਪਵਾਉਣ ਲਈ ਖੜ੍ਹੇ ਸਨ ਕਿ ਇਸ ਦੌਰਾਨ ਤੇਜ਼ ਰਫ਼ਤਾਰ ਸਕਾਰਪੀਓ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
Publish Date: Mon, 02 Mar 2026 06:16 PM (IST)
Updated Date: Mon, 02 Mar 2026 06:20 PM (IST)
ਡਡਵਿੰਡੀ : ਅੱਜ ਦੁਪਹਿਰ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਹੈਦਰਾਬਾਦ ਬੇਟ (ਸੁਲਤਾਨਪੁਰ ਲੋਧੀ) ਦੇ ਰਹਿਣ ਵਾਲੇ ਪਿਆਰਾ ਲਾਲ ਮੇਵਾ ਸਿੰਘ ਵਾਲਾ ਸਥਿਤ ਪੈਟਰੋਲ ਪੰਪ ‘ਤੇ ਤੇਲ ਪਵਾਉਣ ਲਈ ਖੜ੍ਹੇ ਸਨ ਕਿ ਇਸ ਦੌਰਾਨ ਤੇਜ਼ ਰਫ਼ਤਾਰ ਸਕਾਰਪੀਓ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਟੱਕਰ ਇੰਨੀ ਭਿਆਨਕ ਸੀ ਕਿ ਪਿਆਰਾ ਲਾਲ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸਿਵਲ ਹਸਪਤਾਲ ਦੇ ਡਾਕਟਰਾਂ ਨੇ ਜਾਂਚ ਉਪਰੰਤ ਉਨ੍ਹਾਂ ਨੂੰ ਮ੍ਰਿਤਕ ਕਰਾਰ ਦਿੱਤਾ। ਪਰਿਵਾਰਕ ਮੈਂਬਰਾਂ ਮੁਤਾਬਕ ਹਸਪਤਾਲ ਪਹੁੰਚਣ ਤੋਂ ਬਾਅਦ ਸਕਾਰਪੀਓ ਡਰਾਈਵਰ ਗੱਡੀ ਛੱਡ ਕੇ ਫਰਾਰ ਹੋ ਗਿਆ।
ਏ.ਐੱਸ.ਆਈ. ਸੁਬੇਗ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫਰਾਰ ਡਰਾਈਵਰ ਦੀ ਭਾਲ ਜਾਰੀ ਹੈ।