ਕਪੂਰਥਲਾ ਪੁਲਿਸ ਨੇ 4000 ਪੇਟੀਆਂ ਸ਼ਰਾਬ ਕੀਤੀ ਨਸ਼ਟ
ਕਪੂਰਥਲਾ ਪੁਲਿਸ ਨੇ 4000 ਪੇਟੀਆਂ ਸ਼ਰਾਬ ਕੀਤੀ ਨਸ਼ਟ
Publish Date: Tue, 06 Jan 2026 09:21 PM (IST)
Updated Date: Tue, 06 Jan 2026 09:23 PM (IST)

--ਥਾਣਾ ਤਲਵੰਡੀ ਚੌਧਰੀਆਂ ਪੁਲਿਸ ਨੇ 2018 ਵਿਚ ਫੜਿਆ ਸ਼ਰਾਬ ਦਾ ਸਟਾਕ ਅਦਾਲਤ ਦੇ ਹੁਕਮਾਂ ’ਤੇ ਕੀਤਾ ਨਸ਼ਟ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਕਪੂਰਥਲਾ ਦੀ ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਦੇ ਥਾਣਾ ਤਲਵੰਡੀ ਚੌਧਰੀਆਂ ਪੁਲਿਸ ਨੇ ਨਸ਼ੇ ਦੇ ਖਿਲਾਫ਼ ਚਲਾਈ ਮੁਹਿੰਮ ਦੌਰਾਨ ਸਾਲ 2018 ਵਿਚ ਇਕ ਵੱਡਾ ਆਪ੍ਰੇਸ਼ਨ ਕਰਦੇ ਹੋਏ ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ ਕੀਤੀ ਸੀ, ਜਿਸਨੂੰ ਹੁਣ ਮਾਨਯੋਗ ਅਦਾਲਤ ਦੇ ਆਦੇਸ਼ ’ਤੇ ਤਲਵੰਡੀ ਚੌਧਰੀਆਂ ਥਾਣੇ ਵਿਚ ਸ਼ਰਾਬ ਦਾ ਵੱਡਾ ਸਟਾਕ ਨਸ਼ਟ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇਹ ਸ਼ਰਾਬ ਐੱਫਆਈਆਰ ਨੰਬਰ 61/2018 ਵਿਚ ਬਰਾਮਦ ਕੀਤੀ ਗਈ ਸੀ, ਜਿਸਦੀ ਕੁੱਲ ਮਾਤਰਾ ਲਗਪਗ 4000 ਪੇਟੀਆਂ ਸੀ। ਇਸਦੀ ਪੁਸ਼ਟੀ ਕਰਦਿਆਂ ਐੱਸਪੀ (ਡੀ) ਪ੍ਰਭਜੋਤ ਸਿੰਘ ਨੇ ਦੱਸਿਆ ਕਿ ਮਾਨਯੋਗ ਅਦਾਲਤ ਦੇ ਆਦੇਸ਼ ਅਨੁਸਾਰ ਪੁਲਿਸ ਨੇ ਕਾਨੂੰਨੀ ਪ੍ਰਕਿਰਿਆ ਪੂਰੀ ਕਰਦੇ ਹੋਏ ਸਬੰਧੰਤ ਅਧਿਕਾਰੀਆਂ ਦੀ ਮੌਜੂਦਗੀ ਵਿਚ ਇਸ ਸ਼ਰਾਬ ਨੂੰ ਨਸ਼ਟ ਕਰ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਡਰੱਗ ਦੇ ਖਿਲਾਫ਼ ਚੱਲ ਰਹੇ ਅਭਿਆਨ ਦੇ ਤਹਿਤ ਇਸ ਤਰ੍ਹਾਂ ਦੇ ਆਪ੍ਰੇਸ਼ਨ ਲਗਾਤਾਰ ਜਾਰੀ ਹਨ ਅਤੇ ਭਵਿੱਖ ਵਿਚ ਵੀ ਨਜਾਇਜ਼ ਸ਼ਰਾਬ ਅਤੇ ਡਰੱਗ ਦੇ ਖਿਲਾਫ਼ ਸਖ਼ਤ ਕਦਮ ਚੁੱਕੇ ਜਾਣਗੇ। ਪ੍ਰਭਜੋਤ ਸਿੰਘ ਨੇ ਸਪੱਸ਼ਟ ਕੀਤਾ ਕਿ ਕਾਨੂੰਨ ਤੋੜਣ ਵਾਲਿਆਂ ਦੇ ਖਿਲਾਫ਼ ਕਿਸੇ ਤਰ੍ਹਾਂ ਦੀ ਨਰਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸਾਸ਼ਨ ਲੋਕਾਂ ਨੂੰ ਨਸ਼ੇ ਤੋਂ ਦੂਰ ਰੱਖਣ ਦੇ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ।