ਕਪੂਰਥਲਾ ਪੁਲਿਸ ਨੇ ਸਾਈਬਰ ਅਪਰਾਧ ਜਾਗਰੂਕਤਾ ਦਾ ਕੀਤਾ ਆਯੋਜਨ ਕਪੂਰਥਲਾ ਪੁਲਿਸ ਨੇ ਸੁਤੰਤਰਤਾ ਦਿਵਸ 'ਤੇ ਸਾਈਬਰ ਅਪਰਾਧ ਜਾਗਰੂਕਤਾ ਪਹਿਲਕਦਮੀ ਦਾ ਕੀਤਾ ਆਯੋਜਨ
Publish Date: Sun, 16 Aug 2026 09:49 PM (IST)
Updated Date: Sun, 16 Aug 2026 09:50 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : 80ਵੇਂ ਸੁਤੰਤਰਤਾ ਦਿਵਸ ਦੇ ਮੌਕੇ ਤੇ, ਕਪੂਰਥਲਾ ਪੁਲਿਸ ਨੇ ਜਨਤਾ ਨੂੰ ਆਨਲਾਈਨ ਧੋਖਾਧੜੀ ਤੇ ਸਾਈਬਰ ਅਪਰਾਧੀਆਂ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਸਾਈਬਰ ਅਪਰਾਧ ਜਾਗਰੂਕਤਾ ਪਹਿਲਕਦਮੀ ਦਾ ਆਯੋਜਨ ਕੀਤਾ। ਇਹ ਪਹਿਲਕਦਮੀ ਐੱਸਐੱਸਪੀ ਗੌਰਵ ਤੂਰਾ ਦੇ ਨਿਰਦੇਸ਼ਾਂ ਤੇ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ, ਸਟੇਟ ਸਾਈਬਰ ਕ੍ਰਾਈਮ, ਪੰਜਾਬ, ਮੋਹਾਲੀ ਦੁਆਰਾ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਾਈਬਰ ਕ੍ਰਾਈਮ ਕਪੂਰਥਲਾ ਟੀਮ ਦੁਆਰਾ ਚਲਾਈ ਗਈ ਸੀ। ਇਸ ਮੁਹਿੰਮ ਦੇ ਹਿੱਸੇ ਵਜੋਂ, ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਹਾੜੇ ਵਿੱਚ ਸਾਈਬਰ ਅਪਰਾਧ ਹੈਲਪਲਾਈਨ ਨੰਬਰ 1930 ਤੇ ਸਾਈਬਰ ਧੋਖਾਧੜੀ ਤੋਂ ਬਚਣ ਲਈ ਮਹੱਤਵਪੂਰਨ ਸੁਰੱਖਿਆ ਸਾਵਧਾਨੀਆਂ ਨੂੰ ਦਰਸਾਉਂਦੇ ਬੈਨਰ ਲਗਾਏ ਗਏ ਸਨ। ਸਮਾਗਮ ਵਿੱਚ ਸ਼ਿਰਕਤ ਕਰਨ ਵਾਲੇ ਲੋਕਾਂ ਵਿੱਚ ਸਾਈਬਰ ਸੁਰੱਖਿਆ ਉਪਾਵਾਂ ਬਾਰੇ ਜਾਣਕਾਰੀ ਵਾਲੇ ਕਿਤਾਬਚੇ ਵੀ ਵੰਡੇ ਗਏ। ਪ੍ਰੋਗਰਾਮ ਦੌਰਾਨ ਜਨਤਾ ਨੂੰ ਸਾਈਬਰ ਧੋਖਾਧੜੀ ਦੇ ਵੱਖ-ਵੱਖ ਰੂਪਾਂ ਬਾਰੇ ਸੰਵੇਦਨਸ਼ੀਲ ਬਣਾਇਆ ਗਿਆ ਤੇ ਆਨਲਾਈਨ ਨਿੱਜੀ, ਬੈਂਕਿੰਗ ਅਤੇ ਹੋਰ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰਦੇ ਸਮੇਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ। ਲੋਕਾਂ ਨੂੰ ਰਾਸ਼ਟਰੀ ਸਾਈਬਰ ਅਪਰਾਧ ਹੈਲਪਲਾਈਨ ਨੰਬਰ 1930 ਤੇ ਕਾਲ ਕਰਕੇ ਕਿਸੇ ਵੀ ਸਾਈਬਰ ਧੋਖਾਧੜੀ ਦੀ ਤੁਰੰਤ ਰਿਪੋਰਟ ਕਰਨ ਦੀ ਅਪੀਲ ਵੀ ਕੀਤੀ ਗਈ। ਅਧਿਕਾਰੀਆਂ ਨੇ ਸਾਈਬਰ ਧੋਖਾਧੜੀ ਵਿਰੁੱਧ ਚੌਕਸ ਰਹਿਣ ਤੇ ਆਪਣੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਦੋਸਤਾਂ ਵਿੱਚ ਸਾਈਬਰ ਸੁਰੱਖਿਆ ਬਾਰੇ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ ਗਈ।