ਸੰਘਰਸ਼ਕਾਰੀ ਜਥੇਬੰਦੀਆਂ ਕੀਤਾ ਕਪੂਰਥਲਾ ਬੰਦ : ਭੁੱਲਰ, ਬੰਨੇਮੱਲ ਪਰਵਿੰਦਰ ਸਿੰਘ ਝੋਟਾ ਦੇ ਕਤਲ ਖਿਲਾਫ ਕਪੂਰਥਲਾ ਬੰਦ : ਭੁੱਲਰ, ਬੰਨੇਮੱਲ
Publish Date: Thu, 15 Oct 2026 08:28 PM (IST)
Updated Date: Thu, 15 Oct 2026 08:30 PM (IST)
ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਗਾ : ਨਸ਼ਿਆਂ ਖ਼ਿਲਾਫ਼ ਅਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਨਸ਼ਾ ਸਮੱਗਲਰਾਂ ਵੱਲੋਂ 13 ਅਕਤੂਬਰ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ਸੀ। ਇਸਦੇ ਖ਼ਿਲਾਫ ਸੰਘਰਸ਼ਕਾਰੀ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਕੀਤਾ ਗਿਆ ਤੇ ਕਪੂਰਥਲਾ ਸ਼ਹਿਰ ਵੀ ਬੰਦ ਕੀਤਾ ਗਿਆ, ਜਿਸ ਵਿੱਚ ਕਿਰਤੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਏਕਤਾ ਧਨੇਰ, ਪੇਂਡੂ ਮਜ਼ਦੂਰ ਯੂਨੀਅਨ ਮੁਲਾਜ਼ਮ ਜਥੇਬੰਦੀਆਂ ਸ਼ਾਮਲ ਸਨ•। ਸ਼ਾਲਾਮਾਰ ਬਾਗ਼ ’ਚ ਇਕੱਠੇ ਹੋ ਕੇ ਤੇ ਬਜ਼ਾਰ ਵਿਚੋਂ ਦੀ ਹੋ ਕੇ ਭਗਤ ਸਿੰਘ ਚੌਕ ਤੋਂ ਹੁੰਦੇ ਹੋਏ ਡਾਕਖਾਨੇ ਵੱਲ ਦੀ ਬੱਸ ਸਟੈਂਡ ਪਹੁੰਚੇ। ਉਥੇ ਪਹੁੰਚ ਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ, ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨਾਮੱਲ, ਜ਼ਿਲ੍ਹਾ ਆਗੂ ਬਲਵਿੰਦਰ ਸਿੰਘ ਬਾਜਵਾ, ਮੀਤ ਪ੍ਰਧਾਨ ਕੁਲਵਿੰਦਰ ਸਿੰਘ ਭੰਡਾਲ, ਤੇ ਜ਼ਿਲ੍ਹਾ ਪ੍ਰੈਸ ਸਕੱਤਰ ਜਗਜੀਤ ਸਿੰਘ ਔਜਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਰਾਣਾ ਸੈਦੋਵਾਲ, ਜ਼ਿਲ੍ਹਾ ਪ੍ਰੈੱਸ ਸਕੱਤਰ ਹਰਜੀਤ ਸਿੰਘ ਰਜਾਪੁਰ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ, ਪੈਨਸ਼ਨਰ ਐਸੋਸ਼ੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁਚਾ ਸਿੰਘ, ਜ਼ਿਲ੍ਹਾ ਸਕੱਤਰ ਗੁਰਦੀਪ ਸਿੰਘ ਤੇ ਟਰੇਡ ਯੂਨੀਅਨ ਦੇ ਜ਼ਿਲ੍ਹਾ ਆਗੂ ਕੌਂਸਲ ਨੇ ਸੰਬੋਧਨ ਕੀਤਾ।