ਕਰਨ ਸ਼ਰਮਾ ਨੂੰ ਸਦਮਾ, ਮਾਤਾ ਦਾ ਦਿਹਾਂਤ ਕਰਨ ਸ਼ਰਮਾ ਨੂੰ ਸਦਮਾ, ਮਾਤਾ ਦਾ ਦਿਹਾਂਤ
Publish Date: Tue, 08 Sep 2026 09:26 PM (IST)
Updated Date: Tue, 08 Sep 2026 09:28 PM (IST)
--ਰਸਮ ਕਿਰਿਆ 15 ਨੂੰ ਪੰਜਾਬੀ ਜਾਗਰਣ, ਸੁਖਪਾਲ ਸਿੰਘ ਹੁੰਦਲ ਕਪੂਰਥਲਾ : ਕਪੂਰਥਲਾਵਿਚ ਮਸ਼ਹੂਰ ਡੀਐੱਸ ਗ੍ਰਾਫਿਕਸ ਦੇ ਮਾਲਕ ਕਰਨ ਸ਼ਰਮਾ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਮਾਤਾ ਪੂਨਮ ਸ਼ਰਮਾ ਜੋ ਕਿ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋਣ ਵਾਸਤੇ ਗਏ ਸਨ, ਦਾ ਉੱਥੇ ਇਕਦਮ ਸਿਹਤ ਵਿਗੜਣ ਕਾਰਨ ਦਿਹਾਂਤ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਪੁੱਤਰ ਕਰਨ ਸ਼ਰਮਾ ਨੇ ਦੱਸਿਆ ਕਿ ਉਹ ਪਹਿਲਾਂ ਮਾਤਾ ਚਿੰਤਪੂਰਨੀ ਜੀ ਦੇ ਮੰਦਿਰ ਵਿਖੇ ਨਤਮਸਤਕ ਹੋਏ ਤੇ ਉਸ ਤੋਂ ਬਾਅਦ ਉਨ੍ਹਾਂ ਨੇ ਮਾਤਾ ਜਵਾਲਾਮੁਖੀ ਜੀ ਦੇ ਮੰਦਿਰ ਵਿਖੇ ਨਤਮਸਤਕ ਹੋ ਕੇ ਮਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਪਰ ਰਾਤ ਕਰੀਬ 12 ਵਜੇ ਉਨ੍ਹਾਂ ਦੀ ਮਾਤਾ ਦੀ ਤਬੀਅਤ ਅਚਾਨਕ ਖਰਾਬ ਹੋ ਗਈ। ਉਨ੍ਹਾਂ ਜਵਾਲਾਮੁਖੀ ਜੀ ਦੇ ਨੇੜੇ ਪੈਂਦੇ ਹਸਪਤਾਲ ਵਿਖੇ ਮੁੱਢਲੀ ਸਹਾਇਤਾ ਲਈ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਕਰਨ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਪੂਨਮ ਸ਼ਰਮਾ ਦੀ ਰਸਮ ਕਿਰਿਆ 15 ਸਤੰਬਰ ਦਿਨ ਮੰਗਲਵਾਰ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਸ੍ਰੀ ਮਨੀ ਮਹੇਸ਼ ਮੰਦਿਰ ਮਾਲ ਰੋਡ ਕਪੂਰਥਲਾ ਵਿਖੇ ਹੋਵੇਗੀ। ਕਰਨ ਸ਼ਰਮਾ ਜੋ ਕਿ ਅਖਬਾਰਾਂ ਲਈ ਸਪਲੀਮੈਂਟ ਦੇ ਪੇਜਾਂ ਨੂੰ ਤਿਆਰ ਕਰਦੇ ਹਨ, ਉਹ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਜਥੇਬੰਦੀਆਂ ਦੇ ਨਾਲ ਵੀ ਜੁੜੇ ਹੋਏ ਹਨ। ਉਨ੍ਹਾਂ ਦੀ ਮਾਤਾ ਦੇ ਦਿਹਾਂਤ ’ਤੇ ਸਮੂਹ ਪੱਤਰਕਾਰ ਭਾਈਚਾਰੇ ਦੇ ਨਾਲ-ਨਾਲ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।