- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਰਨਜੀਤ ਆਹਲੀ ਨੇ ਪਿੰਡ ਫੱਤੂਢੀਂਗਾ ਵਿੱਚ ਘਰ-ਘਰ ਜਾ ਕੇ ਲੋਕਾਂ ਨਾਲ ਕੀਤਾ ਸੰਪਰਕ

ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਬਚਾਓ ਅਭਿਆਨ ਮੁਹਿੰਮ ਦੇ ਹਿੱਸੇ ਵਜੋਂ, ਸੁਲਤਾਨਪੁਰ ਲੋਧੀ ਹਲਕੇ ਵਿੱਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਜਾਰੀ ਹੈ। ਸੁਲਤਾਨਪੁਰ ਲੋਧੀ ਹਲਕੇ ਦੇ ਮੁੱਖ ਸੇਵਾਦਾਰ ਤੇ ਸੀਨੀਅਰ ਅਕਾਲੀ ਆਗੂ ਕਰਨਜੀਤ ਆਹਲੀ ਨੇ ਸੁਲਤਾਨਪੁਰ ਲੋਧੀ ਹਲਕੇ ਦੇ ਪਿੰਡ ਫਤੂਢੀਂਗਾ ਵਿੱਚ ਲੋਕਾਂ ਨਾਲ ਇੱਕ ਭਰਵੀਂ ਮੀਟਿੰਗ ਕੀਤੀ। ਮੀਟਿੰਗ ਦੌਰਾਨ ਪੰਜਾਬ ਬਚਾਓ ਅਭਿਆਨ ਤਹਿਤ ਮਿਸ਼ਨ 2027 ਦੀ ਸਫਲਤਾ ਲਈ ਲੋਕਾਂ ਨਾਲ ਸਲਾਹ-ਮਸ਼ਵਰਾ ਕੀਤਾ ਗਿਆ ਤੇ ਆਉਣ ਵਾਲੀਆਂ ਚੋਣਾਂ ਲਈ ਚੋਣ ਮੈਨੀਫੈਸਟੋ ਬਾਰੇ ਉਨ੍ਹਾਂ ਦੇ ਵਿਚਾਰ ਤੇ ਸੁਝਾਅ ਵੀ ਲਏ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬੇ ਦਾ ਹਰ ਵਰਗ ਪੰਜਾਬ ਸਰਕਾਰ ਦੀਆਂ ਕਥਿਤ ਲੋਕ ਵਿਰੋਧੀ ਨੀਤੀਆਂ ਤੋਂ ਪ੍ਰੇਸ਼ਾਨ ਹੈ ਤੇ ਪੰਜਾਬ ਦੇ ਲੋਕ ਹੁਣ ਤਬਦੀਲੀ ਦੀ ਉਮੀਦ ਨਾਲ ਸ਼੍ਰੋਮਣੀ ਅਕਾਲੀ ਦਲ ਵੱਲ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਈਡੀ, ਸੀਬੀਆਈ ਤੇ ਹੋਰ ਜਾਂਚ ਏਜੰਸੀਆਂ ਵੱਲੋਂ ਪੰਜਾਬ ਵਿੱਚ ਕੀਤੀਆਂ ਜਾ ਰਹੀਆਂ ਜਾਂਚਾਂ ਨਾਲ ਸੱਚਾਈ ਲੋਕਾਂ ਦੇ ਸਾਹਮਣੇ ਆਵੇਗੀ। ਆਹਲੀ ਨੇ ਕਿਹਾ ਕਿ ਪੰਜਾਬ ਦੇ ਖਜ਼ਾਨੇ ਨਾਲ ਸਬੰਧਤ ਮਾਮਲਿਆਂ ਵਿੱਚ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਨੂੰ ਜਨਤਾ ਦੇ ਸਾਹਮਣੇ ਰੱਖਿਆ ਜਾਵੇ। ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਜਾਂ ਬੇਨਿਯਮੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁੰਮਰਾਹਕੁੰਨ ਪ੍ਰਚਾਰ ਤੋਂ ਸਾਵਧਾਨ ਰਹਿਣ ਤੇ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮਿਸ਼ਨ 2027 ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ। ਆਹਲੀ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਹਲਕੇ ਵਿੱਚ ਪੰਜਾਬ ਬਚਾਓ ਮੁਹਿੰਮ ਲਈ ਲੋਕਾਂ ਵੱਲੋਂ ਮਿਲ ਰਿਹਾ ਭਾਰੀ ਸਮਰਥਨ ਸਪੱਸ਼ਟ ਤੌਰ ’ਤੇ ਦਰਸਾਉਂਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ 2027 ਵਿੱਚ ਹਲਕੇ ਵਿੱਚ ਵੱਡੀ ਜਿੱਤ ਦਰਜ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ,ਤਰੱਕੀ ਤੇ ਹੱਕਾਂ ਦੀ ਰਾਖੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਪਾਰਟੀ ਵਰਕਰ 2027 ਵਿੱਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸਰਕਾਰ ਬਣਾਉਣ ਲਈ ਪੂਰੀ ਮਿਹਨਤ ਤੇ ਤਨਦੇਹੀ ਨਾਲ ਕੰਮ ਕਰ ਰਹੇ ਹਨ। ਇਸ ਮੌਕੇ ਸੋਨੂੰ ਸਿੰਘ, ਪੰਚਾਇਤ ਮੈਂਬਰ ਬਲਕਾਰ ਸਿੰਘ, ਸੁਰਿੰਦਰ ਸਿੰਘ, ਬਲਵੀਰ ਸਿੰਘ, ਸੁਖਪਾਲ ਸਿੰਘ, ਗੁਰਦੇਵ ਸਿੰਘ, ਮਹਿੰਦਰ ਸਿੰਘ, ਜੋਗਿੰਦਰ ਸਿੰਘ, ਸ਼ਿੰਦਰ ਸਿੰਘ, ਮਨਜੀਤ ਸਿੰਘ, ਲੰਬੜਦਾਰ ਸ਼ਮਸ਼ੇਰ ਸਿੰਘ, ਹਰਦੀਪ ਸਿੰਘ, ਕੁਲਦੀਪ ਸਿੰਘ, ਸਰਬਜੀਤ ਸਿੰਘ, ਅਮਰਦੀਪ ਸਿੰਘ, ਪੀਏ ਗੁਰਪਿਆਰ ਸਿੰਘ, ਦਿਲਬਾਗ ਸਿੰਘ ਦੇਸਲ ਆਦਿ ਸ਼ਾਮਲ ਸਨ।