- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਰਗਿਲ ਦੇ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਜੀ.ਡੀ.ਆਰ. ਕਾਨਵੈਂਟ ਸਕੂਲ ਵਿੱਚ ਮਨਾਇਆ ਗਿਆ ਕਾਰਗਿਲ ਵਿਜੇ ਦਿਵਸ

1-2) ਜੀਡੀਆਰ ਕਾਨਵੈਂਟ ਸਕੂਲ ’ਚ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਸਮੇਂ ਸਮਾਗਮ ਦੀਆਂ ਵੱਖ-ਵੱਖ ਝਲਕੀਆਂ।
ਵਿਜੇ ਸੋਨੀ ਪੰਜਾਬੀ ਜਾਗਰਣ, ਫਗਵਾੜਾ : ਜੀ.ਡੀ.ਆਰ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ ਰੋਡ, ਫਗਵਾੜਾ ਵਿਖੇ ਕਾਰਗਿਲ ਦੇ ਵੀਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਾਰਗਿਲ ਵਿਜੇ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਦੀ ਰੂਪਰੇਖਾ ਜੈਸਮੀਨ ਸਦਨ ਦੀ ਇੰਚਾਰਜ ਮੈਡਮ ਹਰਪ੍ਰੀਤ ਕੌਰ ਵੱਲੋਂ ਤਿਆਰ ਕੀਤੀ ਗਈ। ਪ੍ਰੋਗਰਾਮ ਦੀ ਸ਼ੁਰੂਆਤ ਗੁਰੂ ਮੰਤਰ ਅਤੇ ਭਜਨ ਨਾਲ ਹੋਈ।
ਨੌਵੀਂ ਦੀ ਵਿਦਿਆਰਥਣ ਸੁਖਮਨਪ੍ਰੀਤ ਕੌਰ ਨੇ ਦਿਨ ਦਾ ਵਿਚਾਰ ਪੇਸ਼ ਕੀਤਾ। ਇਸ ਤੋਂ ਬਾਅਦ ਨੌਵੀਂ ਜਮਾਤ ਦੀ ਵਿਦਿfਆਰਥਣ ਰਿਸ਼ਿਮਾ ਨੇ ਕਾਰਗਿਲ ਵਿਜੇ ਦਿਵਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਹਰ ਸਾਲ 26 ਜੁਲਾਈ ਨੂੰ ਭਾਰਤੀ ਫੌਜ ਦੀ ਅਨੌਖੀ ਬਹਾਦਰੀ, ਸ਼ੌਰਿਆ ਅਤੇ ਸਰਵ ਉੱਚ ਕੁਰਬਾਨੀ ਦੀ ਯਾਦ ਵਿੱਚ ਇਹ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ 26 ਜੁਲਾਈ 1999 ਨੂੰ ਭਾਰਤੀ ਫੌਜ ਨੇ ਕਾਰਗਿਲ ਯੁੱਧ ਵਿੱਚ ਜਿੱਤ ਹਾਸਲ ਕਰਕੇ ਦੁਸ਼ਮਣਾਂ ਤੋਂ ਆਪਣੀ ਮਾਤਭੂਮੀ ਨੂੰ ਆਜ਼ਾਦ ਕਰਵਾਇਆ ਸੀ। ਇਸ ਯੁੱਧ ਵਿਚ ਕਈ ਵੀਰ ਜਵਾਨਾਂ ਨੇ ਆਪਣੀ ਜਾਨ ਦਾ ਬਲਿਦਾਨ ਦਿੱਤਾ, ਜਿਨ੍ਹਾਂ ਵਿੱਚ ਕੈਪਟਨ ਵਿਕਰਮ ਬੱਤਰਾ ਦਾ ਨਾਮ ਵਿਸ਼ੇਸ਼ ਤੌਰ 'ਤੇ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਨੇ ਕਾਰਗਿਲ ਜੰਗ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ ਸੀ।
ਇਸ ਸਾਲ ਦੇਸ਼ ਕਾਰਗਿਲ ਵਿਜੇ ਦਿਵਸ ਦੀ 27ਵੀਂ ਵਰ੍ਹੇਗੰਢ ਮਨਾ ਰਿਹਾ ਹੈ। ਪ੍ਰੋਗਰਾਮ ਦੌਰਾਨ ਜੈਸਮੀਨ ਸਦਨ ਦੇ ਛੇਵੀਂ ਅਤੇ ਸੱਤਵੀਂ ਦੇ ਵਿਦਿਆਰਥੀਆਂ ਵੱਲੋਂ ਇੱਕ ਪ੍ਰਭਾਵਸ਼ਾਲੀ ਰੋਲ ਪਲੇ ਪੇਸ਼ ਕੀਤਾ ਗਿਆ, ਜਿਸ ’ਚ ਕਾਰਗਿਲ ਯੁੱਧ ਦੇ ਵੀਰ ਸ਼ਹੀਦਾਂ ਦੀ ਬਹਾਦਰੀ, ਦੇਸ਼ਭਗਤੀ ਅਤੇ ਕੁਰਬਾਨੀ ਨੂੰ ਜੀਵੰਤ ਢੰਗ ਨਾਲ ਪੇਸ਼ ਕਰਦਿਆਂ ਉਨ੍ਹਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਂਟ ਕੀਤੀ ਗਈ। ਵਿਿਦਆਰਥੀਆਂ ਦੀ ਪੇਸ਼ਕਾਰੀ ਨੇ ਸਮੂਹ ਹਾਜ਼ਰ ਵਿਦਿਆਰਥੀਆਂ ਤੇ ਅਧਿਆਪਕਾਵਾਂ ਨੂੰ ਭਾਵੁਕ ਕਰ ਦਿੱਤਾ।
ਅੰਤ ਵਿੱਚ ਸਕੂਲ ਦੀ ਪ੍ਰਿੰਸੀਪਲ ਮੈਡਮ ਮਾਧਵੀ ਨੇ ਵਿਿਦਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਫੌਜ ਦਾ ਇਤਿਹਾਸ ਬਹਾਦਰੀ, ਤਿਆਗ ਤੇ ਦੇਸ਼ਭਗਤੀ ਦੀਆਂ ਅਮਰ ਗਾਥਾਵਾਂ ਨਾਲ ਭਰਿਆ ਹੋਇਆ ਹੈ। ਕਾਰਗਿਲ ਵਿਜੇ ਦਿਵਸ ਮਨਾਉਣ ਦਾ ਉਦੇਸ਼ ਦੇਸ਼ ਦੇ ਵੀਰ ਜਵਾਨਾਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਸਦਾ ਯਾਦ ਰੱਖਣਾ ਅਤੇ ਨਵੀਂ ਪੀੜ੍ਹੀ ਵਿੱਚ ਰਾਸ਼ਟਰ ਪ੍ਰੇਮ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਨੇ ਵਿਿਦਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਦੇਸ਼ ਦੇ ਵੀਰ ਸੈਨਿਕਾਂ ਤੋਂ ਪ੍ਰੇਰਣਾ ਲੈ ਕੇ ਆਪਣੇ ਜੀਵਨ ਵਿੱਚ ਅਨੁਸ਼ਾਸਨ, ਸਮਰਪਣ ਅਤੇ ਦੇਸ਼ ਸੇਵਾ ਦੀ ਭਾਵਨਾ ਨੂੰ ਅਪਣਾਉਣ। ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕਾਂ ਅਤੇ ਵਿਿਦਆਰਥੀਆਂ ਨੇ ਕਾਰਗਿਲ ਦੇ ਅਮਰ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਨਮਨ ਕੀਤਾ।