ਕਰਨੈਲ ਸਿੰਘ ਘੁੰਮਣ ਜ਼ਿਲ੍ਹਾ ਸ਼ਿਕਾਇਤ ਕਮੇਟੀ ਦੇ ਮੈਂਬਰ ਨਿਯੁਕਤ
ਕਰਨੈਲ ਸਿੰਘ ਘੁੰਮਣ ਜ਼ਿਲ੍ਹਾ ਸ਼ਿਕਾਇਤ ਕਮੇਟੀ ਦੇ ਮੈਂਬਰ ਨਿਯੁਕਤ
Publish Date: Fri, 27 Feb 2026 07:50 PM (IST)
Updated Date: Fri, 27 Feb 2026 07:52 PM (IST)
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਕਪੂਰਥਲਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਨੈਲ ਸਿੰਘ ਘੁੰਮਣ ਨੂੰ ਵੱਡੀ ਜ਼ਿੰਮੇਵਾਰੀ ਮਿਲੀ ਹੈ, ਉਨ੍ਹਾਂ ਨੂੰ ਜ਼ਿਲ੍ਹਾ ਸ਼ਿਕਾਇਤ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਕਮੇਟੀ ਵਿਚ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਸਮੇਤ ਕੁੱਲ 22 ਮੈਂਬਰ ਸ਼ਾਮਲ ਹਨ। ਇਸ ਮੌਕੇ ਘੁੰਮਣ ਨੇ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਂਣਗੇ ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੋਕ ਭਲਾਈ ਕੇ ਕੰਮ ਕਰਨਗੇ। ਇਸ ਮੌਕੇ ਕਰਨੈਲ ਸਿੰਘ ਘੁੰਮਣ ਨੇ ਵੱਡੀ ਜ਼ਿੰਮੇਵਾਰੀ ਦਿੱਤੇ ਜਾਣ ’ਤੇ ਆਮ ਆਦਮੀ ਪਾਰਟੀ ਤੇ ਸਾਰੀ ਲੀਡਰਸ਼ਿਪ ਦਾ ਧੰਨਵਾਦ ਕੀਤਾ।