ਕਰਨੈਲ ਸਿੰਘ ਸਰਬਸੰਮਤੀ ਨਾਲ ਪ੍ਰਧਾਨ ਬਣੇ ਕਰਨੈਲ ਸਿੰਘ ਸਰਬਸੰਮਤੀ ਨਾਲ ਦੁਰਗਾਪੁਰ ਸੁਸਾਇਟੀ ਦੇ ਪ੍ਰਧਾਨ ਬਣੇ
Publish Date: Mon, 12 Oct 2026 09:00 PM (IST)
Updated Date: Mon, 12 Oct 2026 09:02 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਅੱਜ ਦੀ ਦੁਰਗਾਪੁਰ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮਟਿਡ ਦੁਰਗਾਪੁਰ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਸਭਾ ਦੇ ਦਫਤਰ ਵਿਖੇ ਹੋਈ ਜਿਸ ਵਿੱਚ ਕਰਨੈਲ ਸਿੰਘ ਨੂੰ ਪ੍ਰਧਾਨ ਤੇ ਲਖਵਿੰਦਰ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਸਮੇਂ ਨਗਰ ਨਿਵਾਸੀਆਂ ਵੱਲੋਂ ਨਵ-ਨਿਯੁਕਤ ਪ੍ਰਧਾਨ ਕਰਨੈਲ ਸਿੰਘ, ਮੀਤ ਪ੍ਰਧਾਨ ਲਖਵਿੰਦਰ ਸਿੰਘ ਤੇ ਗਿਆਨ ਸਿੰਘ, ਸੁਰਿੰਦਰ ਕੌਰ, ਰੇਸ਼ਮ ਸਿੰਘ, ਮਨਦੀਪ ਕੌਰ, ਗੁਰਮੇਲ ਸਿੰਘ, ਰੇਸ਼ਮ ਸਿੰਘ, ਅਵਤਾਰ ਸਿੰਘ, ਕਰਮਜੀਤ ਸਿੰਘ, ਕੁਲਵੰਤ ਸਿੰਘ ਸਮੂਹ ਕਮੇਟੀ ਮੈਂਬਰਾਂ ਦਾ ਹਾਰ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਨਵ ਨਿਯੁਕਤ ਪ੍ਰਧਾਨ ਕਰਨੈਲ ਸਿੰਘ ਨੇ ਸਮੂਹ ਕਮੇਟੀ ਮੈਂਬਰਾਂ ਦਾ ਜਿੱਥੇ ਧੰਨਵਾਦ ਕੀਤਾ, ਉੱਥੇ ਕਿਹਾ ਕਿ ਸਹਿਕਾਰੀ ਸਭਾ ਨੂੰ ਪਾਰਦਰਸ਼ੀ ਤਰੀਕੇ ਨਾਲ ਚਲਾਉਣ ਲਈ ਸਮੂਹ ਮੈਂਬਰਾਂ ਦਾ ਸਹਿਯੋਗ ਲਿਆ ਜਾਵੇਗਾ ਤੇ ਇਸ ਸੋਸਾਇਟੀ ਨੂੰ ਮੁਨਾਫੇ ਵਜੋਂ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੁਸਾਇਟੀ ਦੇ ਸਮੂਹ ਮੈਂਬਰਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਾਰੀਆਂ ਸਮੱਸਿਆਵਾਂ ਦਾ ਹੱਲ ਮਿਲਜੁਲ ਕੇ ਕੀਤਾ ਜਾਵੇਗਾ। ਇਸ ਮੌਕੇ ਸਕੱਤਰ ਹਰਮਨਦੀਪ ਸਿੰਘ, ਗੁਰਜੀਤ ਸਿੰਘ, ਮੇਹਰ ਸਿੰਘ, ਸੰਤੋਖ ਸਿੰਘ, ਜਗੀਰ ਸਿੰਘ, ਨਵਜੀਤ ਸਿੰਘ, ਕੁਲਦੀਪ ਸਿੰਘ, ਹਰਜੀਤ ਸਿੰਘ, ਗੁਰਪ੍ਰੀਤ ਸਿੰਘ, ਤਰਸੇਮ ਸਿੰਘ, ਪਵਨਦੀਪ ਸਿੰਘ, ਜਤਿੰਦਰ ਸਿੰਘ, ਜਗੀਰ ਸਿੰਘ ਆਦਿ ਵੀ ਹਾਜ਼ਰ ਸਨ।