ਅਮਰੀਕ ਸਿੰਘ ਮੱਲ੍ਹੀ, ਕਪੂਰਥਲਾ : ਕਿਸਾਨਾਂ ਦੀ ਸੇਵਾ ਕਰਨਾ ਮੇਰਾ ਪਹਿਲਾ ਫ਼ਰਜ਼ ਹੈ। ਕਿਸਾਨ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ। ਮੇਰਾ ਸਭ ਤੋਂ ਵੱਡਾ ਨਿਸ਼ਾਨਾ ਕਿਸਾਨੀ ਨੂੰ ਮਜ਼ਬੂਤ ਕਰਨਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਗਟਾਵਾ ਕੰਵਲਜੀਤ ਸਿੰਘ ਨੇ ਕਪੂਰਥਲਾ ਦੇ ਮੁੱਖ ਖੇਤੀਬਾੜੀ ਅਫਸਰ ਦਾ ਅਹੁਦਾ ਸੰਭਾਲਦਿਆਂ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਸਦਾ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨਾ ਰਿਹਾ ਹੈ। ਖੇਤੀ ਅਧਿਕਾਰੀਆਂ ਦੀ ਪਲੇਠੀ ਮੀਟਿੰਗ 'ਚ ਉਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਸਰਕਾਰ ਦੀਆਂ ਨੀਤੀਆਂ ਨੂੰ ਹੇਠਲੇ ਪੱਧਰ ਤਕ ਲਾਗੂ ਕਰਨ ਲਈ ਇਕਜੁੱਟਤਾ ਨਾਲ ਕੰਮ ਕਰਨ ਦੀ ਤਾਕੀਦ ਕੀਤੀ। ਸਥਾਨਕ ਮੁੱਖ ਦਫਤਰ ਵਿਖੇ ਪੁੱਜਣ 'ਤੇ ਖੇਤੀਬਾੜੀ ਵਿਭਾਗ ਦੇ ਸਮੁੱਚੇ ਸਟਾਫ ਨੇ ਪੂਰੀ ਗਰਮਜੋਸ਼ੀ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਖੇਤੀਬਾੜੀ ਅਫਸਰ ਐਸੋਸੀਏਸ਼ਨ ਪਲਾਟ, ਡਾਕਟਰ ਸਰਵਿਸਜ਼ ਐਸੋਸੀਏਸ਼ਨ, ਮਨਿਸਟਰੀਅਲ ਸਟਾਫ ਐਸੋਸੀਏਸ਼ਨ, ਆਤਮਾ ਸਟਾਫ, ਕਿਸਾਨ ਜਥੇਬੰਦੀਆਂ ਤੇ ਡੀਲਰਜ਼. ਐਸੋਸੀਏਸ਼ਨ ਨੇ ਉਨ੍ਹਾਂ ਨੂੰ ਮੁੱਖ ਖੇਤੀਬਾੜੀ ਅਫਸਰ ਦਾ ਅਹੁਦਾ ਸੰਭਾਲਣ 'ਤੇ ਵਧਾਈ ਦਿੱਤੀ। ਇਸ ਮੌਕੇ ਅਸ਼ਵਨੀ ਕੁਮਾਰ ਖੇਤੀਬਾੜੀ ਅਫਸਰ (ਸ.ਮੁ.), ਗੁਰਦੀਪ ਸਿੰਘ ਟ੍ੇਨਿੰਗ ਅਫਸਰ, ਜਸਬੀਰ ਸਿੰਘ ਖਿੰਡਾ ਖੇਤੀਬਾੜੀ ਅਫਸਰ ਸੁਲਤਾਨਪੁਰ, ਮਨਜੀਤ ਸਿੰਘ ਖੇਤੀਬਾੜੀ ਅਫਸਰ ਿਢੱਲਵਾਂ, ਹਰਕਮਲਪਿ੍ਤਪਾਲ ਸਿੰਘ ਭਰੋਤ ਖੇਤੀਬਾੜੀ ਅਫਸਰ ਕਪੂਰਥਲਾ, ਜਸਵੰਤ ਰਾਏ ਖੇਤੀਬਾੜੀ ਅਫਸਰ ਨਡਾਲਾ, ਹਰਜਿੰਦਰ ਸਿੰਘ ਖੇਤੀਬਾੜੀ ਅਫਸਰ ਟ੍ੇਨਿੰਗ, ਵਿਸ਼ਾਲ ਕੌਸ਼ਲ ਖੇਤੀਬਾੜੀ ਵਿਕਾਸ ਅਫਸਰ, ਪਰਮਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ, ਬਲਰਾਜ ਸਿੰਘ ਡਿਪਟੀ ਪ੍ੋਜੈਕਟ ਡਾਇਰੈਕਟਰ ਆਤਮਾ, ਜਸਬੀਰ ਕੌਰ ਸੁਪਰਡੈਂਟ, ਮਨਦੀਪ ਸਿੰਘ ਸਹਾਇਕ, ਸਤਨਾਮ ਸਿੰਘ ਭਿੰਡਰ ਆਦਿ ਹਾਜ਼ਰ ਸਨ।